ਵਿਜੀਲੈਂਸ ਜਾਗਰੂਕਤਾ ਹਫਤਾ 2021- ਦਿਨ ਪੰਜਵਾਂ ਵਿਜੀਲੈਂਸ ਵਿਭਾਗ ਵਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕਣ ਲਈ ਕੀਤਾ ਗਿਆ ਜਾਗਰੂਕ 

ਵਿਜੀਲੈਂਸ ਜਾਗਰੂਕਤਾ
ਵਿਜੀਲੈਂਸ ਜਾਗਰੂਕਤਾ ਹਫਤਾ 2021- ਦਿਨ ਪੰਜਵਾਂ ਵਿਜੀਲੈਂਸ ਵਿਭਾਗ ਵਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕਣ ਲਈ ਕੀਤਾ ਗਿਆ ਜਾਗਰੂਕ 
ਜੇ ਕੋਈ ਮੰਗਦਾ ਹੈ ਰਿਸ਼ਵਤ ਤਾਂ ਕਰੋ, ਟੋਲ ਫਰੀ ਨੰਬਰ 1800-1800-1000 ਉੱਤੇ ਕਾਲ

ਗੁਰਦਾਸਪੁਰ, 30  ਅਕਤੂਬਰ 2021

ਪਰੇਮ ਕੁਮਾਰ, ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਗੁਰਦਾਸਪੁਰ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਵਿਕਰਾਂਤ ਸਲਾਰੀਆ, ਵਿਜੀਲੈਂਸ ਬਿਊਰੋ, ਗੁਰਦਾਸਪੁਰ ਵਲੋਂ ਵਿਜੀਲੈਂਸ ਜਾਗਰੂਕਤਾ ਹਫਤਾ 2021 ਸਬੰਧੀ ਦਾਣਾ ਮੰਡੀ ਡੇਰਾ ਬਾਬਾ ਨਾਨਕ ਅਤੇ ਇੰਸਪੈਕਟਰ ਵਿਜੈਪਾਲ ਸਿੰਘ, ਵਿਜੀਲੈਂਸ ਬਿਊਰੋ, ਗਰਦਾਸਪੁਰ ਵਲੋਂ ਵਿਜੀਲੈਂਸ ਜਾਗਰੂਕਤਾ ਹਫਤਾ 2021 ਸਬੰਧੀ ਦਾਣਾ ਮੰਡੀ ਬਟਾਲਾ ਵਿਖੇ ਸੈਮੀਨਾਰ ਕੀਤਾ ਗਿਆ। ਜਿਸ ਦੌਰਾਨ ਹਾਜਰ ਵਿਅਕਤੀਆਂ ਨੂੰ ਭ੍ਰਿਸ਼ਟਾਚਾਰ ਰੋਕਣ ਲਈ ਜਾਗਰੂਕ ਕੀਤਾ ਗਿਆ ਅਤੇ ਵਿਜੀਲੈਂਸ ਬਿਊਰੋ ਪਾਸ ਸ਼ਿਕਾਇਤ ਦਰਜ ਕਰਾਉਣ ਸਬੰਧੀ ਫੋਨ ਨੰਬਰਾਂ (  ਟੋਲ ਫਰੀ ਨੰਬਰ 1800-1800-1000) ਅਤੇ ਈ.ਮੇਲ ਆਈ.ਡੀ. ਬਾਰੇ ਸੂਚਨਾ ਦਿੱਤੀ ਗਈ।ਇਸ ਤੋਂ ਇਲਾਵਾ ਹਾਜਰੀਨ ਨੂੰ ਕਿਸਾਨਾਂ ਅਤੇ ਗਰੀਬਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਤੋ ਜਾਣੂ ਕਰਵਾਇਆ ਗਿਆ।

ਹੋਰ ਪੜ੍ਹੋ :-ਜ਼ਿਲ੍ਹਾ ਅਤੇ ਸੈਸ਼ਨ ਜੱਜ, ਰੂਪਨਗਰ ਨੇ ਕੀਤਾ ਸੁਵਿਧਾ ਅਤੇ ਕਾਨੂੰਨੀ ਸੇਵਾਵਾਂ ਕੈਂਪਾਂ ਦਾ ਦੌਰਾ

ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ, ਗੁਰਦਾਸਪੁਰ ਦੇ ਕਰਮਚਾਰੀਆਂ ਵਲੋਂ ਦਫਤਰ ਐਸ.ਐਸ.ਪੀ. ਗੁਰਦਾਸਪੁਰ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ, ਦਫਤਰ ਡਿਪਟੀ ਕਮਿਸ਼ਨਰ ਗੁਰਦਾਸਪੁਰ, ਦਫਤਰ ਪੀ.ਐਸ.ਪੀ.ਸੀ.ਐਲ. ਗੁਰਦਾਸਪੁਰ, ਦਫਤਰ ਆਰ.ਟੀ.ਏ. ਗੁਰਦਾਸਪੁਰ, ਦਫਤਰ ਲੋਕ ਨਿਰਮਾਣ ਵਿਭਾਗ ਗੁਰਦਾਸਪੁਰ, ਦਫਤਰ ਜਿਲ੍ਹਾ ਭਲਾਈ ਗੁਰਦਾਸਪੁਰ, ਵੈਟਨਰੀ ਹਸਪਤਾਲ ਗੁਰਦਾਸਪੁਰ ਅਤੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭ੍ਰਿਸ਼ਟਾਚਾਰ ਰੋਕਣ ਸਬੰਧੀ ਵਿਜੀਲੈਂਸ ਬਿਊਰੋ ਨੂੰ ਸੂਚਨਾ ਦੇਣ ਸਬੰਧੀ ਵਿਜੀਲੈਂਸ ਜਾਗਰੂਕਤਾ ਹਫਤਾ 2021 ਦੇ ਬੈਨਰ ਤੇ ਪੰਫਲੈਟ ਲਗਾਏ ਗਏ।

Spread the love