ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ

Vigilance Bureau, Unit Jalandhar
Vigilance Bureau, Unit Jalandhar
ਜਨਤਾ ਕਾਲਜ ਕਰਤਾਰਪੁਰ ’ਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਤਹਿਤ ਕਰਵਾਇਆ ਗਿਆ ਸੈਮੀਨਾਰ
ਪਹਿਲੀ ਨਵੰਬਰ ਤੱਕ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

 

ਕਰਤਾਰਪੁਰ (ਜਲੰਧਰ) 26 ਅਕਤੂਬਰ 2021

ਪੰਜਾਬ ਸਰਕਾਰ ਵਲੋਂ ਭ੍ਰਿਸਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਦੇ ਸਬੰਧ ਵਿੱਚ ਅੱਜ ਵਿਜੀਲੈਂਸ ਬਿਊਰੋ,ਯੂਨਿਟ ਜਲੰਧਰ ਵਲੋਂ 26 ਅਕਤੂਬਰ ਤੋਂ ਪਹਿਲੀ ਨੰਬਰ 2021 ਤੱਕ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਜਨਤਾ ਕਾਲਜ ਕਰਤਾਰਪੁਰ ਵਿਖੇ ਸੈਮੀਨਾਰ ਕਰਵਾਇਆ ਗਿਆ।

ਹੋਰ ਪੜ੍ਹੋ :-ਔਜਲਾ ਨੇ ਨੰਦੇੜ, ਪਟਨਾ ਸਾਹਿਬ ਅਤੇ ਇਟਲੀ ਦੀਆਂ ਉਡਾਨਾਂ ਦੁਬਾਰਾ ਸ਼ੁਰੂ ਕਰਨ ਦੀ ਕੀਤੀ ਮੰਗ

ਇਸ ਸਮਾਗਮ ਵਿੱਚ ਵਿਜੀਲੈਂਸ ਬਿਊਰੋ ਯੂਨਿਟ ਵਲੋਂ ਇੰਸਪੈਕਟਰ ਮਨਦੀਪ ਸਿੰਘ ਤੇ ਦਲਜੀਤ ਕੌਰ ,ਸ੍ਰੀਮਤੀ ਪ੍ਰੈਟੀ ਸੋਢੀ ਪਿ੍ਰੰਸੀਪਲ ਜਨਤਾ ਕਾਲਜ ਕਰਤਾਰਪੁਰ, ਹਰੀਪਾਲ ਸਕੱਤਰ, ਵਿਨੈ ਕੁਮਾਰ ਐਕਸੀਅਨ ਪੀ.ਐਸ.ਪੀ.ਸੀ.ਐਲ., ਮਨੋਹਰ ਲਾਲ ਨਾਇਬ ਤਹਿਤਸੀਲਦਾਰ ਕਰਤਾਰਪੁਰ, ਸ੍ਰੀਮਤੀ ਪ੍ਰਵੀਨ ਅਬਰੋਲ ਫਾਊਂਡਰ ਐਂਡ ਪ੍ਰੈਜੀਡੈਂਟ ਆਫ਼ ਦਿਵਿਆ ਦ੍ਰਿਸ਼ਟੀ ਐਨ.ਜੀ.ਓ.ਵੇਲਫੇਅਰ  ਸੋਸਾਇਟੀ, ਪ੍ਰੋ. ਗੁਲਜ਼ਾਰ ਸਿੰਘ ਅਤੇ ਵਿਦਿਆਰਥੀਆਂ ਵਲੋਂ ਸ਼ਿਰਕਤ ਕੀਤੀ ਗਈ।

ਇਸ ਮੌਕੇ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਵਲੋਂ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਅਗੇ ਆਉਣ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਿਭਾਗ ਵਲੋਂ ਸਰਕਾਰੀ ਅਦਾਰਿਆਂ ਅਤੇ ਜਨਤਕ ਥਾਵਾਂ ’ਤੇ ਜਾਗਰੂਕਤਾ ਬੋਰਡ ਲਗਾਏ ਗਏ ਹਨ ਜਿਨਾਂ ਉਪਰ ਵਿਜੀਲੈਂਸ ਅਧਿਕਾਰੀਆਂ ਦੇ ਟੈਲੀਫੋਨ ਨੰਬਰ ਦਰਸਾਏ ਗਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਨਾਂ ਨੰਬਰਾਂ ’ਤੇ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਕਰ ਸਕਦਾ ਹੈ ਅਤੇ ਜੇਕਰ ਆਪਣੀ ਪਹਿਚਾਣ ਨੂੰ ਗੁਪਤ ਰੱਖਣਾ ਚਾਹੁੰਦਾ ਹੈ ਤਾਂ ਉਹ ਵਿਜੀਲੈਂਸ ਬਿਓਰੋ ਦੇ ਟੋਲ ਫਰੀ ਨੰਬਰ 1800-1800-1000 ਅਤੇ ਈ ਮੇਲ 3omplaint2vb0punjab.gov.in ’ਤੇ ਸ਼ਿਕਾਇਤ ਕਰ ਸਕਦਾ ਹੈ। ਇਸ ਮੌਕੇ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਵਿਜੀਲੈਂਸ ਬਿਊਰੋ ਦੀ ਕਾਰਜ਼ਸ਼ੈਲੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ।