ਬੁੱਢੇ ਨਾਲੇ ਨੂੰ ਬੁੱਢੇ ਦਰਿਆ ‘ਚ ਬਦਲਣ ਕਰਨ ਦਾ ਕੰਮ ਐਤਵਾਰ ਤੋਂ ਸੁਰੂ – ਭਾਰਤ ਭੂਸ਼ਣ ਆਸ਼ੂ

BHARAT BHUSHAN ASHU
453335.564  MT Paddy Procured on 14th day: Ashu

ਕੈਬਨਿਟ ਮੰਤਰੀ ਆਸ਼ੂ ਤੇ ਸੁਖਬਿੰਦਰ ਸਿੰਘ ਸਰਕਾਰੀਆ ਐਤਵਾਰ ਨੂੰ ਬੁੱਢੇ ਨਾਲੇ ‘ਚ 200 ਕਿਉਸਿਕ ਪਾਣੀ ਛੱਡਣ ਦੇ ਕੰਮ ਦੀ ਕਰਨਗੇ ਸੁਰੂਆਤ
650 ਕਰੋੜ ਦੀ ਲਾਗਤ ਨਾਲ ਬੁੱਢੇ ਦਰਿਆ ਦੀ ਕਾਇਆ ਕਲਪ ਪ੍ਰੋਜੈਕਟ ਦਸੰਬਰ 2022 ਤੱਕ ਹੋ ਜਾਵੇਗਾ ਮੁਕੰਮਲ
ਲੁਧਿਆਣਾ, 19 ਅਗਸਤ 2021 ਬੁੱਢੇ ਨਾਲੇ ਨੂੰ ਬੁੱਢੇ ਦਰਿਆ ਵਿੱਚ ਬਦਲਣ ਦੇ ਉਪਰਾਲੇ ਤਹਿਤ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਜਲ ਸਰੋਤ ਮੰਤਰੀ ਸ.ਸੁਖਬਿੰਦਰ ਸਿੰਘ ਸਰਕਾਰੀਆ ਐਤਵਾਰ ਨੂੰ ਬੁੱਢੇ ਨਾਲੇ ਵਿੱਚ ਸਰਹਿੰਦ ਨਹਿਰ ਦੀ ਨੀਲੋਂ ਡਰੇਨ ਰਾਹੀਂ 200 ਕਿਊਸਿਕ ਤਾਜ਼ਾ ਪਾਣੀ ਛੱਡਣ ਦੇ ਕੰਮ ਦੀ ਸ਼ੁਰੂਆਤ ਕਰਨਗੇ।
ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਹ ਕੰਮ ਪੰਜਾਬ ਸਰਕਾਰ ਦੇ 650 ਕਰੋੜ ਰੁਪਏ ਦੇ ਲਾਗਤ ਵਾਲੇ ਬੁੱਢੇ ਦਰਿਆ ਦੀ ਕਾਇਆ ਕਲਪ ਪ੍ਰਾਜੈਕਟ ਦਾ ਹਿੱਸਾ ਹੈ ਅਤੇ ਇਹ ਪੂਰਾ ਪ੍ਰਾਜੈਕਟ ਦਸੰਬਰ 2022 ਤੱਕ ਜ਼ਿਲ੍ਹੇ ਦੀਆਂ ਲਗਭਗ ਸਾਰੀਆਂ ਸਾਈਟਾਂ ‘ਤੇ ਤੇਜ਼ੀ ਨਾਲ ਕੰਮ ਸ਼ੁਰੂ ਹੋਣ ਨਾਲ ਪੂਰਾ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਨਗਰ ਨਿਗਮ ਦੀ ਹਦੂਦ ਵਿੱਚੋਂ ਲੰਘਦੇ 14 ਕਿਲੋਮੀਟਰ ਲੰਬੇ ਬੁੱਢੇ ਨਾਲੇ ਵਿੱਚ ਘਰੇਲੂ ਪਾਣੀ ਦੇ ਡਿੱਗਣ ਨੂੰ ਰੋਕਣ ਲਈ ਸ਼ੁਰੂ ਕੀਤਾ ਗਿਆ ਹੈ ਅਤੇ ਸਿਰਫ ਸੁੱ਼ਧ ਕੀਤਾ ਪਾਣੀ ਹੀ ਦਰਿਆ ਵਿੱਚ ਪਾਇਆ ਜਾਵੇਗਾ।
ਸ੍ਰੀ ਆਸ਼ੂ ਨੇ ਕਿਹਾ ਕਿ ਇਸ ਪ੍ਰੋਜੈਕਟ ਵਿੱਚ ਕੁੱਲ ਸਮਰੱਥਾ 285 ਐਮ.ਐਲ.ਡੀ. (ਜਮਾਲਪੁਰ 225 ਐਮ.ਐਲ.ਡੀ. ਅਤੇ ਬਾਲੋਕ 60 ਐਮ.ਐਲ.ਡੀ.) ਦੇ ਘਰੇਲੂ ਪਾਣੀ ਨੂੰ ਸਾਫ ਕਰਨ ਲਈ ਦੋ ਨਵੇਂ ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.) ਦੀ ਸਥਾਪਨਾ, 418 ਐਮ.ਐਲ.ਡੀ. ਦੀ ਟ੍ਰੀਟਮੈਂਟ ਸਮਰੱਥਾ ਵਾਲੇ ਮੌਜੂਦਾ ਐਸ.ਟੀ.ਪੀ. ਦਾ ਮੁੜ ਵਸੇਬਾ, ਤਾਜਪੁਰ ਅਤੇ ਹੈਬੋਵਾਲ ਦੇ ਦੋ ਡੇਅਰੀ ਕੰਪਲੈਕਸ ਤੋਂ 6 ਐਮ.ਐਲ.ਡੀ. ਗੰਦੇ ਪਾਣੀ ਨੂੰ ਸੁੱਧ ਕਰਨ ਲਈ ਟ੍ਰੀਟਮੈਂਟ ਪਲਾਂਟ (ਈ.ਟੀ.ਪੀ), 10 ਕਿਲੋਮੀਟਰ ਪਾਈਪ ਲਾਈਨ ਵਿਛਾਉਣ ਅਤੇ 10 ਸਾਲਾਂ ਲਈ ਪੂਰੇ ਬੁਨਿਆਦੀ ਢਾਂਚੇ ਦੇ ਸੰਚਾਲਨ ਅਤੇ ਸਾਂਭ-ਸੰਭਾਲ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਤੋਂ ਬਾਅਦ, ਬੁੱਢਾ ਨਾਲਾ ਸਾਫ ਪਾਣੀ ਅਤੇ ਦੋਨੋ ਪਾਸੇ ਦੇ ਸੁੰਦਰ ਕਿਨਾਰਿਆਂ ਨਾਲ ਆਕਰਸ਼ਕ ਹੋਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਇਹ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ।

Spread the love