ਸਵੀਪ ਟੀਮ ਵੱਲੋਂ ਆਨ-ਲਾਈਨ ਚਲਾਈ ਜਾਵੇਗੀ ਵੋਟਰ ਜਾਗਰੂਕਤਾ ਮੁਹਿੰਮ- ਗੁਰਬਖਸ਼ੀਸ਼ ਸਿੰਘ

ਸਵੀਪ ਟੀਮ ਵੱਲੋਂ ਆਨ-ਲਾਈਨ ਚਲਾਈ ਜਾਵੇਗੀ ਵੋਟਰ ਜਾਗਰੂਕਤਾ ਮੁਹਿੰਮ- ਗੁਰਬਖਸ਼ੀਸ਼ ਸਿੰਘ
ਸਵੀਪ ਟੀਮ ਵੱਲੋਂ ਆਨ-ਲਾਈਨ ਚਲਾਈ ਜਾਵੇਗੀ ਵੋਟਰ ਜਾਗਰੂਕਤਾ ਮੁਹਿੰਮ- ਗੁਰਬਖਸ਼ੀਸ਼ ਸਿੰਘ

ਪਟਿਆਲਾ, 11 ਜਨਵਰੀ 2022

ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ ਆਨ-ਲਾਈਨ ਅਤੇ ਸੋਸ਼ਲ ਮੀਡੀਆ ’ਤੇ ਕਰਵਾਈਆਂ ਜਾਣਗੀਆਂ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ -ਕਮ- ਨੋਡਲ ਅਫ਼ਸਰ ਦਿਵਿਆਂਗਜਨ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਚੋਣ ਆਈਕਨ ਜਗਦੀਪ ਸਿੰਘ, ਹਲਕਾ ਪਟਿਆਲਾ ਦਿਹਾਤੀ ਦੇ ਨੋਡਲ ਅਫ਼ਸਰ ਪ੍ਰੋ ਨਰਿੰਦਰ ਸਿੰਘ ਢੀਂਡਸਾ,  ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਨੋਡਲ ਅਧਿਕਾਰੀ ਸਵੀਪ ਬਰਜਿੰਦਰ ਸਿੰਘ ਟੌਹੜਾ, ਸਵੀਪ ਨੋਡਲ ਅਫ਼ਸਰ ਸਨੌਰ ਸਤਵੀਰ ਸਿੰਘ ਗਿੱਲ ਅਤੇ ਜ਼ਿਲ੍ਹਾ ਚੋਣ ਵਿਭਾਗ ਤੋਂ ਚੋਣ ਕਾਨੂੰਗੋ ਕੁਲਜੀਤ ਸਿੰਘ ਸਿੱਧੂ ਨਾਲ ਮੀਟਿੰਗ ਕਰਦਿਆ ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਸੋਸ਼ਲ ਮੀਡੀਆ ਦੀ ਵਰਤੋਂ ਕੀਤੀ ਜਾਵੇਗੀ।

ਹੋਰ ਪੜ੍ਹੋ :-ਰਾਘਵ ਚੱਢਾ ਨੇ ਕਿਹਾ… ਵਿੱਚ ‘ਆਪ’ ਦਾ ਕੋਈ ਰੋਲ ਨਹੀਂ, ਪੰਜਾਬ ਦੇ ਲੋਕ ਵੰਡ ਰਹੇ ਹਨ ਪਰਚੇ, ਇਹ ਲੋਕਾਂ ਦੀ ਆਤਮਾ ਦੀ ਆਵਾਜ਼

ਮੀਟਿੰਗ ਦੌਰਾਨ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ‌ਕਿ ਇਹਨਾਂ ਗਤੀਵਿਧੀਆਂ ਸਬੰਧੀ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ’ਚ 137 ਵੋਟਰ ਸਾਖਰਤਾ ਕਲੱਬਾਂ ਦੀ ਦੀ ਸਥਾਪਨਾ ਕੀਤੀ ਗਈ ਹੈ। ਇਸੇ ਤਰ੍ਹਾਂ ਹਰ ਕਾਲਜ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕੈਂਪਸ ਅੰਬੇਡਕਰ ਨਿਯੁਕਤ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਆਨਲਾਈਨ ਪੋਸਟਰ, ਸਲੋਗਨ  ਮਹਿੰਦੀ ਕਵਿਤਾ ਗੀਤ ਅਤੇ ਰੰਗੋਲੀ  ਮੁਕਾਬਲੇ ਕਰਵਾ ਕੇ ਨੌਜਵਾਨ ਸੋਸ਼ਲ ਮੀਡੀਆ ਉੱਪਰ ਸ਼ੇਅਰ ਕਰਨਗੇ ਅਤੇ  ਹਰ ਵਰਗ ਦੇ ਵੋਟਰਾਂ ਦੀ 100 ਫੀ਼ਸਦੀ ਭਾਗੀਦਾਰੀ ਲਈ ਜਾਗਰੂਕਤਾ ਪੈਦਾ ਕਰਨਗੇ। ਸਭ ਤੋਂ ਜ਼ਿਆਦਾ ਲਾਈਕ ਅਤੇ ਕੋਮੈਂਟ ਪ੍ਰਾਪਤ ਵੰਨਗੀਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਪਰੋਕਤ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਹਰ ਇੱਕ ਵਿਧਾਨ ਸਭਾ ਹਲਕੇ ਵਿਚ ਸਵੀਪ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਟਿਵਾਣਾ ਜੀ ਨੇ ਦੱਸਿਆ ਕਿ ਦਿਵਿਆਂਗਜਨ ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਦੀ ਵੋਟ ਯਕੀਨੀ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਜ਼ਿਲ੍ਹਾ ਆਇਕਨ ਅਤੇ ਕੋਆਰਡੀਨੇਟਰ ਦਿਵਿਆਂਗਜਨ ਜਗਦੀਪ  ਸਿੰਘ ਨੇ ਦੱਸਿਆ ਕਿ ਉਨ੍ਹਾਂ ਅਤੇ ਉਹਨਾਂ ਦੀ ਟੀਮ ਵੱਲੋਂ ਜ਼ਿਲ੍ਹਾ ਸਵੀਪ ਟੀਮ ਨਾਲ ਮਿਲ ਕੇ ਹਰ ਇਕ ਦਿਵਿਆਂਗਜਨ ਵੋਟਰ ਤੱਕ ਪਹੁੰਚ ਕੀਤੀ ਜਾਵੇਗੀ। ਇਸ ਸਬੰਧੀ ਜ਼ਿਲ੍ਹਾ ਲੋਕ ਸੰਪਰਕ ਵਿਭਾਗ ਨਾਲ ਮਿਲ ਕੇ ਰੇਡੀਓ ਅਤੇ ਟੈਲੀਵਿਜ਼ਨ ਦੇ ਮਾਧਿਅਮ ਰਾਹੀਂ ਵੀ ਪ੍ਰੋਗਰਾਮ ਉਲੀਕੇ ਗਏ ਹਨ।