ਐਸ.ਏ.ਐਸ ਨਗਰ ਦੇ ਨਵੇਂ ਐਸ.ਐਸ.ਪੀ ਵਜ਼ੋ ਵਿਵੇਕ ਸ਼ੀਲ ਸੋਨੀ ਨੇ ਸੰਭਾਲਿਆ ਚਾਰਜ਼

SSP Mr. Vivek Shil Soni (1)
 ਮੋਹਾਲੀ ਇੰਟੈਲੀਜੈਂਸ ਦਫਤਰ ਦੇ ਬਾਹਰ ਦੂਜੇ ਧਮਾਕੇ ਦੀ ਖਬਰ ਝੂਠੀ : ਵਿਵੇਕ ਸ਼ੀਲ ਸੋਨੀ 
ਜ਼ਿੰਮੇਵਾਰ ਅਤੇ ਜਵਾਬਦੇਹ ਪੁਲਿਸ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਾ ਮੇਰੀ ਪ੍ਰਾਥਮਿਕਤਾ : ਸੋਨੀ
ਐਸ.ਏ.ਐਸ ਨਗਰ 1 ਅਪ੍ਰੈਲ 2022

ਜ਼ਿਲ੍ਹੇ ਐਸ.ਏ.ਐਸ. ਨਗਰ ਦੇ ਨਵੇਂ ਨਿਯੁਕਤ ਕੀਤੇ ਗਏ ਐਸ.ਐਸ.ਪੀ. ਸ੍ਰੀ ਵਿਵੇਕ ਸ਼ੀਲ ਸੋਨੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ ਵਿਖੇ ਚਾਰਜ ਸੰਭਾਲਿਆ ਗਿਆ । ਇਥੇ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ ।

ਹੋਰ ਪੜ੍ਹੋ :-ਹਰਪਾਲ ਸਿੰਘ ਚੀਮਾ ਵੱਲੋਂ ਪੱਤਰਕਾਰ ਜੋਸ਼ੀ ਦੀ ਬੇਟੀ ਦੇ ਦੇਹਾਂਤ ‘ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ

ਇਸ ਮੌਕੇ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਮਿੱਥੇ ਸਮੇਂ ਵਿੱਚ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰੀ ਪ੍ਰਾਥਮਿਕਤਾ ਜ਼ਿਲ੍ਹਾ ਨਿਵਾਸੀਆਂ ਨੂੰ ਜ਼ਿੰਮੇਵਾਰ ਅਤੇ ਜਵਾਬਦੇਹ ਪੁਲਿਸ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਕੀਮਤ ਤੇ ਸਵਿਕਾਰ ਨਹੀਂ ਕੀਤਾ ਜਾਵੇਗਾ ।
ਸ੍ਰੀ ਵਿਵੇਕ ਸ਼ੀਲ ਸੋਨੀ ਜ਼ਿਲ੍ਹਾ ਰੂਪਨਗਰ ਦੇ ਐਸ.ਐਸ.ਪੀ. ਦੇ ਅਹੁੱਦੇ ਤੋਂ ਤਬਦੀਲ ਹੋ ਕੇ ਆਏ ਹਨ। ਇਸ ਤੋਂ ਪਹਿਲਾ ਉਹ ਜ਼ਿਲ੍ਹਾ ਸੰਗਰੂਰ ਅਤੇ ਪੰਜਾਬ ਦੇ ਕਈ ਹੋਰਨਾਂ ਜਿਲ੍ਹਿਆਂ ਵਿੱਚ ਵੀ ਐਸ.ਐਸ.ਪੀ. ਅਹੁੱਦੇ ਤੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। 
ਸ੍ਰੀ ਸੋਨੀ 2011 ਬੈਂਚ ਦੇ ਆਈ.ਪੀ.ਐਸ. ਅਫਸਰ ਹਨ , ਉਹ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧ ਰੱਖਦੇ ਹਨ। ਸ੍ਰੀ ਸੋਨੀ ਨੇ ਚੰਡੀਗੜ੍ਹ ਦੇ ਪੰਜਾਬ ਇੰਜੀਨੀਅਰ ਕਾਲਜ ਤੋਂ 2003 ਵਿੱਚ ਇੰਜੀਨੀਅਰਿੰਗ ਦੀ ਡਿਗਰੀ ਹਾਸਿਲ ਕੀਤੀ । ਇਸ ਮਗਰੋਂ ਉਨ੍ਹਾਂ ਲੰਡਨ ਦੀ ਸਿਟੀ ਯੂਨੀਵਰਸਿਟੀ ਤੋਂ 2009 ਵਿੱਚ ਐਮ.ਐਸ. ਫਾਈਨੈਂਸ ਦੀ ਡਿਗਰੀ ਵੀ ਹਾਸਿਲ ਕੀਤੀ।
Spread the love