ਬਰਨਾਲਾ, 8 ਦਸੰਬਰ 2021
ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਪ੍ਰਾਜੈਕਟ ਤਹਿਤ ਜ਼ਿਲਾ ਬਰਨਾਲਾ ਵਿਚ ਵੋਟਰ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।
ਹੋਰ ਪੜ੍ਹੋ :-ਜ਼ਿਲ੍ਹੇ ਦੇ ਲੋਕ ਝੰਡਾ ਦਿਵਸ ਫ਼ੰਡ ‘ਚ ਦਿਲ ਖੋਲ੍ਹ ਕੇ ਯੋਗਦਾਨ ਦੇਣ : ਡਿਪਟੀ ਕਮਿਸ਼ਨਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਨੋਡਲ ਅਫਸਰ ਸਵੀਪ ਕਮ ਜ਼ਿਲਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਜ਼ਿਲੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਰੋਜ਼ਾਨਾ ਪੱਧਰ ’ਤੇ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਸਵੀਪ ਪ੍ਰਾਜੈਕਟ ਤਹਿਤ ਸਰਕਾਰੀ ਹਾਈ ਸਕੂਲ ਭੈਣੀ ਫੱਤਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਵੋਟਰ ਜਾਗਰੂਕਤਾ ਪੋਸਟਰ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ।