ਕਿਹਾ :ਚਰਨਜੀਤ ਸਿੰਘ ਚੰਨੀ ਦੀ ਦੂਰ ਅੰਦੇਸ਼ੀ ਸੋਚ ਲੈ ਕੇ ਜਾਵੇਗੀ ਪੰਜਾਬ ਨੂੰ ਤਰੱਕੀ ਦੀਆਂ ਰਾਹਾਂ ਤੇ
ਪੰਜਾਬ ਵਿਚਲੀਆਂ ਔਰਤਾਂ ਨੂੰ ਲਾਮਬੰਦ ਹੋ ਕੇ ਕਾਂਗਰਸ ਦੀ ਸਰਕਾਰ ਲਿਆਉਣ ਦਾ ਦਿੱਤਾ ਸੁਨੇਹਾ
ਜਲੰਧਰ 10 ਫ਼ਰਵਰੀ 2022
ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਬਲਵੀਰ ਰਾਣੀ ਸੋਢੀ ਅੱਜ ਜਲੰਧਰ ਵਿਖੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਹੋਈ ਡੋਰ ਟੂ ਡੋਰ ਲੋਕਾਂ ਵਿਚ ਗਏ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਸਬੰਧੀ ਉਨ੍ਹਾਂ ਨੂੰ ਜਾਣੂ ਕਰਵਾਇਆ ।ਇਸ ਦੌਰਾਨ ਮਹਿਲਾ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਪੱਛਮੀ ਉੱਤਰੀ ਅਤੇ ਕੇਂਦਰੀ ਜਲੰਧਰ ਦੇ ਤਿੰਨ ਹਲਕਿਆਂ ਵਿੱਚ ਸੁਸ਼ੀਲ ਰਿੰਕੂ ਬਾਵਾ ਹੈਨਰੀ ਅਤੇ ਰਜਿੰਦਰ ਬੇਰੀ ਦੇ ਹੱਕ ਵਿੱਚ ਡੋਰ ਟੂ ਡੋਰ ਕਰਦੇ ਹੋਏ ਲੋਕਾਂ ਨਾਲ ਗੱਲਬਾਤ ਕੀਤੀ ।
ਇਸ ਦੌਰਾਨ ਪੰਜਾਬ ਦੀਆਂ ਦੀਆਂ ਮਹਿਲਾਵਾਂ ਨੂੰ ਸੁਨੇਹਾ ਦਿੰਦੇ ਹੋਏ ਬਲਵੀਰ ਰਾਣੀ ਸੋਢੀ ਨੇ ਕਿਹਾ ਕਿ ਪੰਜਾਬ ਵਿੱਚ ਮੁੜ ਤੋਂ ਕਾਂਗਰਸ ਦੀ ਸਰਕਾਰ ਲਿਆਉਣ ਲਈ ਮਹਿਲਾਵਾਂ ਨੂੰ ਲਾਮਬੱਧ ਹੋ ਜਾਣਾ ਚਾਹੀਦਾ ਹੈ । ਹੋਰ ਅੱਗੇ ਬੋਲਦੇ ਹੋਏ ਬਲਵੀਰ ਰਾਣੀ ਸੋਢੀ ਨੇ ਕਿਹਾ ਕਿ ਕਾਂਗਰਸ ਦੀ ਹਾਈ ਕਮਾਂਡ ਵੱਲੋਂ ਜਦੋਂ ਤੋਂ ਚਰਨਜੀਤ ਸਿੰਘ ਚੰਨੀ ਨੂੰ ਬਤੌਰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ ਹੈ ਉਦੋਂ ਤੋਂ ਪੰਜਾਬ ਭਰ ਦੇ ਲੋਕਾਂ ਦੇ ਵਿਚ ਉਤਸ਼ਾਹ ਭਰਿਆ ਮਾਹੌਲ ਹੈ । ਜਿਸ ਦਾ ਵੱਡਾ ਕਾਰਨ ਇਹ ਵੀ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਦੂਰ ਅੰਦੇਸ਼ੀ ਸੋਚ ਪੰਜਾਬ ਨੂੰ ਤਰੱਕੀ ਦੀਆਂ ਰਾਹਾਂ ਤੇ ਲੈ ਕੇ ਜਾਵੇਗੀ ।
ਇਸ ਮੌਕੇ ਕਾਂਗਰਸ ਸਰਕਾਰ ਦੀਆਂ ਪਿਛਲੇ ਦਿਨਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਬਲਵੀਰ ਰਾਣੀ ਸੋਢੀ ਨੇ ਕਿਹਾ ਕਿ ਇਕ ਆਮ ਪਰਿਵਾਰ ਵਿੱਚੋਂ ਉੱਠੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿੱਥੇ ਲੋਕਾਂ ਦੇ ਬਿਜਲੀ ਦੇ ਬਿੱਲ ਮੁਆਫ ਕੀਤੇ ਪਾਣੀ ਦੇ ਬਿੱਲ ਮੁਆਫ ਕੀਤੇ ਉੱਥੇ ਹੀ ਦੀਵਾਲੀ ਵਾਲੇ ਦਿਨਾਂ ਦੇ ਵਿੱਚ ਗ਼ਰੀਬ ਪਰਿਵਾਰਾਂ ਦੀ ਜਾ ਕੇ ਬਾਂਹ ਫੜੀ ਅਤੇ ਉਨ੍ਹਾਂ ਦੇ ਘਰ ਦੀਪ ਜਗਾਇਆ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਆਮ ਵਿਅਕਤੀ ਹਨ ਅਤੇ ਲੋਕਾਂ ਵਿੱਚ ਜਾ ਕੇ ਵਿਚਰਦੇ ਹਨ ਅਤੇ ਉਨ੍ਹਾਂ ਦਾ ਦੁੱਖ ਸੁੱਖ ਆਪ ਪੁੱਛਦੇ ਹਨ । ਇਸ ਲਈ ਪੰਜਾਬ ਦੇ ਲੋਕ 20 ਫਰਵਰੀ ਨੂੰ ਪੰਜੇ ਦੇ ਉੱਤੇ ਮੋਹਰਾਂ ਲਾ ਕੇ ਪੰਜਾਬ ਦੇ ਵਿੱਚ ਮੁੜ ਤੋਂ ਕਾਂਗਰਸ ਦੀ ਸਰਕਾਰ ਨੂੰ ਲੈ ਕੇ ਆਉਣ l
ਇਸ ਮੌਕੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਜਸਲੀਨ ਸੇਠੀ ਆਲ ਇੰਡੀਆ ਕੋਆਰਡੀਨੇਟਰ ,ਕੰਚਨ ਡਿਸਟ੍ਰਿਕ ਪ੍ਰੈਜ਼ੀਡੈਂਟ, ਸੋਨਿਕਾ ਭਾਰਦਵਾਜ ,ਸੁਰਜੀਤ ਕੌਰ ,ਮੀਨਾ ਬੱਗਾ , ਅੰਜੂ ਬੇਲਾ , ਖ਼ਾਸ ਤੌਰ ਤੇ ਹਾਜ਼ਰ ਸਨ।