ਜਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਵਿੱਚ ਗਊਆਂ ਦਾ ਕੀਤਾ ਗਿਆ ਟੀਕਾਕਰਨ

ਜ਼ਿਲ੍ਹਾ ਪ੍ਰਸ਼ਾਸਨ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਸਮੇਂ-ਸਮੇਂ `ਤੇ ਸੋਸਾਇਟੀ ਲਈ ਕੀਤੇ ਜਾਂਦੇ ਹਨ ਵਿਸ਼ੇਸ਼ ਉਪਰਾਲੇ

 

ਫਾਜ਼ਿਲਕਾ, 3 ਮਈ :- 

ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਪਸ਼ੂ ਵੈਲਫੇਅਰ ਸੁਸਾਇਟੀ (ਕੈਟਲ ਪੋਂਡ) ਵਿਖੇ ਬੇਸਹਾਰਾ ਪਸ਼ੂਆਂ ਨੂੰ ਮੂੰਹ ਖੋਰ ਆਦਿ ਹੋਰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਵੈਕਸੀਨੇਸ਼ਨ ਲਗਾਈ ਗਈ।ਇਹ ਵੈਕਸੀਨੇਸ਼ਨ ਪਸ਼ੂ ਪਾਲਣ ਦੇ ਅਧਿਕਾਰੀਆਂ ਦੀ ਦੇਖ ਰੇਖ ਹੇਠ ਮੁਕੰਮਲ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਟਲ ਪੌਂਡ ਦੇ ਕੇਅਰਟੇਕਰ ਸੋਨੂੰ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ `ਤੇ ਪਸ਼ੂ ਪਾਲਣ ਵਿਭਾਗ ਵੱਲੋਂ ਗਊਆਂ ਨੂੰ ਮੂੰਹ ਖੋਰ ਦੀ ਬਿਮਾਰੀ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਇਸੇ ਕੜੀ ਤਹਿਤ ਮਾਰਚ ਮਹੀਨੇ ਵਿੱਚ ਜ਼ਿਲ੍ਹਾ ਪਸ਼ੂ ਵੈਲਫੇਅਰ ਸੋਸਾਇਟੀ (ਕੈਟਲ ਪਾਊਂਡ) ਵੱਲੋਂ ਕੁਝ ਗਾਵਾਂ ਦਾ ਟੀਕਾਕਰਨ ਕੀਤਾ ਗਿਆ ਸੀ ਅਤੇ ਕੁਝ ਦਾ ਟੀਕਾਕਰਨ ਰਹਿ ਗਿਆ ਜ਼ੋ ਕਿ ਹੁਣ ਪੂਰਾ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਸਮੇਂ-ਸਮੇਂ `ਤੇ ਕੈਟਲ ਪੌਂਡ ਵਿਖੇ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪ੍ਰਬੰਧਾਂ ਦੇ ਨਾਲ-ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਡਾ: ਰਾਘਵ ਗਾਂਧੀ, ਸੁਰਿੰਦਰ ਕੰਬੋਜ, ਸੋਮ ਪ੍ਰਕਾਸ਼, ਵੀ.ਆਈ ਰਾਣਾ ਵੱਲੋਂ ਗਾਵਾਂ ਦਾ ਟੀਕਾਕਰਨ ਕੀਤਾ ਗਿਆ।
ਇਸ ਮੌਕੇ ਕੈਟਲ ਪਾਊਂਡ ਦੇ ਚੰਦਰ ਪ੍ਰਕਾਸ਼, ਮੋਹਨ ਸਿੰਘ, ਮਨੋਹਰ ਸਿੰਘ ਨੇ ਟੀਕਾਕਰਨ ਮੁਹਿੰਮ ਵਿਚ ਵਿਸ਼ੇਸ਼ ਸਹਿਯੋਗ ਦਿੱਤਾ।