ਦੋ ਸ਼ਿਫਟਾਂ ‘ਚ 50 ਫੀਸਦੀ ਸਮਰੱਥਾ ਦੇ ਨਾਲ ਹੋਵੇਗਾ ਕੰਮ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਰ ਰਿਹਾ ਹੈ ਜਾਗਰੂਕ

ਗੁਰਦਾਸਪੁਰ, 5 ਅਪ੍ਰੈਲ  2022

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਅਤੇ ਦੋ ਸ਼ਿਫਟਾਂ ਵਿਚ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਦਾ ਸਮਾਂ 7 ਅਪ੍ਰੈਲ 2022 ਤੋਂ 7 ਮਈ 2022 ਤੱਕ ਬਦਲ ਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ । ਉਨ੍ਹਾਂ ਅੱਗੇ ਦੱਸਿਆ ਲੋਕ ਹੁਣ ਨਵੇਂ ਹੁਕਮਾਂ ਤਹਿਤ ਹਫ਼ਤੇ ਦੇ ਸੱਤੇ ਦਿਨ ਸੇਵਾ ਕੇਂਦਰਾਂ ਤੋਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ, ਘਨੌਰ ਤੇ ਰਾਜਪੁਰਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵਾਂ ਸਮਾਂ ਸਾਰਣੀ ਅਨੁਸਾਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਇਕ ਸ਼ਿਫ਼ਟ ਵਿਚ 50 ਫ਼ੀਸਦੀ ਸਟਾਫ਼ ਦੀ ਸਮਰੱਥਾ ਨਾਲ ਕੰਮ ਕਰੇਗਾ ਜਦ ਕਿ ਬਾਕੀ ਦਾ 50 ਫ਼ੀਸਦੀ ਸਟਾਫ਼ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦੂਜੀ ਸ਼ਿਫਟ ਵਿਚ ਕੰਮ ਕਰੇਗਾ ।

ਉਨ੍ਹਾਂ ਦੱਸਿਆ ਕਿ ਸ਼ਨੀਵਾਰ-ਐਤਵਾਰ ਨੂੰ ਸਿਰਫ਼ ਇਕ ਸ਼ਿਫਟ ਹੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ 50 ਫ਼ੀਸਦੀ ਕਰਮਚਾਰੀਆਂ ਦੀ ਸਮਰੱਥਾ ਨਾਲ ਸੇਵਾ ਕੇਂਦਰ ਵਿਚ ਕੰਮ ਕਰੇਗੀ ।

Spread the love