ਪਿਛਲੀਆਂ ਸਰਕਾਰਾਂ ਨੇ ਸਾਢੇ ਚਾਰ ਸਾਲਾਂ ਦੇ ਰਾਜ ਤੋਂ ਬਾਅਦ ਜੋ ਕਰਨ ਦੀ ਕੋਸ਼ਿਸ਼ ਕੀਤੀ, ਆਮ ਆਦਮੀ ਪਾਰਟੀ ਵੱਲੋਂ ਪਹਿਲੇ 50 ਦਿਨਾਂ ‘ਚ ਕਰ ਵਿਖਾਇਆ – ਹਰਪਾਲ ਸਿੰਘ ਚੀਮਾ

_Harpal Singh Cheema
ਪਿਛਲੀਆਂ ਸਰਕਾਰਾਂ ਨੇ ਸਾਢੇ ਚਾਰ ਸਾਲਾਂ ਦੇ ਰਾਜ ਤੋਂ ਬਾਅਦ ਜੋ ਕਰਨ ਦੀ ਕੋਸ਼ਿਸ਼ ਕੀਤੀ, ਆਮ ਆਦਮੀ ਪਾਰਟੀ ਵੱਲੋਂ ਪਹਿਲੇ 50 ਦਿਨਾਂ 'ਚ ਕਰ ਵਿਖਾਇਆ - ਹਰਪਾਲ ਸਿੰਘ ਚੀਮਾ
ਕਿਹਾ! ਆਗਾਮੀ ਬਜਟ ਸਬੰਧੀ ਲੋਕਾਂ ਤੋਂ ਸੁਝਾਅ ਮੰਗਣਾ ਇਤਿਹਾਸਕ ਬਦਲਾਅ ਹੈ
 
ਉਦਯੋਗ ਨੂੰ ਹੁਲਾਰਾ ਦੇਣ ਨਾਲ ਪੰਜਾਬ ਦੀ ਆਰਥਿਕਤਾ ਮੁੜ ਲੀਹਾਂ ‘ਤੇ ਆਵੇਗੀ
 
ਮੁੱਖ ਮੰਤਰੀ ਭਗਵੰਤ ਮਾਨ ਵਸਨੀਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਲੈ ਰਹੇ ਫੈਸਲੇ
ਆਮ ਲੋਕਾਂ ਦੇ ਸੁਝਾਵਾਂ ਰਾਹੀਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਯੋਜਨਾਵਾਂ ਕੀਤੀਆਂ ਜਾਣਗੀਆਂ ਤਿਆਰ
 
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਬੱਚਤ ਭਵਨ ਲੁਧਿਆਣਾ ਵਿਖੇ ਂਜਨਤਾ ਬਜਟਂ ਲਈ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ, ਸੁਝਾਅ ਲਏ
ਲੁਧਿਆਣਾ, 6 ਮਈ 2022
ਪੰਜਾਬ ਦੇ ਵਿੱਤ, ਯੋਜਨਾ, ਯੋਜਨਾ ਲਾਗੂ ਕਰਨ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪਿਛਲੀ ਸਰਕਾਰ ਨੇ 4.5 ਸਾਲ ਦੇ ਸ਼ਾਸਨ ਤੋਂ ਬਾਅਦ ਜੋ ਕੁਝ ਕਰਨ ਦੀ ਕੋਸ਼ਿਸ਼ ਕੀਤੀ, ਉਹੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਮ ਆਦਮੀ ਪਾਰਟੀ’ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਦੇ ਪਹਿਲੇ 50 ਦਿਨਾਂ ਵਿੱਚ ਹੀ ਕਰ ਵਿਖਾਇਆ।
ਹੋਰ ਪੜ੍ਹੋ :-ਕਿਸਾਨ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਅਪਣਾ ਕੇ ਪਾਣੀ ਦੀ ਬੱਚਤ ਦੇ ਨਾਲ ਨਾਲ ਖੇਤੀ ਲਾਗਤ ਖਰਚੇ ਘਟਾਏ ਜਾ ਸਕਦੇ ਹਨ-ਡਿਪਟੀ ਕਮਿਸਨਰ ਗੁਰਦਾਸਪੁਰ

