ਵਿਜੀਲੈਂਸ ਜਾਗਰੂਕਤਾ ਹਫਤਾ- ਦਿਨ ਸੱਤਵਾਂ
ਗੁਰਦਾਸਪੁਰ, 1 ਨਵੰਬਰ 2021
ਪਰੇਮ ਕੁਮਾਰ, ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਗੁਰਦਾਸਪੁਰ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਵਿਕਰਾਂਤ ਸਲਾਰੀਆ, ਵਿਜੀਲੈਂਸ ਬਿਊਰੋ, ਗੁਰਦਾਸਪੁਰ ਵਲੋਂ ਵਿਜੀਲੈਂਸ ਜਾਗਰੂਕਤਾ ਹਫਤਾ 2021 ਸਬੰਧੀ ਦਫਤਰ ਐਸ.ਐਸ.ਪੀ. ਗੁਰਦਾਸਪੁਰ ਅਤੇ ਸਬ ਇੰਸਪੈਕਟਰ ਕਮਲ ਸਿੰਘ, ਵਿਜੀਲੈਂਸ ਬਿਊਰੋ, ਗਰਦਾਸਪੁਰ ਵਲੋਂ ਵਿਜੀਲੈਂਸ ਜਾਗਰੂਕਤਾ ਹਫਤਾ 2021 ਸਬੰਧੀ ਤਹਿਸੀਲ ਦਫਤਰ ਫਤਿਹਗੜ੍ਹ ਚੂੜੀਆਂ ਵਿਖੇ ਸੈਮੀਨਾਰ ਕੀਤਾ ਗਿਆ। ਜਿਸ ਦੌਰਾਨ ਹਾਜਰ ਵਿਅਕਤੀਆਂ ਨੂੰ ਭ੍ਰਿਸ਼ਟਾਚਾਰ ਰੋਕਣ ਲਈ ਜਾਗਰੂਕ ਕੀਤਾ ਗਿਆ ਅਤੇ ਅਤੇ ਵਿਜੀਲੈਂਸ ਬਿਊਰੋ ਪਾਸ ਸਰਕਾਰੀ ਫੰਡਾਂ ਵਿੱਚ ਕਿਸੇ ਵੀ ਘਪਲੇ ਜਾਂ ਧੋਖਾਧੜੀ ਜਾਂ ਸਰਕਾਰੀ ਅਫਸਰ ਵਲੋਂ ਕੀਤੀ ਅਹੁਦੇ ਦੀ ਦੁਰਵਰਤੋਂ ਬਾਰੇ ਸ਼ਿਕਾਇਤ ਦਰਜ ਕਰਾਉਣ ਸਬੰਧੀ ਫੋਨ ਨੰਬਰਾਂ ਅਤੇ ਈ.ਮੇਲ ਆਈ.ਡੀ. ਬਾਰੇ ਸੂਚਨਾ ਦਿੱਤੀ ਗਈ।
ਹੋਰ ਪੜ੍ਹੋ :-ਝੋਨੇ ਦੀ ਸਿੱਧੀ ਬਿਜਾਈ ਮਜ਼ਦੂਰਾਂ ਦੀ ਸੰਭਾਵਤ ਘਾਟ ਦਾ ਇਕ ਬੇਹਤਰ ਬਦਲ-ਐਸ.ਡੀ.ਐਮ ਕਨੂੰ ਗਰਗ
ਉਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਹਾਜਰੀਨ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਆਨਲਾਇਨ ਸੇਵਾਵਾਂ ਅਤੇ ਉਹਨਾਂ ਦੀਆਂ ਸਰਕਾਰੀ ਫੀਸਾਂ ਤੋਂ ਜਾਣੂ ਕਰਵਾਇਆ ਗਿਆ ਤਾਂ ਜੋ ਆਮ ਪਬਲਿਕ ਨੂੰ ਸਵੈ ਨਿਰਭਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ, ਗੁਰਦਾਸਪੁਰ ਦੇ ਕਰਮਚਾਰੀਆਂ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ, ਬੱਸ ਸਟੈਂਡ ਗੁਰਦਾਸਪੁਰ, ਦਫਤਰ ਨਗਰ ਕੌਂਸਲ ਗੁਰਦਾਸਪੁਰ ਅਤੇ ਦਫਤਰ ਤਹਿਸੀਲ ਫਤਿਹਗੜ੍ਹ ਚੂੜੀਆਂ ਵਿਖੇ ਭ੍ਰਿਸ਼ਟਾਚਾਰ ਰੋਕਣ ਸਬੰਧੀ ਵਿਜੀਲੈਂਸ ਬਿਊਰੋ ਨੂੰ ਸੂਚਨਾ ਦੇਣ ਸਬੰਧੀ ਵਿਜੀਲੈਂਸ ਜਾਗਰੂਕਤਾ ਹਫਤਾ 2021 ਦੇ ਬੈਨਰ ਤੇ ਪੰਫਲੈਟ ਲਗਾਏ ਗਏ।