ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਖੇਤੀ ਮਸ਼ੀਨਰੀ ਦੀ ਵੈਰੀਫਿਕੇਸ਼ਨ ਕੀਤੀ

SONALI
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਖੇਤੀ ਮਸ਼ੀਨਰੀ ਦੀ ਵੈਰੀਫਿਕੇਸ਼ਨ ਕੀਤੀ
ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਦੀ ਵਰਤੋਂ ਦੀ ਅਪੀਲ
ਰੂਪਨਗਰ, 1 ਨਵੰਬਰ 2021
ਅੱਜ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋੰ ਸੀ.ਆਰ.ਐਮ ਅਧੀਨ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪਰਾਲੀ ਦੇ ਯੋਗ ਪ੍ਰਬੰਧਨ ਹਿੱਤ ਖਰੀਦ ਕੀਤੀ ਗਈ ਖੇਤੀ ਮਸ਼ੀਨਰੀ ਦੀ ਵੈਰੀਫਿਕੇਸ਼ਨ ਕੀਤੀ। ਜਿਲ੍ਹੇ ਦੇ ਵੱਖ ਵੱਖ ਬਲਾਕਾਂ ਸ੍ਰੀ ਅਨੰਦਪੁਰ ਸਾਹਿਬ, ਨੂਰਪੁਰ ਬੇਦੀ, ਰੂਪਨਗਰ, ਚਮਕੌਰ ਸਾਹਿਬ ਤੇ ਮੋਰਿੰਡਾ ਵਿਚ ਬਲਾਕ ਪੱਧਰ ਤੇ ਖੇਤੀਬਾੜੀ ਲਈ ਸਬਸਿਡੀ ਉਤੇ ਲਈ ਮਸ਼ੀਨਰੀ ਦੀ ਵੈਰੀਫਿਕੇਸ਼ਨ ਲਈ ਪ੍ਰਬੰਧ ਕੀਤੇ ਗਏ।
ਇਹ ਮੌਕੇ ਡਾ.ਅਵਤਾਰ ਸਿੰਘ ਦੱਸਿਆ ਕਿ ਜਿਹੜੇ ਲੋਕਾਂ ਨੇ ਖੇਤੀਬਾੜੀ ਲਈ ਵਰਤੋ ਵਿਚ ਆਉਣ ਵਾਲੀ ਮਸ਼ੀਨਰੀ ਖੇਤੀਬਾੜੀ ਵਿਭਾਗ ਤੋੰ ਸਬਸਿਡੀ ਤੇ ਸੀ.ਆਰ.ਐਮ ਸਕੀਮ ਅਧੀਨ ਲਈ ਹੈ, ਉਨ੍ਹਾਂ ਮਸ਼ੀਨਾ ਦੀ ਵੈਰੀਫਿਕੇਸ਼ਨ ਬਲਾਕ ਪੱਧਰ ਤੇ ਕੀਤੀ ਜਾ ਰਹੀ ਹੈ। ਇਸ ਬਾਰੇੇ ਸਾਰੇ ਲਾਭਪਾਤਰੀਆਂ ਨੂੰ ਦੱਸਿਆ ਗਿਆ ਸੀ ਕਿ ਉਹ ਆਪਣੀਆਂ ਮਸ਼ੀਨਾ ਲੈ ਕੇ ਬਲਾਕ ਖੇਤੀਬਾੜੀ ਅਫਸਰ ਵਲੋ ਨਿਰਧਾਰਤ ਸਥਾਨ ਤੇ ਪਹੁੰਚਣ, ਜਿਸ ਨਾਲ ਸਾਰੀਆ ਮਸ਼ੀਨਾ ਦੀ ਇਕੋ ਸਮੇ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਇਹ ਕਿਸਾਨਾਂ ਲਈ ਰੁਝੇਵਿਆਂ ਵਾਲਾ ਸਮਾਂ ਹੈ, ਉਹ ਆਪਣੀਆਂ ਫਸਲਾਂ ਦੀ ਸਾਭ ਸੰਭਾਲ ਅਤੇ ਨਵੀ ਫਸਲ ਦੀ ਬਿਜਾਈ ਦੇ ਪ੍ਰਬੰਧਾਂ ਵਿਚ ਲੱਗੇ ਹੋਏ ਹਨ ਜਿਸ ਲਈ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਕਿਸਾਨਾਂ ਨੇ ਪਰਾਲੀ ਦੀ ਨਾੜ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਹੀ ਮਿਲਾ ਕੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਦਾ ਉਪਰਾਲਾ ਕਰਨਾ ਚਾਹੀਦਾ ਹੈ।
Spread the love