ਗੁਰਦਾਸਪੁਰ, 21 ਮਾਰਚ 2022
ਸਿਵਲ ਸਰਜਨ ਗੁਰਦਾਸਪੁਰ ਡਾ. ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਕਲਸੀ ਵੱਲੋਂ ਸਿਹਤ ਵਿਭਾਗ ਦੀ ਮਲੇਰੀਆ ਸ਼ਾਖਾ ਅਤੇ ਅਰਬਨ ਮਲੇਰੀਆ ਸਕੀਮ ਦੇ ਮ.ਪ.ਸੁਪ(ਮੇਲ), ਮ.ਪ.ਹ.ਵ.(ਮੇਲ), ਇੰਸੈਕਟ ਕੁਲੈਕਟਰ, ਫੀਲਡ ਵਰਕਰਾਂ, ਬ੍ਰੀਡਿੰਗ ਚੈਕਰਾਂ ਸਮੇਤ ਪਿੰਡ ਦਬੂਰੀ ਵਿਖੇ ਝਾਵਰ ਨਵੋਦਿਆ ਵਿਦਿਆਲਯ ਵਿਖੇ ਵੈਕਟਰ ਬੋਰਨ ਬਿਮਾਰੀਆਂ ਸਬੰਧੀ ਜਾਗਰੂਕਤਾ ਕਰਨ ਵਾਸਤੇ ਅਤੇ ਪਿੰਡ ਲੋਲੇ ਨੰਗਲ ਵਿਖੇ ਫੋਕਲ ਸਪਰੇ ਕਰਵਾਉਣ ਸਬੰਧੀ ਟੂਰ ਕੀਤਾ ਗਿਆ।
ਹੋਰ ਪੜ੍ਹੋ :-ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਮੈਡੀਕਲ ਅਫਸਰ, ਸਟਾਫ ਨਰਸ, ਅਤੇ ਏ.ਐਨ.ਐਮ. ਦੀ ਮੈਟਰਨਲ ਡੈਥ ਸਰਵੀਲੈਂਸ ਰਿਸਪਾਨਸ ਦੀ ਟ੍ਰੇਨਿੰਗ
ਡਾ. ਪ੍ਰਭਜੋਤ ਕੌਰ ਕਲਸੀ ਨੇ ਝਾਵਰ ਨਵੋਦਿਆ ਵਿਦਿਆਲਯ ਵਿਖੇ ਬੱਚਿਆਂ ਅਤੇ ਅਧਿਆਪਕਾਵਾਂ ਨੂੰ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਮਲੇਰੀਆ, ਡੇਂਗੂ, ਚਿਕੁਨਗੁਨੀਆ ਆਦਿ ਸਬੰਧੀ ਜਾਣਕਾਰੀ ਦਿੱਤੀ।ਉਹਨਾਂ ਨੇ ਦੱਸਿਆ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ।ਉਹਨਾਂ ਨੇ ਦੱਸਿਆ ਕਿ ਡੇਂਗੂ ਬਿਮਾਰੀ ਦੇ ਆਮ ਲੱਛਣ ਜਿਵੇਂ ਕਿ ਤੇਜ ਸਿਰ ਦਰਦ, ਤੇਜ ਬੁਖਾਰ, ਮਾਸ ਪੇਸ਼ੀਆਂ ਅਤੇ ਜੋੜਾ ਵਿਚ ਦਰਦ,ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਜੀ ਕੱਚਾ ਹੋਣਾ ਉਲਟੀਆ ਦਾ ਆਉਣਾ,ਹਾਲਤ ਖਰਾਬ ਹੋਣ ਤੇ ਨੱਕ, ਮੁੰਹ ਅਤੇ ਮਸੂੜਿਆਂ ਵਿਚ ਖੂਨ ਵਗਣਾ ਆਦਿ ਹਨ।ਮੱਛਰ ਦੇ ਕੱਟਣ ਤੋਂ ਬਚਾਅ ਵਾਸਤੇ ਸਾਰਾ ਸ਼ਰੀਰ ਢੱਕਣ ਵਾਲੇ ਕਪੜੇ ਪਾਏ ਜਾਣ ਚਾਹੀਦੇ ਹਨ।ਬੁਖਾਰ ਹੋਣ ਦੀ ਸੂਰਤ ਵਿਚ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਨਾਲ ਤੁਰੰਤ ਸੰਪਰਕ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਖੂਨ ਦੀ ਜਾਂਚ ਕਰਕੇ ਡੇਂਗੂ ਸਬੰਧੀ ਪਤਾ ਲਗਾਇਆ ਜਾ ਸਕੇ।ਉਹਨਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਬੱਬਰੀ, ਸਿਵਲ ਹਸਪਤਾਲ ਬਟਾਲਾ ਵਿਖੇ ਡੇਂਗੂ ਦੇ ਟੈਸਟ (ਂਸ਼1 ਅਤੇ ੀਗੰਅਛਓਲ਼ੀਸ਼ਅ) ਬਿਲਕੁਲ ਮੁਫਤ ਕੀਤੇ ਜਾਂਦੇ ਹਨ। ਉਹਨਾਂ ਨੇ ਬੱਚਿਆਂ ਨੂੰ ਕਿਹਾ ਕਿ ਆਪਣੇ ਆਪ ਨੂੰ ਮੱਛਰਾਂ ਦੇ ਕੱਟਣ ਤੋਂ ਬਚਾਉਣ ਵਾਸਤੇ ਕਪੜੇ ਅਜਿਹੇ ਪਾਣੇ ਚਾਹੀਦੇ ਹਨ ਜਿਸ ਨਾਲ ਸ਼ਰੀਰ ਪੂਰੀ ਤਰਾਂ੍ਹ ਢਕਿਆ ਰਹੇ ਅਤੇ ਮੱਛਰ ਨਾ ਕੱਟ ਸਕੇ।ਮੱਛਰਦਾਨੀ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਸਭ ਤੋਂ ਜਰੂਰੀ ਇਹ ਹੈ ਕਿ ਪਾਣੀ ਨੂੰ ਕਿਤੇ ਵੀ ਖੜਾ ਨਾ ਹੋਣ ਦਿੱਤਾ ਜਾਵੇ ਤਾਂ ਕਿ ਮੱਛਰ ਦੀ ਬ੍ਰੀਡਿੰਗ ਹੀ ਨਾ ਹੋ ਸਕੇ।
ਮਲੇਰੀਆ ਸਬੰਧੀ ਜਾਣਕਾਰੀ ਦਿੰਦੇ ਹੋਏ ਉਹਨਾਂ ਨੇ ਦਸਿਆ ਕਿ ਮਲੇਰੀਆ ਇਕ ਕਿਸਮ ਦਾ ਗੰਭੀਰ ਬੁਖਾਰ ਹੈ ਜੋ ਕਿ ਐਨੋਫਲੀਜ਼ ਮੱਛਰ ਦੇ ਕੱਟਣ ਰਾਹੀਂ ਫੈਲਦਾ ਹੈ।ਮਲੇਰੀਆ ਬੁਖਾਰ ਫੈਲਾਉਣ ਵਾਲਾ ਮੱਛਰ ਸਾਫ ਠਹਿਰੇ ਪਾਣੀ ਵਿਚ ਪੈਦਾ ਹੁੰਦਾ ਹੈ। ਇਸ ਲਈ ਘਰਾਂ ਦੇ ਆਲੇ ਦੁਆਲੇ ਅਤੇ ਛੱਤਾਂ ਤੇ ਪਾਣੀ ਇੱਕਠਾ ਨਾ ਹੋਣ ਦਿਓ।ਡੁੰਘੀਆਂ ਥਾਂਵਾਂ ਨੂੰ ਮਿੱਟੀ ਨਾਲ ਭਰੋ, ਟਾਇਰਾਂ, ਵਾਧੂ ਪਏ ਬਰਤਨਾਂ, ਗਮਲੇ, ਡੱਰਮ ਆਦਿ ਵਿਚ ਪਾਣੀ ਇੱਕਠਾ ਨਾ ਹੋਣ ਦਿਓ। ਜੇ ਕਿਸੇ ਨੂੰ ਮਲੇਰੀਆ ਬੁਖਾਰ ਦੇ ਲੱਛਣ ਜਿਵੇਂ ਕਿ ਠੰਡ ਅਤੇ ਕਾਂਬੇ ਨਾਲ ਬੁਖਾਰ, ਤੇਜ ਬੁਖਾਰ, ਉਲਟੀਆਂ ਅਤੇ ਸਿਰ ਦਰਦ ਹੁੰਦਾ ਹੈ ਤਾਂ ਤੁਰੰਤ ਨਜਦੀਕੀ ਸਿਹਤ ਕੇਂਦਰ ਜਾ ਕੇ ਆਪਣੀ ਜਾਂਚ ਕਰਵਾਓ।
ਇਸ ਦੇ ਨਾਲ ਹੀ ਪੂਰੇ ਸਕੂਲ ਵਿਚ ਬ੍ਰੀਡਿੰਗ ਚੈਕ ਕੀਤੀ ਗਈ ਅਤੇ ਸਕੂਲ ਵਿਚ ਸਪਰੇ ਕਰਵਾਈ ਗਈ।ਸਬੰਧਤ ਟੀਮ ਵੱਲੋਂ ਸਾਲ 2021 ਵਿਚ ਮਲੇਰੀਆ ਦਾ ਕੇਸ ਰਿਪੋਰਟ ਹੋਏ ਪਿੰਡ ਲੋਲੇ ਨੰਗਲ ਵਿਖੇ ਫੋਕਲ ਸਪਰੇ ਕਰਵਾਈ ਗਈ ਅਤੇ ਆਲੇ ਦੁਆਲੇ ਦੇ ਘਰਾਂ ਵਿਚ ਸਰਵੇ ਕੀਤਾ ਗਿਆ।
ਇਸ ਮੌਕੇ ਤੇ ਸਬੰਧਤ ਏਰੀਏ ਦੇ ਸੀ.ਐਚ.ਓ. ਡਾ. ਸ਼ਾਜਿਆ, ਸਕੂਲ ਦੇ ਪ੍ਰਿੰਸੀਪਲ ਸ਼੍ਰੀ ਮਤੀ ਰੰਜੂ ਦੁੱਗਲ, ਸਕੂਲ ਕੁਆਰਡੀਨੇਟ ਸ਼੍ਰੀ ਮਤੀ ਕੰਵਲਜੀਤ ਕੌਰ ਅਤੇ ਸ਼੍ਰੀ ਵਿਨੇ, ਸਟਾਫ ਨਰਸ ਸ਼੍ਰੀ ਮਤੀ ਪੂਜਾ ਸ਼ਰਧਾ ਨੇ ਸ਼ਮੂਲੀਅਤ ਕੀਤੀ।