ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕਣ ਲਈ ਜਾਗਰੂਕ ਕੀਤਾ ਗਿਆ
ਵਿਜੀਲੈਂਸ ਬਿਊਰੋ ਪਾਸ ਸ਼ਿਕਾਇਤ ਦਰਜ ਕਰਾਉਣ ਲਈ ਟੋਲੇ ਫਰੀ ਨੰਬਰ 1800-1800-1000 ਜਾਰੀ
ਗੁਰਦਾਸਪੁਰ, 27 ਅਕਤੂਬਰ 2021
ਪਰੇਮ ਕੁਮਾਰ, ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਇੰਸਪੈਕਟਰ ਵਿਕਰਾਂਤ ਸਲਾਰੀਆ, ਵਿਜੀਲੈਂਸ ਬਿਊਰੋ, ਗੁਰਦਾਸਪੁਰ ਵਲੋਂ ਵਿਜੀਲੈਂਸ ਜਾਗਰੂਕਤਾ ਹਫਤਾ 2021 ਸਬੰਧੀ ਬੱਸ ਅੱਡਾ ਡੇਰਾ ਬਾਬਾ ਨਾਨਕ ਅਤੇ ਇੰਸਪੈਕਟਰ ਵਿਜੈਪਾਲ ਸਿੰਘ, ਵਿਜੀਲੈਂਸ ਬਿਊਰੋ, ਗਰਦਾਸਪੁਰ ਵਲੋਂ ਵਿਜੀਲੈਂਸ ਜਾਗਰੂਕਤਾ ਹਫਤਾ 2021 ਸਬੰਧੀ ਬੱਸ ਅੱਡਾ ਬਟਾਲਾ ਵਿਖੇ ਸੈਮੀਨਾਰ ਕੀਤਾ ਗਿਆ।
ਹੋਰ ਪੜ੍ਹੋ :-ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਸਬੰਧੀ ਵੱਖ ਵੱਖ ਸਥਾਨਾਂ ‘ਤੇ ਕਰਵਾਏ ਸੈਮੀਨਾਰ
ਇਸ ਮੌਕੇ ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕਣ ਲਈ ਜਾਗਰੂਕ ਕੀਤਾ ਗਿਆ ਅਤੇ ਵਿਜੀਲੈਂਸ ਬਿਊਰੋ ਪਾਸ ਸ਼ਿਕਾਇਤ ਦਰਜ ਕਰਾਉਣ ਸਬੰਧੀ ਫੋਨ ਨੰਬਰਾਂ, ਟੋਲੇ ਫਰੀ ਨੰਬਰ 1800-1800-1000 ਬਾਰੇ ਸੂਚਨਾ ਦਿੱਤੀ ਗਈ।
ਇਸ ਤੋਂ ਇਲਾਵਾ ਹਾਜਰੀਨ ਨੂੰ ਕੋਈ ਵੀ ਸਰਕਾਰੀ ਕੰਮ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਆਨਲਾਈਨ ਸੁਵਿਧਾਵਾਂ ਤੋ ਵੀ ਜਾਣੂ ਕਰਵਾਇਆ ਗਿਆ ਤਾਂ ਜੋ ਉਹ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਹੋਣ ਦੇ ਨਾਲ-ਨਾਲ ਸਵੈ ਨਿਰਭਰ ਵੀ ਹੋ ਸਕਣ।
ਇਸ ਤੋਂ ਬਾਅਦ ਵਿਜੀਲੈਂਸ ਬਿਊਰੋ, ਗੁਰਦਾਸਪੁਰ ਦੇ ਕਰਮਚਾਰੀਆਂ ਵਲੋਂ ਬੱਸ ਅੱਡਾ ਬਟਾਲਾ, ਨਗਰ ਕੌਂਸਲ ਦਫਤਰ ਕਾਦੀਆਂ, ਸਬ ਤਹਿਸੀਲ ਦਫਤਰ ਕਾਦੀਆਂ, ਬੱਸ ਅੱਡਾ ਕਾਦੀਆਂ, ਪੀ.ਐਸ.ਪੀ.ਸੀ.ਐਲ. ਕਾਦੀਆਂ, ਸੀ.ਐਚ.ਸੀ. ਭਾਮ ਅਤੇ ਪੁਲਿਸ ਚੌਂਕੀ ਹਰਚੋਵਾਲ ਵਿਖੇ ਭ੍ਰਿਸ਼ਟਾਚਾਰ ਰੋਕਣ ਸਬੰਧੀ ਵਿਜੀਲੈਂਸ ਬਿਊਰੋ ਨੂੰ ਸੂਚਨਾ ਦੇਣ ਸਬੰਧੀ ਵਿਜੀਲੈਂਸ ਜਾਗਰੂਕਤਾ ਹਫਤਾ 2021 ਦੇ ਬੈਨਰ ਤੇ ਪੰਫਲੈਟ ਲਗਾਏ ਗਏ। ਇਸ ਤੋ ਇਲਾਵਾ ਵਿਜੀਲੈਂਸ ਜਾਗਰੂਕਤਾ ਹਫਤਾ 2021 ਦੇ ਪੰਫਲੈਟ ਅਖਬਾਰਾਂ ਵਿੱਚ ਪੁਆਏ ਗਏ।