ਅਬੋਹਰ, ਫਾਜ਼ਿਲਕਾ, 2 ਫਰਵਰੀ 2022
ਵੋਟ ਦੇ ਹੱਕਾਂ ਪ੍ਰਤੀ ਲੋਕਾਂ ਅੰਦਰ ਜਾਗਰੂਕਤਾ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਵੀਪ ਪ੍ਰੋਜੈਕਟ ਅਧੀਨ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ `ਚ ਨੁਕੜ ਨਾਟਕ ਕਰਵਾਏ ਜਾ ਰਹੇ ਹਨ।
ਹੋਰ ਪੜ੍ਹੋ :-ਜ਼ਿਲਾ ਮੈਜਿਸਟ੍ਰੇਟ ਵੱਲੋਂ ਬਿਨਾਂ ਪ੍ਰਵਾਨਗੀ ਦੇ ਡ੍ਰੋਨ ਦੀ ਵਰਤੋਂ `ਤੇ ਪਾਬੰਦੀ
ਸਵੀਪ ਪ੍ਰੋਜੈਕਟ ਦੇ ਤਹਿਸੀਲ ਨੋਡਲ ਅਫਸਰ ਸ੍ਰੀ ਦੀਪਕ ਕੰਬੋਜ਼ ਨੇ ਦੱਸਿਆ ਕਿ ਅੱਜ ਬਲਾਕ ਖੂਈਆਂ ਸਰਵਰ ਅਧੀਨ ਪੈਂਦੇ ਪਿੰਡ ਦੌਲਤਪੁਰਾ ਵਿਖੇ ਜਾਗੋ ਵੋਟਰ ਜਾਗੋ ਵਿਸ਼ੇ ਤਹਿਤ ਨੁਕੜ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਨਾਟਕ ਪੇਸ਼ ਕਰਕੇ ਵੋਟਾਂ ਦੇ ਅਧਿਕਾਰਾਂ ਬਾਰੇ ਜਾਣੂੰ ਕਰਵਾਇਆ ਗਿਆ। ਨੁਕੜ ਨਾਟਕ ਵਿਚ ਲੋਕਾਂ ਨੂੰ ਜਿਥੇ ਵੋਟ ਬਣਾਉਣ ਉਥੇ ਵੋਟ ਪਾਉਣ ਬਾਰੇ ਦੱਸਿਆ ਗਿਆ ਕਿ ਹਰੇਕ ਵਿਅਕਤੀ ਦੀ ਵੋਟ ਕੀਮਤੀ ਹੈ ਤੇ ਹਰ ਕਿਸੇ ਨੂੰ ਆਪਣੀ ਵੋਟ ਪਾਉਣ ਦਾ ਅਧਿਕਾਰ ਹੈ।
ਹਰ ਕਿਸੇ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਲੋਕਾਂ ਵੱਲੋਂ ਵੀ ਨੁਕੜ ਨਾਟਕ ਦੀ ਭਰਪੂਰ ਸ਼ਲਾਘਾ ਕੀਤੀ ਗਈ।ਪਿ੍ਰਅੰਕਾ, ਸੀਮਾ, ਮੋਹੀਨੀ, ਅੰਜਨਾ, ਸੰਜੈ, ਵਿਸ਼ਾਂਤ ਅਤੇ ਚੰਦਨ ਵੱਲੋਂ ਇਹ ਨੁਕੜ ਨਾਟਕ ਪੇਸ਼ ਕੀਤਾ ਗਿਆ।