ਜ਼ਖ਼ਮੀਆਂ ਦਾ ਪੁੱਛਿਆ ਹਾਲ ਚਾਲ ਤੇ ਹਿੰਮਤ ਹੌਸਲਾ ਬਣਾਈ ਰੱਖਣ ਦੀ ਕੀਤੀ ਅਪੀਲ
ਲੁਧਿਆਣਾ 24 ਦਸੰਬਰ 2021
ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਅੱਜ ਲੁਧਿਆਣਾ ਵਿਖੇ ਘਟਨਾ ਸਥਲ ਦਾ ਦੌਰਾ ਕੀਤਾ ਅਤੇ ਇਸ ਦੇ ਨਾਲ ਹੀ ਉਹ ਡੀਐਮਸੀ ਅਤੇ ਸਿਵਲ ਹਸਪਤਾਲ ਦੇ ਵਿੱਚ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਣ ਲਈ ਪਹੁੰਚੇ।
ਹੋਰ ਪੜ੍ਹੋ :-ਬਹੁਤ ਹੀ ਕਮਜ਼ੋਰ ਅਤੇ ਅਸਥਿਰ ਸਾਬਤ ਹੋਈ ਹੈ ਚੰਨੀ ਸਰਕਾਰ- ਅਰਵਿੰਦ ਕੇਜਰੀਵਾਲ
ਇਸ ਦੌਰਾਨ ਬਲਵੀਰ ਰਾਣੀ ਸੋਢੀ ਇਸ ਨੇ ਇਸ ਘਟਨਾ ਵਿੱਚ ਜ਼ਖ਼ਮੀ ਹੋਏ ਲੁਧਿਆਣਾ ਦੇ ਵਕੀਲ ਜੋ ਕਿ ਡੀ ਐਮ ਸੀ ਹਸਪਤਾਲ ਲੁਧਿਆਣਾ ਦੇ ਵਿੱਚ ਦਾਖ਼ਲ ਸਨ ਨੂੰ ਮਿਲੇ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ ਅਤੇ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਸੀ । ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਅੱਗੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕਰਦੇ ਹਨ ਕਿ ਉਹ ਜਲਦੀ ਤੰਦਰੁਸਤ ਹੋ ਕੇ ਆਪਣੇ ਘਰ ਪਰਤਣ ।
ਇਸਦੇ ਨਾਲ ਹੀ ਬਲਵੀਰ ਰਾਣੀ ਸੋਢੀ ਸਿਵਲ ਹਸਪਤਾਲ ਵਿਖੇ ਰਾਏਕੋਟ ਦੀ ਉਸ ਲੜਕੀ ਨੂੰ ਮਿਲਣ ਲਈ ਵੀ ਪਹੁੰਚੇ ਜੋ ਇਸ ਹਾਦਸੇ ਵਿੱਚ ਜ਼ਖ਼ਮੀ ਹੋਈ ਸੀ । ਇਸ ਮੌਕੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੀ ਤੇਜ਼ੀ ਦੇ ਨਾਲ ਇਸ ਮਾਮਲੇ ਵਿਚ ਕੰਮ ਕੀਤਾ ਜਾ ਰਿਹਾ ਹੈ ਅਤੇ ਬਹੁਤ ਜਲਦ ਇਸ ਘਟਨਾ ਲਈ ਜ਼ਿੰਮੇਵਾਰ ਲੋਕ ਸਲਾਖਾਂ ਦੇ ਪਿੱਛੇ ਹੋਣਗੇ । ਮਹਿਲਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਹੀ ਆਪਣੇ ਲੋਕਾਂ ਦੇ ਲਈ ਅਮਨ ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣਾ ਚਾਹੁੰਦੀ ਹੈ ਅਤੇ ਹਮੇਸ਼ਾ ਇਸ ਦੇ ਲਈ ਕੰਮ ਕਰਦੀ ਰਹਿੰਦੀ ਹੈ । ਪਰ ਬਾਵਜੂਦ ਇਸਦੇ ਜੋ ਘਟਨਾ ਵਾਪਰੀ ਹੈ , ਉਸ ਉੱਪਰ ਵਿਰੋਧੀ ਪਾਰਟੀਆਂ ਨੂੰ ਰਾਜਨੀਤਿਕ ਰੋਟੀਆਂ ਨਹੀ ਸੇਕਣੀਆਂ ਚਾਹੀਦੀਆਂ ।