ਰੂਪਨਗਰ, 30 ਦਸੰਬਰ 2021
ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਐਸ.ਡੀ.ਐਮ., ਰੂਪਨਗਰ ਸ. ਗੁਰਵਿੰਦਰ ਸਿੰਘ ਜੋਹਲ ਵਲੋਂ ਵਿਧਾਨ ਸਭਾ ਚੋਣਾਂ-2022 ਸਬੰਧੀ ਪਿੰਡਾਂ ਅਤੇ ਸ਼ਹਿਰਾਂ ਦੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਵੱਖ-ਵੱਖ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ :-ਲੁਧਿਆਣਾ ਵਿਖੇ ਆਨਲਾਈਨ ਉਰਦੂ ਆਮੋਜ਼ ਕੋਰਸ ਸ਼ੁਰੂ
ਸਵੀਪ ਨੋਡਲ ਅਫਸਰ ਸ਼੍ਰੀ ਰੁਪੇਸ਼ ਕੁਮਾਰ ਜਿਲਾ ਖੇਡ ਅਫਸਰ ਨੇ ਦੱਸਿਆ ਕਿ ਸਵੀਪ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਵੋਟ ਦੀ ਮਹੱਤਤਾ ਵਿਸ਼ੇ ਤੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸਵੀਪ ਟੀਮਾਂ ਵਲੋਂ ਵੋਟਰਾਂ ਨੂੰ ਆਪਣੀ ਵੋਟ ਦੀ ਸਹੀ ਅਤੇ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਵੀਪ ਗਤੀਵਿਧੀਆਂ ਵਿੱਚ ਸ਼ਾਮਿਲ ਸਮੂਹ ਟੀਮ ਵੱਲੋਂ ਇਸ ਵਿਸ਼ੇ ਨੂੰ ਸਮਰਪਿਤ ਹੋ ਕੇ ਲਗਾਤਾਰ ਡਿਊਟੀ ਨਿਭਾਈ ਜਾ ਰਹੀ ਹੈ।