ਅੰਮ੍ਰਿਤਸਰ 25 ਨਵੰਬਰ 2021
ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ.ਗੁਰਪ੍ਰੀਤ ਸਿੰਘ ਖਹਿਰਾ ਦੀ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹਾ ਪੱਧਰੀ ਸਵੀਪ ਟੀਮ ਵਲੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦਾ ਦੌਰਾ ਕੀਤਾ ਗਿਆ।
ਹੋਰ ਪੜ੍ਹੋ :-27 ਨਵੰਬਰ ਨੂੰ ਫਿਰ ਪੰਜਾਬ ਆਉਣਗੇ ਕੇਜਰੀਵਾਲ, ਅਧਿਆਪਕਾਂ ਦੇ ਧਰਨੇ ‘ਚ ਹੋਣਗੇ ਸ਼ਾਮਲ
ਜਿਲ੍ਹਾ ਸਵੀਪ ਟੀਮ ਮੈੰਬਰ-ਕਮ-ਚੀਫ਼ ਲਾਇਬ੍ਰੇੇਰੀਅਨ ਸ਼੍ਰੀਮਤੀ ਪ੍ਰਭਜੋਤ ਕੌਰ ਦੀ ਅਗੁਆਈ ਵਿੱਚ ਇਸ ਟੀਮ ਵਲੋਂ ਹਿੰਦੂ ਸਭਾ ਕਾਲਿਜ,ਹਿੰਦੂ ਸਭਾ ਸਕੂਲ ਅਤੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿੱਚ ਜਾ ਕੇ 400 ਤੋਂ ਵੱਧ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਸਥਾਪਿਤ ਕੀਤਾ ਗਿਆ।ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਨੌਜਵਾਨ ਵਿਦਿਆਰਥੀ ਸਾਡੇ ਸਮਾਜ ਦੀ ਰੀਡ ਦੀ ਹੱਡੀ ਹਨ ਅਤੇ ਇਹਨਾਂ ਦੀ ਸ਼ਮੂਲੀਅਤ ਤੋਂ ਬਿਨਾਂ ਨਰੋਏ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।ਉਹਨਾਂ ਕਿਹਾ ਕਿ ਲੋਕਤਾਂਤਰਿਕ ਢਾਂਚੇ ਵਿੱਚ ਨੌਜਵਾਨਾਂ ਨੂੰ ਦਿਲਚਸਪੀ ਵਿਖਾ ਕੇ ਇਸਦੀ ਨੀਂਹ ਨੂੰ ਹੋਰ ਮਜਬੂਤ ਕਰਨਾ ਚਾਹੀਦਾ ਹੈ।ਉਹਨਾਂ ਦੱਸਿਆ ਕਿ ਅੱਜ ਦਾ ਯੁੱਗ ਸੂਚਨਾ ਤਕਨੀਕ ਦਾ ਯੁੱਗ ਹੈ ਅਤੇ ਇੰਟਰਨੈਟ,ਸੋਸ਼ਲ ਮੀਡੀਆ ਦਾ ਹਰ ਨੌਜਵਾਨ ਉਪਯੋਗ ਕਰ ਰਿਹਾ ਹੈ।
ਉਹਨਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਭਾਰਤ ਚੋਣ ਕਮਿਸ਼ਨ ਵਲੋਂ ਬਹੁਤ ਹੀ ਲਾਹੇਵੰਦ ਨੈਸ਼ਨਲ ਵੋਟਰ ਸਰਵਿਸ ਪੋਰਟਲ (www.nvsp.in) ਅਤੇ ਵੋਟਰ ਹੈਲਪਲਾਈਨ ਐਪ (VOTER HELPLINE APP) ਬਣਾਈ ਗਈ ਹੈ।ਜਿਸ ਦੀ ਵਰਤੋਂ ਕਰਕੇ ਘਰ ਬੈਠੇ ਹੀ ਵੋਟ ਬਣਵਾਈ ਅਤੇ ਕਟਵਾਈ ਜਾ ਸਕਦੀ ਹੈ,ਨਾਲ ਹੀ ਵੋਟਰ ਕਾਰਡ ਵੀ ਡਾਉਨਲੋਡ ਕੀਤਾ ਜਾ ਸਕਦਾ ਹੈ।ਪ੍ਰਭਜੋਤ ਕੌਰ ਨੇ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਨਵੇਂ ਵੋਟਰਾਂ ਨੂੰ ਰਜਿਸਟਰ ਕਰਨ ਲਈ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਦੇ ਚੰਗੇ ਸਿੱਟੇ ਵੇਖਣ ਨੂੰ ਮਿਲ ਰਹੇ ਹਨ ਅਤੇ ਯੋਗ ਨੌਜਨਾਵਾਂ ਵਿੱਚ ਵੋਟ ਬਣਾਉਣ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਉਹਨਾਂ ਆਮ ਨਾਗਰਿਕਾਂ ਨੂੰ ਚੋਣ ਸੰਬੰਧੀ ਕੋਈ ਵੀ ਜਾਣਕਾਰੀ ਲੈਣ ਲਈ 1950 ਟੋਲ ਫ਼੍ਰੀ ਨੰਬਰ ਡਾਈਲ ਕਰਨ ਦੀ ਵੀ ਸਲਾਹ ਦਿੱਤੀ।ਇਸ ਮੌਕੇ ਜਿਲ੍ਹਾ ਸਵੀਪ ਟੀਮ ਮੈਂਬਰ ਪੰਕਜ ਕੁਮਾਰ ਸ਼ਰਮਾ ਵੀ ਹਾਜ਼ਰ ਸਨ।
ਕੈਪਸ਼ਨ : ਵੋਟਰ ਜਾਗਰੂਕਤਾ ਮੁਹਿੰਮ ਦੀਆਂ ਵੱਖ-ਵੱਖ ਤਸਵੀਰਾਂ