ਇਸ ਵਾਰ ਪੰਜਾਬ ਅਤੇ ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਵੋਟ ਪਾਉਣੀ ਹੈ: ਜਰਨੈਲ ਸਿੰਘ

JARNAIL
ਇਸ ਵਾਰ ਪੰਜਾਬ ਅਤੇ ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਵੋਟ ਪਾਉਣੀ ਹੈ: ਜਰਨੈਲ ਸਿੰਘ

ਨਵਾਂਸਹਿਰ/ਚੰਡੀਗੜ, 16 ਫਰਵਰੀ 2022

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਵਿਧਾਨ ਸਭਾ ਹਲਕਾ ਨਵਾਂਸਹਿਰ ਵਿੱਚ ਪਾਰਟੀ ਦੇ ਉਮੀਦਵਾਰ ਲਲਿਤ ਮੋਹਨ (ਬੱਲੂ ਪਾਠਕ) ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨਾਂ ਇਲਾਕੇ ਦੇ ਬਾਜਾਰਾਂ ਵਿੱਚ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਅਤੇ ‘ਆਪ’ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।

ਹੋਰ ਪੜ੍ਹੋ :- ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਫੀਲਡ ਆਊਟਰੀਚ ਬਿਉਰੋ ਵੱਲੋਂ ਸਾਥੀ ਬਲਾਈਂਡ ਹੋਮ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਬੁੱਧਵਾਰ ਨੂੰ ਜਰਨੈਲ ਸਿੰਘ ਨੇ ਹਲਕਾ ਨਵਾਂਸਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਾਰਟੀ ਦੇ ਉਮੀਦਵਾਰ ਲਲਿਤ ਮੋਹਨ (ਬੱਲੂ ਪਾਠਕ) ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਨੇ ਕਿਹਾ ਕਿ ਲਲਿਤ ਮੋਹਨ ਨੂੰ ਦਿੱਤੀ ਗਈ ਤੁਹਾਡੀ ਇੱਕ ਇੱਕ ਵੋਟ ਭਗਵੰਤ ਮਾਨ ਨੂੰ ਜਾਵੇਗੀ। ਇਸ ਦੌਰਾਨ ਲੋਕਾਂ ਨੇ ਜਰਨੈਲ ਸਿੰਘ ਨੂੰ ਨਾ ਸਿਰਫ ਮਦਦ ਦਾ ਭਰੋਸਾ ਦਿੱਤਾ, ਸਗੋਂ ‘ਆਪ’ ਦੇ ਉਮੀਦਵਾਰ ਨੂੰ ਵੱਡੇ ਫ਼ਰਕ ਨਾਲ ਵਿਧਾਨ ਸਭਾ ‘ਚ ਭੇਜਣ ਦਾ ਵਾਅਦਾ ਵੀ ਕੀਤਾ ਤਾਂ ਜੋ ਪੰਜਾਬ ‘ਚ ‘ਆਪ’ ਦੀ ਇਮਾਨਦਾਰ ਅਤੇ ਸਥਿਰ ਸਰਕਾਰ ਬਣਾਈ ਜਾ ਸਕੇ।

ਜਰਨੈਲ ਸਿੰਘ ਨੇ ਕਿਹਾ ਕਿ ਦਹਾਕਿਆਂ ਤੋਂ ਪੰਜਾਬ ਵਿੱਚ ਅਕਾਲੀ ਅਤੇ ਕਾਂਗਰਸ ਨੇ ਰਾਜ ਕੀਤਾ। ਦੋਵਾਂ ਪਾਰਟੀਆਂ ਨੇ ਰਲ ਮਿਲ ਕੇ ਪੰਜਾਬ ਨੂੰ ਲੁੱਟਿਆ ਅਤੇ ਸਰਕਾਰੀ ਖਜਾਨਾ ਖਾਲੀ ਕੀਤਾ। ਇਸ ਵਾਰ ਅਸੀਂ ਸਾਰਿਆਂ ਨੇ ਪੰਜਾਬ ਨੂੰ ਬਦਲਣ ਲਈ ਆਮ ਆਦਮੀ ਪਾਰਟੀ ਨੂੰ ਜਿਤਾਉਣਾ ਹੈ ਅਤੇ ਝਾੜੂ ਦਾ ਬਟਨ ਦਬਾਉਣਾ ਹੈ। ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਅਤੇ 20 ਫਰਵਰੀ ਨੂੰਪੰਜਾਬ ਦੇ ਲੋਕਾਂ ਦੇ ਭਵਿੱਖ ਦਾ ਫੈਸਲਾ ਹੋਵੇਗਾ, ਇਸ ਲਈ ਇਸ ਵਾਰ ਬਹੁਤ ਹੀ ਸੋਚ ਸਮਝ ਕੇ ਵੋਟ ਪਾਉਣੀ ਹੈ। ਇਸ ਵਾਰ ਆਪਣੇ, ਆਪਣੇ ਬੱਚਿਆਂ ਅਤੇ ਪੰਜਾਬ ਦੇ ਚੰਗੇ ਭਵਿੱਖ ਲਈ ਵੋਟ ਪਾਉਣੀ ਹੈ। 20 ਫਰਵਰੀ ਦੀ ਸਵੇਰ ਵੇਲੇ ਝਾੜੂ ਵਾਲਾ ਬਟਨ ਯਾਦ ਕਰ ਲੈਣਾ ਹੈ। ਇਸ ਵਾਰ ਕੋਈ ਗਲਤੀ ਨਹੀਂ ਕਰਨੀ। 20 ਫਰਵਰੀ ਤੱਕ ਤੁਸੀਂ ਸਾਡਾ ਸਾਥ ਦਿਓ, ਉਸ ਤੋਂ ਬਾਅਦ ਅਸੀਂ ਹਰ ਸੁੱਖ-ਦੁੱਖ ਵਿੱਚ ਤੁਹਾਡਾ ਸਾਥ ਦੇਵਾਂਗੇ। ਜਰਨੈਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਰੇ ਰਿਸਤੇਦਾਰਾਂ ਅਤੇ ਨਜਦੀਕੀਆਂ ਨੂੰ ਫੋਨ ਕਰਕੇ ਕਹਿਣ ਕਿ ਇਸ ਵਾਰ ਪੰਜਾਬ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਨੂੰ ਵੋਟ ਦੇਣੀ ਹੈ।

ਇਸ ਮੌਕੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਭਰੋਸਾ ਦਿੰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ‘ਰੇਡ ਰਾਜ’ ਅਤੇ ਰਿਸਵਤਖੋਰੀ ਨੂੰ ਪੂਰੀ ਤਰਾਂ ਖਤਮ ਕਰੇਗੀ। 10 ਮਾਰਚ ਤੋਂ ਬਾਅਦ ਕਿਸੇ ਵੀ ਦੁਕਾਨਦਾਰ ਅਤੇ ਵਪਾਰੀ ਨੂੰ ਵਿਧਾਇਕ-ਮੰਤਰੀ ਅਤੇ ਅਫ਼ਸਰ ਤੰਗ ਨਹੀਂ ਕਰਨਗੇ।

Spread the love