ਵੋਟਰ ਦਿਵਸ ਮੌਕੇ ਕਰਵਾਇਆ ਜਾਵੇਗਾ ਵਰਚੁਅਲ ਸਮਾਗਮ: ਕੁਮਾਰ ਸੌਰਭ ਰਾਜ

KUMAR SAURABH
ਵੋਟਰ ਦਿਵਸ ਮੌਕੇ ਕਰਵਾਇਆ ਜਾਵੇਗਾ ਵਰਚੁਅਲ ਸਮਾਗਮ: ਕੁਮਾਰ ਸੌਰਭ ਰਾਜ
 
ਵਿਦਿਆਰਥੀਆਂ ਲਈ ਲੇਖ ਮੁਕਾਬਲਾ, ਜੇਤੂਆਂ ਦਾ ਕੀਤਾ ਜਾਵੇਗਾ ਸਨਮਾਨ

ਬਰਨਾਲਾ, 20 ਜਨਵਰੀ 2022

ਚੋੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੌਮੀ ਵੋਟਰ ਦਿਵਸ ਕੋਵਿਡ ਸਬੰਧੀ ਗਾਈਡਲਾਈਨਜ਼ ਦੀ ਪਾਲਣਾ ਕਰਦੇ ਹੋਏ ਵਰਚੁਅਲ ਤਰੀਕੇ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਵੋਟਰ ਦਿਵਸ ਸਬੰਧੀ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।

ਹੋਰ ਪੜ੍ਹੋ :-ਸਵੀਪ ਤਹਿਤ ਪੋਲਿੰਗ ਬੂਥਾਂ ’ਤੇ ਜਾਗਰੂਕਤਾ ਗਤੀਵਿਧੀਆਂ

ਉਨਾਂ ਦੱਸਿਆ ਕਿ ਕੌਮੀ ਵੋਟਰ ਦਿਵਸ 25 ਜਨਵਰੀ ਨੂੰ ਮਨਾਇਆ ਜਾਵੇਗਾ ਅਤੇ ਇਸ ਸਬੰਧੀ ਜ਼ਿਲਾ ਪੱੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਵੋਟਰ ਜਾਗਰੂਕਤਾ ਗਤੀਵਿਧੀਆਂ ਵਰਚੁਅਲ ਤਰੀਕੇ ਨਾਲ ਹੋਣਗੀਆਂ। ਉਨਾਂ ਦੱਸਿਆ ਕਿ ਇਸ ਸਬੰਧੀ ਕਾਲਜ ਪੱਧਰ ਦੇ ਵਿਦਿਆਰਥੀਆਂ ਲਈ ਆਨਲਾਈਨ ਲੇਖ ਮੁਕਾਬਲਾ ਵੀ ਰੱਖਿਆ ਗਿਆ ਹੈ, ਜਿਹੜੇ ਵਿਦਿਆਰਥੀ ਇਸ ਮੁਕਾਬਲੇ ਵਿਚ ਮੋਹਰੀ ਰਹਿਣਗੇ, ਉਨਾਂ ਨੂੰ ਜ਼ਿਲਾ ਪੱੱਧਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨਾਂ ਵੱਖ ਵੱਖ ਕਾਲਜਾਂ ਦੇ ਪਿ੍ਰੰਸੀਪਲਾਂ ਤੇ ਹੋਰ ਪ੍ਰਬੰਧਕਾਂ ਨੂੰ ਵਿਦਿਆਰਥੀਆਂ ਦੀ ਆਨਲਾਈ ਲੇਖ ਮੁਕਾਬਲੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਾਉਣ ਉਤੇ ਜ਼ੋਰ ਦਿੱਤਾ।

ਇਸ ਮੌਕੇ ਵਧੀਕ ਜ਼ਿਲਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ, ਰਿਟਰਨਿੰਗ ਅਫਸਰ ਬਰਨਾਲਾ ਕਮ ਐਸਡੀਐੈੈਮ ਬਰਨਾਲਾ ਸ੍ਰੀ ਵਰਜੀਤ ਵਾਲੀਆ, ਰਿਟਰਨਿੰਗ ਅਫਸਰ ਭਦੌੜ ਕਮ ਐਸਡੀਐਮ ਤਪਾ ਸਿਮਰਪ੍ਰੀਤ ਕੌਰ, ਚੋਣ ਤਹਿਸੀਲਦਾਰ ਹਰਜਿੰਦਰ ਕੌਰ, ਸ੍ਰੀ ਵਕੀਲ ਚੰਦ ਗੋਇਲ ਤੇ ਹੋਰ ਹਾਜ਼ਰ ਸਨ।

Spread the love