ਜ਼ਿਲਾ ਰੂਪਨਗਰ ਵਿੱਚ ਵਾਟਰ ਸਪੋਰਟਸ ਦਾ ਸੁਨਹਿਰੀ ਭਵਿੱਖ: ਐਡਵੋਕੇਟ ਦਿਨੇਸ਼ ਚੱਢਾ
ਰੂਪਨਗਰ, 15 ਅਪ੍ਰੈਲ 2022
ਅੱਜ ਖੇਡ ਮੰਤਰੀ ਸ਼੍ਰੀ ਮੀਤ ਹੇਅਰ ਨੇ ਜ਼ਿਲ੍ਹਾ ਖੇਡ ਵਿਭਾਗ ਦੀ ਰੋਇੰਗ ਅਕੈਡਮੀ ਦਾ ਦੌਰਾ ਕੀਤਾ ਅਤੇ ਖਿਡਾਰੀਆਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਅਤੇ ਡਾਇਰੈਕਟਰ ਖੇਡ ਵਿਭਾਗ ਪਰਮਿੰਦਰ ਪਾਲ ਸਿੰਘ ਸੰਧੂ ਵੀ ਮੌਜੂਦ ਸਨ।
ਹੋਰ ਪੜ੍ਹੋ :-ਪੰਜਾਬ ਵਿੱਚ 18 ਅਪਰੈਲ ਤੋਂ ਬਲਾਕ ਸਿਹਤ ਮੇਲੇ ਲਗਾਏ ਜਾਣਗੇ: ਡਾ. ਵਿਜੇ ਸਿੰਗਲਾ
ਖੇਡ ਮੰਤਰੀ ਨੇ ਰੋਇੰਗ ਅਕੈਡਮੀ ਵਿਖੇ ਖਿਡਾਰੀਆਂ ਅਤੇ ਕੋਚ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਖੇਡ ਸਬੰਧੀ ਆ ਰਹੀਆਂ ਸਮੱਸਿਆ ਬਾਰੇ ਸੁਣਿਆ। ਉਨ੍ਹਾਂ ਇਸ ਮੌਕੇ ਭਰੋਸਾ ਦਵਾਉਂਦੇ ਹੋਏ ਕਿਹਾ ਕਿ ਵਾਟਰ ਸਪੋਰਟਸ ਵਿਚ ਪੰਜਾਬੀਆਂ ਦੀ ਗਿਣਤੀ ਵਧਾਉਣ ਲਈ ਜ਼ਿਲਾ ਰੂਪਨਗਰ ਨੂੰ ਵਾਟਰ ਸਪੋਰਟਸ ਦੇ ਕੇਂਦਰ ਵਜੋਂ ਸਥਾਪਿਤ ਕੀਤਾ ਜਾਵੇਗਾ।
ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਜ਼ਿਲਾ ਰੂਪਨਗਰ ਵਿੱਚ ਵਾਟਰ ਸਪੋਰਟਸ ਦਾ ਸੁਨਹਿਰੀ ਭਵਿੱਖ ਹੈ ਜਿਸ ਲਈ ਇਸ ਜ਼ਰੂਰੀ ਹੈ ਕਿ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਉੱਤੇ ਤਿਆਰ ਕਰਨ ਲਈ ਬਣਦੀਆਂ ਸਹੂਲਤਾਂ ਮੁਹਈਆ ਕਰਵਾਇਆ ਜਾਣ।
ਉਨ੍ਹਾਂ ਕਿਹਾ ਕਿ ਇਸ ਅਕੈਡਮੀ ਦੇ ਖਿਡਾਰੀਆਂ ਵਿੱਚ ਰਾਸ਼ਟਰੀ ਪੱਧਰ ਦੇ ਮੈਡਲ ਜੇਤੂ ਖਿਡਾਰੀ ਸਨ ਅਤੇ ਆਉਣ ਵਾਲੇ ਸਮੇਂ ਵਿੱਚ ਦੋਵਾਂ ਸੈਂਟਰਾਂ ਲਈ ਲੋੜੀਂਦੀ ਪ੍ਰਬੰਧਾਂ ਨੂੰ ਪੂਰਾ ਕਰਨ ਲਈ ਯਕੀਨੀ ਤੌਰ ਉੱਤੇ ਕਦਮ ਚੁੱਕੇ ਜਾਣਗੇ।
ਇਸ ਮੌਕੇ ਉੱਤੇ ਡਾਇਰੈਕਟਰ ਸਪੋਰਟਸ ਪੰਜਾਬ ਨੇ ਵੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਂ ਨੂੰ ਜ਼ਮੀਨੀ ਪੱਧਰ ਤੋਂ ਜਾਣਿਆ।
ਇਸ ਮੌਕੇ ਉੱਤੇ ਜ਼ਿਲ੍ਹਾ ਖੇਡ ਅਫਸਰ ਸ਼੍ਰੀ ਰੁਪੇਸ਼ ਕੁਮਾਰ ਬੇਗੜਾ, ਸ੍ਰੀ ਜਗਜੀਵਨ ਸਿੰਘ ਕੋਚਿੰਗ ਕੋਚ, ਸੁਖਦੇਵ ਸਿੰਘ ਫੁੱਟਬਾਲ ਕੋਚ, ਜੀ.ਐਸ.ਚੀਮਾ ਅਤੇ ਸ਼ਹਿਰ ਦੇ ਪਤਵੰਤੇ ਸੱਜਣ ਸ਼ਾਮਿਲ ਸਨ।