ਪਠਾਨਕੋਟ, 26 ਨਵੰਬਰ 2021
ਸ਼੍ਰੀ ਸੰਯਮ ਅਗਰਵਾਲ, ਆਈ.ਏ.ਐਸ., ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਪਠਾਨਕੋਟ ਵੱਲੋਂ ਜਾਣਕਾਰੀ ਦਿੰੰਦਿਆਂ ਦੱਸਿਆ ਕਿ ਮਿਤੀ 01 ਨਵੰਬਰ 2021 ਤੋਂ ਨਵੀਆਂ ਵੋਟਾਂ ਬਣਵਾਉਣ/ਕਟਵਾਉਣ/ਸੋਧ ਕਰਵਾਉਣ ਸਬੰਧੀ ਦਾਅਵੇ/ਇਤਰਾਜ ਬੀ.ਐਲ.ਓਜ./ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਵੱਲੋਂ ਪ੍ਰਾਪਤ ਕਰਨ ਦਾ ਕੰਮ ਚੱਲ ਰਿਹਾ ਹੈ ਜੋ ਕਿ ਮਿਤੀ 30 ਨਵੰਬਰ 2021 ਤੱਕ ਚੱਲੇਗਾ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਨ੍ਹਾਂ ਨੌਜਵਾਨਾਂ ਦੀ ਉਮਰ ਮਿਤੀ 01 ਜਨਵਰੀ 2022 ਨੂੰ 18 ਸਾਲ ਹੋ ਜਾਵੇਗੀ (ਭਾਵ ਜਿਨ੍ਹਾਂ ਦੀ ਜਨਮ ਮਿਤੀ 01 ਜਨਵਰੀ 2004 ਜਾਂ ਇਸ ਤੋਂ ਪਹਿਲਾਂ ਦੀ ਹੈ) ਇਸ ਸੁਧਾਈ ਦੇ ਪ੍ਰੋਗਰਾਮ ਦੌਰਾਨ ਆਪਣੀ ਵੋਟ ਅਪਲਾਈ ਕਰ ਸਕਦੇ ਹਨ।
ਹੋਰ ਪੜ੍ਹੋ :-ਹਲਕਾ ਪੂਰਬੀ ਵਿਖੇ ਲਗਾਇਆ ਜਾਵੇਗਾ 66 ਕੇਵੀ ਦਾ ਸਬ-ਸਟੇਸ਼ਨ – ਸਿੱਧੂ
ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਸਮੂਹ ਨੌਜਵਾਨਾਂ, ਦਿਵਿਯਾਂਗਾਂ, ਟਰਾਂਸਜੈਂਡਰਾਂ, ਔਰਤਾਂ ਅਤੇ ਹੋਰ ਕੈਟਾਗਿਰੀਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੀ ਵੋਟ ਨਹੀਂ ਬਣੀ ਹੈ ਅਤੇ ਉਨ੍ਹਾਂ ਨੇ ਹਾਲ੍ਹਾਂ ਤੱਕ ਵੀ ਵੋਟ ਬਣਾਉਣ ਲਈ ਫਾਰਮ ਨਹੀਂ ਭਰਿਆ ਹੈ ਤਾਂ ਉਹ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰਕੇ ਆਪਣਾ ਫਾਰਮ ਨੰਬਰ-6 ਜਰੂਰ ਭਰਨ। ਬੀ.ਐਲ.ਓਜ. ਦੇ ਨਾਮ ਅਤੇ ਮੋਬਾਇਲ ਨੰਬਰ ਦੇ ਵੇਰਵੇ ਪੋਲਿੰਗ ਏਰੀਏ ਵਿੱਚ ਪੈਂਦੇ ਪੋਲਿੰਗ ਸਟੇਸ਼ਨਾਂ ਜੋ ਕਿ ਆਮ ਤੌਰ ਤੇ ਸਕੂਲਾਂ/ਕਾਲਜਾਂ/ਸਰਕਾਰੀ ਦਫ਼ਤਰਾਂ ਆਦਿ ਵਿੱਚ ਬਣਾਏ ਜਾਂਦੇ ਹਨ, ਦੀਆਂ ਇਮਾਰਤਾਂ ਤੇ ਦਰਸਾਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਕੋਈ ਵੀ ਵਿਅਕਤੀਆ ਆਨ ਲਾਈਨ ਵਿਧੀ ਰਾਹੀਂ ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੇ ਗਏ ਪੋਰਟਲਾਂ https://www.nvsp.in/ ਜਾਂ https://voterportal.eci.gov.in ਅਤੇ ਵੋਟਰ ਹੈਲਪਲਾਈਨ ਐਪ ਵਿੱਚ ਵੋਟ ਬਣਵਾਉਣ/ਕਟਵਾਉਣ ਜਾਂ ਸੋਧ ਕਰਵਾਉਣ ਲਈ ਕਿਸੇ ਵੀ ਸਮੇਂ ਘਰੇ ਬੈਠੇ ਹੀ ਅਪਲਾਈ ਕਰ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਵੋਟਾਂ ਬਣਵਾਉਣ ਸਬੰਧੀ ਕਿਸੇ ਕਿਸਮ ਦੀ ਸਹਾਇਤਾ ਜਾਂ ਮੁਸ਼ਕਿਲ ਆਉਣ ਦੀ ਸੂਰਤ ਵਿੱਚ ਜ਼ਿਲ੍ਹਾ ਚੋਣ ਦਫ਼ਤਰ, ਪਠਾਨਕੋਟ ਦੇ ਟੋਲਫ੍ਰੀ ਵੋਟਰ ਹੈਲਪ ਲਾਈਨ ਨੰਬਰ 1950 ਤੇ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੰਪਰਕ ਵੀ ਕੀਤਾ ਜਾ ਸਕਦਾ ਹੈ।