ਬਰਨਾਲਾ,29 ਅਕਤੂਬਰ 2021
ਮੁੱਖ ਮੰਤਰੀ ਪੰਜਾਬ ਸ਼੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਜੀਲੈਂਸ ਬਿਊਰੋ ਪੰਜਾਬ ਦੇ ਚੀਫ ਡਾਇਰੈਕਟਰ ਸ੍ਰੀ ਐਸ.ਚਟੌਪਾਧਿਆਏ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਦੀ ਅਗਵਾਈ ਹੇਠ ਵਿਜੀਲੈਸ ਜਾਗਰੂਕਤਾ ਸਪਤਾਹ ਮਿਤੀ 26 ਅਕਤੂਬਰ 2021 ਤੋਂ ਮਿਤੀ 01 ਨਵੰਬਰ 2021 ਤੱਕ ਮਨਾਇਆ ਜਾ ਰਿਹਾ ਹੈ।
ਹੋਰ ਪੜ੍ਹੋ :-ਐੱਚ.ਆਈ.ਵੀ. ਏਡਜ਼ ਦੇ ਸੰਕ੍ਰਮਣ ਤੋਂ ਬਚਾਅ ਲਈ ‘ਜਾਗਰੂਕਤਾ’ ਅਹਿਮ ਉਪਾਅ : ਸਿਵਲ ਸਰਜਨ ਡਾ ਇੰਦਰਮੋਹਨ ਗੁਪਤਾ
ਇਸ ਅਧੀਨ ਜਾਗਰੁਕਤਾ ਪ੍ਰੋਗਾਰਾਮਾਂ ਦੀ ਲੜੀ ਤਹਿਤ ਅੱਜ ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਵੱਲੋ ਜ਼ਿਲ੍ਹਾ ਪੱਧਰੀ ਸੈਮੀਨਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਬੈਂਬੀ ਨੇ ਕੀਤੀ। ਇਸ ਸੈਮੀਨਾਰ ਵਿਚ ਜਸਬੀਰ ਸਿੰਘ ਔਲਖ ਸਿਵਲ ਸਰਜਨ ਬਰਨਾਲਾ ਬਰਨਾਲਾ, ਰਾਮਜੀ ਉਪ ਕਪਤਾਨ ਪੁਲਿਸ ਹੈਡਕੁਆਟਰ ਬਰਨਾਲਾ, ਸ਼ਿਖਾ ਸਿੰਗਲਾ ਏ.ਸੀ.ਐਫ.ਏ ਫੂਡ ਸਪਲਾਈ ਵਿਭਾਗ ਬਰਨਾਲਾ ਤੇ ਹੋਰ ਅਧਿਕਾਰੀ ਸ਼ਾਮਲ ਹੋਏ।
ਸ੍ਰੀ ਅਮਿਤ ਬੈਂਬੀ ਵੱਲੋਂ ਇਸ ਸਮਾਗਮ ਵਿਚ ਹਾਜ਼ਰੀਨ ਨੂੰ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਸਹੁੰ ਚੁਕਾਈ ਗਈ ਅਤੇ ਰਿਸ਼ਵਤਖੋਰੀ ਰੋਕਣ ਵਿਜੀਲੈਂਸ ਦਾ ਸਹਿਯੋਗ ਦੇਣ ਲਈ ਕਿਹਾ। ਸੈਮੀਨਾਰ ਵਿਚ ਰਾਣਾ ਰਣਦੀਪ ਸਿੰਘ ਔਜਲਾ ਆਬਜ਼ਰਵਰ ਐਂਟੀ ਕੁਰੱਪਸ਼ਨ ਪੰਜਾਬ ਸਮੇਤ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆ ਭ੍ਰਿਸ਼ਟਾਚਾਰ ਵਿਰੁੱਧ ਡਟਣ ਦੀ ਅਪੀਲ ਕੀਤੀ।
ਡੀ.ਐਸ.ਪੀ ਜਗਰਾਜ ਸਿੰਘ ਵੱਲੋ ਵਿਜੀਲੈਂਸ ਬਿਊਰੋ ਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਰਿਸ਼ਵਤਖੋਰੀ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਸਮਾਗਮ ਵਿਚ ਵਿਜੀਲੈਂਸ ਬਿਊਰੋ ਬਰਨਾਲਾ ਤੋਂ ਸਤਗੁਰ ਸਿੰਘ, ਏ.ਐਸ.ਆਈ ਰਾਜਿੰਦਰ ਸਿੰਘ,ਕੁਲਦੀਪ ਸਿੰਘ,ਸੁਖਦੇਵ ਸਿੰਘ,ਬਹਾਦਰ ਸਿੰਘ,ਬਲਵੀਰ ਸਿੰਘ ਆਦਿ ਵੀ ਸ਼ਾਮਲ ਹੋਏ।