ਰੂਪਨਗਰ, 22 ਦਸੰਬਰ 2021
ਚੋਣਕਾਰ ਰਜਿਸਟ੍ਰੇਸ਼ਨ ਅਫਸਰ ਕਮ ਐਸ.ਡੀ.ਐਮ ਰੂਪਨਗਰ ਸ. ਗੁਰਵਿੰਦਰ ਸਿੰਘ ਜੋਹਲ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਵੱਲੋਂ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਸਬੰਧੀ ਸਕੂਲਾਂ ਅਤੇ ਕਾਲਜਾਂ ਨੁੱੱਕੜ ਨਾਟਕ ਕਰਵਾਏ ਜਾ ਰਹੇ ਹਨ ਜਿਸ ਦਾ ਮੰਤਵ ਨੋਜੁਆਨ ਵੋਟਰਾਂ ਵਿਚ ਜਾਗਰੂਕਤਾ ਪੈਦਾ ਕਰਨਾ ਹੈ।
ਹੋਰ ਪੜ੍ਹੋ :-ਜਦੋਂ ਸੱਤਾਧਾਰੀ ਕਾਰੋਬਾਰ ਵਿੱਚ ਹਿੱਸਾ ਮੰਗਣਗੇ ਤਾਂ ਪੰਜਾਬ ’ਚ ਕੌਣ ਕਰੇਗਾ ਨਿਵੇਸ਼ : ਸਤਿੰਦਰ ਜੈਨ
ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਤਹਿਤ ਸ. ਸੀ. ਸੈ. ਸਕੂਲ ਰੂਪਨਗਰ, ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਰੂਪਨਗਰ, ਆਈ.ਟੀ.ਆਈ. (ਲੜਕੀਆਂ) ਅਤੇ ਖਾਲਸਾ ਸੀ. ਸੈ. ਸਕੂਲ ਰੂਪਨਗਰ ਵਿਚ ਨੁੱਕੜ ਨਾਟਕ ਪ੍ਰੋਗਰਾਮ ਕਰਵਾਏ ਗਏ ਹਨ। ਇਹਨਾਂ ਪ੍ਰੋਗਰਾਮਾਂ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਵਿਚ ਵੱਖ-ਵੱਖ ਪ੍ਰੋਗਰਾਮਾਂ ਦੇ ਮਧਿਅਮ ਰਾਹੀਂ ਵੋਟਰਾਂ ਨੂੰ ਸਿੱਖਿਅਤ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਤਹਿਤ ਆਮ ਲੋਕਾਂ ਨੂੰ ਵੋਟ ਦੇਣ ਦੀ ਮਹੱਤਤਾ ਅਤੇ ਅਧਿਕਾਰ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਸਵੀਪ ਨੋਡਲ ਅਫਸਰ-ਕਮ- ਜ਼ਿਲ੍ਹਾ ਖੇਡ ਅਫਸਰ ਸ਼੍ਰੀ ਰੁਪੇਸ਼ ਕੁਮਾਰ, ਸਹਾਇਕ ਨੋਡਲ ਅਫਸਰ ਜਸਦੇਵ ਸਿੰਘ ਅਤੇ ਨਹਿਰੂ ਯੁਵਾ ਕੇਂਦਰ ਦੇ ਕੁਆਡੀਨੇਟਰ ਸ਼੍ਰੀ ਪੰਕਜ ਯਾਦਵ ਵੀ ਹਾਜਰ ਸਨ।