ਅੰਮ੍ਰਿਤਸਰ 18 ਅਕਤੂਬਰ 2021
ਅੱਜ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਜੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉੱਤਰੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਸਹਾਇਕ ਕਮਿਸ਼ਨਰ ਸਟੇਟ ਟੈਕਸ, ਅੰਮ੍ਰਿਤਸਰ-2 ਸ਼੍ਰੀ ਰਾਜਨ ਮਹਿਰਾ ਜੀ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉੱਤਰੀ ਚੋਣ ਹਲਕੇ ਵਿਖੇ ਸਥਿਤ ਸਰੂਪ ਰਾਣੀ ਸਰਕਾਰੀ ਕਾਲਜ ਫਾਰ ਵਿਮਨ, ਅੰਮ੍ਰਿਤਸਰ, ਵਿਖੇ ਵੋਟਰਾਂ ਲਈ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ ।
ਹੋਰ ਪੜ੍ਹੋ :-ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 10177 ਸੈਂਪਲ ਲਏ
ਜਿਸ ਵਿੱਚ ਨਵਯੁਵਕ ਵੋਟਰਾਂ ਦੀ ਵੋਟ ਬਨਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ । ਇਹ ਫਾਰਮ ਵਿਦਿਆਰਥੀਆਂ ਵੱਲੋ ਨੈਸ਼ਨਲ ਵੋਟਰ ਸਰਵਿਸ ਪੋਰਟਲ (www.nvsp.in) ਜਾਂ ਵੋਟਰ ਹੈਲਪਲਾਈਨ ਐਪ (Voter Helpline App) ਤੇ ਭਰਿਆ ਜਾ ਸਕਦਾ ਹੈ । ਇਸ ਸਮੇਂ ਕਾਲਜ ਦੇ ਨੋਡਲ ਅਫਸਰ ਪ੍ਰੋਫੈਸਰ ਸ਼੍ਰੀਮਤੀ ਕਿਰਨਜੀਤ ਕੌਰ ਅਤੇ ਸੈਕਟਰ ਅਫਸ਼ਰ ਸ਼੍ਰੀ ਦਵਿੰਦਰ ਸੈਨੀ ਏਰੀਏ ਵਿੱਚ ਪੈਂਦੇ ਬੀ.ਐਲ.ਓਜ ਨਾਲ ਹਾਜਰ ਰਹੇ । ਇਸ ਸਬੰਧ ਵਿੱਚ ਚੋਣ ਕਾਨੂੰਗੋ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋ ਵੱਖ-ਵੱਖ ਫਾਰਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਨਵੇਂ ਵੋਟਰ ਆਪਣਾ 5-5pic ਵੀ ਡਾਊਨਲੋਡ ਕਰ ਸਕਦੇ ਹਨ ਅਤੇ ਨੈਸ਼ਨਲ ਵੋਟਰ ਸਰਵਿਸ ਪੋਰਟਲ (www.nvsp.in) ਜਾਂ ਵੋਟਰ ਹੈਲਪਲਾਈਨ ਐਪ (Voter Helpline App) ਘਰੇ ਬੈਠੇ ਹੀ ਆਪਣਾ ਵੋਟਰ ਕਾਰਡ ਅਪਲਾਈ ਕੀਤਾ ਜਾ ਸਕਦਾ ਹੈ ।