ਉਨ੍ਹਾਂ ਕਿਹਾ ਕਿ ਆਗਾਮੀ ‘ਜਨਤਾ ਬਜਟ’ ਬਾਰੇ ਲੋਕਾਂ ਤੋਂ ਸੁਝਾਅ ਮੰਗਣਾ ਇੱਕ ਇਤਿਹਾਸਕ ਤਬਦੀਲੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਜਨਤਾ ਬਜਟ’ ਲਈ ਲੋਕਾਂ ਤੋਂ ਸੁਝਾਅ ਮੰਗ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ‘ਅਸੀਂ ਪਹਿਲਾਂ ਹੀ 26000 ਤੋਂ ਵੱਧ ਸਰਕਾਰੀ ਨੌਕਰੀਆਂ ਦਾ ਇਸ਼ਤਿਹਾਰ ਜਾਰੀ ਕਰ ਚੁੱਕੇ ਹਾਂ, ਇਸ ਤੋਂ ਇਲਾਵਾ ਕਈ ਹੋਰ ਲੋਕ-ਪੱਖੀ ਫੈਸਲੇ ਵੀ ਪਹਿਲਾਂ ਹੀ ਲਏ ਜਾ ਚੁੱਕੇ ਹਨ। ਇੱਥੋਂ ਤੱਕ ਕਿ ਸਾਡੇ ਪਹਿਲੇ ਬਜਟ ਵਿੱਚ ਸਮਾਜ ਦੇ ਸਾਰੇ ਵਰਗਾਂ ਤੋਂ ਸੁਝਾਅ ਮੰਗਣਾ ਆਪਣੇ ਆਪ ਵਿੱਚ ਇੱਕ ਕ੍ਰਾਂਤੀਕਾਰੀ ਕਦਮ ਹੈ’।

ਕੈਬਨਿਟ ਮੰਤਰੀ ਨੇ ਇਹ ਗੱਲ ਅੱਜ ਸਥਾਨਕ ਬੱਚਤ ਭਵਨ ਵਿਖੇ ਲੁਧਿਆਣਾ ਦੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਅਤੇ ਉਨ੍ਹਾਂ ਦੇ ‘ਜਨਤਾ ਬਜਟ’ ਲਈ ਸੁਝਾਅ ਲੈਣ ਮੌਕੇ ਕਹੀ।

ਮੀਟਿੰਗ ਦੌਰਾਨ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਮਦਨ ਲਾਲ ਬੱਗਾ, ਦਲਜੀਤ ਸਿੰਘ ਗਰੇਵਾਲ (ਭੋਲਾ), ਰਜਿੰਦਰਪਾਲ ਕੌਰ ਛੀਨਾ, ਜੀਵਨ ਸਿੰਘ ਸੰਗੋਵਾਲ, ਹਾਕਮ ਸਿੰਘ ਠੇਕੇਦਾਰ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ ਸਿੱਧੂ, ਮਨਵਿੰਦਰ ਸਿੰਘ ਗਿਆਸਪੁਰਾ ਅਤੇ ਗੁਰਪ੍ਰੀਤ ਬੱਸੀ ਗੋਗੀ, ਡਾ.ਕੇ.ਐਨ.ਐਸ., ਅਮਨਦੀਪ ਸਿੰਘ ਮੋਹੀ ਤੋਂ ਇਲਾਵਾ ਕਈ ਹੋਰ ਵੀ ਮੌਜੂਦ ਸਨ।

ਇਸ ਮੌਕੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਉਦਯੋਗ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਕਾਰਨ ਸਨਅਤੀ ਵਿਕਾਸ ਸਹੀ ਢੰਗ ਨਾਲ ਨਹੀਂ ਹੋ ਸਕਿਆ ਅਤੇ ਜੇਕਰ ਉਦਯੋਗਾਂ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਹੁਣ ਸਹੀ ਕਦਮ ਨਾ ਚੁੱਕੇ ਗਏ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ।

ਇਸੇ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਂਜਨਤਾ ਬਜਟਂ ਬਾਰੇ ਸਮਾਜ ਦੇ ਹਰ ਵਰਗ ਦੇ ਲੋਕਾਂ ਤੋਂ ਸੁਝਾਅ ਮੰਗ ਰਹੀ ਹੈ ਅਤੇ ਇਨ੍ਹਾਂ ਸੁਝਾਵਾਂ ਨੂੰ ਆਉਣ ਵਾਲੇ ਬਜਟ ਵਿੱਚ ਸ਼ਾਮਲ ਕੀਤਾ ਜਾਵੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਲੋਕ ਆਪਣੇ ਸੁਝਾਅ ਦਿੰਦੇ ਹਨ ਤਾਂ ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਵੀ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਾ ਬਜਟ ਲਈ ਵੱਧ ਤੋਂ ਵੱਧ ਸਾਕਾਰਾਤਮਕ ਸੁਝਾਅ ਦੇਣ ਤਾਂ ਜੋ ਪੰਜਾਬ ਵਿੱਚ ਪਹਿਲੀ ਵਾਰ ਲੋਕਾਂ ਦੀ ਪਸੰਦ ਦਾ ਬਜਟ ਤਿਆਰ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਸਾਰੇ ਸੁਝਾਅ ਲਿਖਤੀ ਰੂਪ ਵਿੱਚ ਪੇਸ਼ ਕੀਤੇ ਜਾਣ ਅਤੇ ਭਰੋਸਾ ਦਿਵਾਇਆ ਕਿ ਸਾਰੇ ਸੁਚਾਰੂ ਸੁਝਾਵਾਂ ਨੂੰ ਜਨਤਾ ਬਜਟ ਵਿੱਚ ਸ਼ਾਮਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੁਝਾਅ ਦੇਣ ਦੇ ਚਾਹਵਾਨ 10 ਮਈ, 2022 ਤੱਕ ਪੋਰਟਲ finance.punjab.gov.in ‘ਤੇ ਜਾਂ ਈਮੇਲ ਆਈਡੀ [email protected] ‘ਤੇ ਮੈਸੇਜ ਭੇਜ ਕੇ ਬਜਟ ਦੀ ਤਿਆਰੀ ਵਿਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਵੀ ਪਹਿਲਾਂ ਹੀ ਸਾਰੇ ਵਿਧਾਇਕਾਂ ਨੂੰ ਆਪੋ-ਆਪਣੇ ਹਲਕਿਆਂ ਵਿੱਚ ਲੋਕਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਸੁਝਾਅ ਲੈਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਹੁਣ ਤੱਕ 1 ਲੱਖ ਤੋਂ ਵੱਧ ਸੁਝਾਅ ਪ੍ਰਾਪਤ ਹੋ ਚੁੱਕੇ ਹਨ।

ਜਨਤਾ ਬਜਟ ਸਬੰਧੀ ਆਪਣੇ ਸੁਝਾਅ ਦੇਣ ਵਾਲੇ ਉਦਯੋਗਪਤੀਆਂ ਵਿੱਚ ਨੀਰਜ ਸਤੀਜਾ, ਅਮਿਤ ਥਾਪਰ, ਰਾਹੁਲ ਆਹੂਜਾ, ਗੁਰਮੀਤ ਸਿੰਘ ਕੁਲਾਰ, ਅਸ਼ਵਿਨ ਨਾਗਪਾਲ, ਰਜਨੀਸ਼ ਆਹੂਜਾ, ਗੁਰਪਰਗਟ ਸਿੰਘ ਕਾਹਲੋਂ, ਕੇ ਕੇ ਗਰਗ, ਜੰਗ ਬਹਾਦਰ ਸਿੰਘ, ਵਿਨੋਦ ਥਾਪਰ, ਰਾਜਨ ਗੁਪਤਾ, ਡੀ.ਐਸ. ਚਾਵਲਾ, ਅਸ਼ੋਕ ਜੁਨੇਜਾ, ਮੁਨੀਸ਼ ਬਹਿਲ, ਪੰਕਜ ਸ਼ਰਮਾ, ਰਮਨਜੀਤ ਸਿੰਘ, ਅਸ਼ੋਕ ਸਚਦੇਵਾ, ਗੁਰਵਿੰਦਰ ਸਿੰਘ ਲਾਂਬਾ, ਈਸ਼ਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਇਸ ਮੌਕੇ ਡਿਪਟੀ ਸਕੱਤਰ ਵਿੱਤ ਉਦੈਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ.ਕੌਸਤੁਭ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਂਸ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Spread the love