ਵਿਸ਼ਵ ਏਡਜ ਦਿਵਸ ਮੌਕੇ ਸਮਾਗਮ

ਵਿਸ਼ਵ ਏਡਜ ਦਿਵਸ
ਵਿਸ਼ਵ ਏਡਜ ਦਿਵਸ ਮੌਕੇ ਸਮਾਗਮ

ਗੁਰਦਾਸਪੁਰ , 1 ਦਸੰਬਰ 2021

ਮੈਡਮ ਨਵਦੀਪ ਕੌਰ ਗਿੱਲ , ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐਮ. –ਕਮ-ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਵਿਸ਼ਵ ਏਡਜ ਦਿਵਸ ਤੇ ਸ੍ਰੀ ਗੁਰਲਾਲ ਸਿੰਘ ਪੰਨੂੰ , ਪੈਨਲ ਐਡਵੋਕੇਟ ਦੁਆਰਾ ਰਿਜਨਲ ਕਾਲਜ , ਗੁਰਦਾਸਪੁਰ ਵਿਖੇ ਸੈਮੀਨਾਰ ਲਗਾਇਆ ਗਿਆ ।

ਹੋਰ ਪੜ੍ਹੋ :-ਕੈਪਟਨ ਅਮਰਿੰਦਰ ਸੂਬੇ ਦਾ ਦੇਣਦਾਰ, ਪੰਜਾਬ ਦੇ ਲੋਕ ਕੈਪਟਨ ਅਤੇ ਭਾਜਪਾ ਨੂੰ 2022 ਦੀਆਂ ਚੋਣਾਂ ਵਿੱਚ ਸਬਕ ਸਿਖਾਉਣਗੇ: ਰਾਜਾ ਵੜਿੰਗ

ਇਸ ਸੈਮੀਨਾਰ ਵਿੱਚ ਸ੍ਰੀ ਗੁਰਲਾਲ ਸਿੰਘ ਪੰਨੂੰ, ਐਡਵੋਕੇਟ ਦੁਆਰਾ ਕਾਲਜ ਦੇ ਵਿਦਿਆਰਥੀਆਂ ਨੂੰ ਵਿਸ਼ਵ ਏਡਜ ਦਿਵਸ  ਦੇ ਬਾਰੇ ਜਾਣਕਾਰੀ ਦਿੰਦੇ ਹੋਏ ਬੱਚਿਆਂ ਨੂੰ ਜਾਗਰੂਕ ਕਰਵਾਇਆ ਅਤੇ ਇਸ ਦੇ ਰੋਕਥਾਮ ਬਾਰੇ ਵੀ ਜਾਣਕਾਰੀ ਦਿੱਤੀ । ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ -2017 ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ । ਇਸ ਸੈਮੀਨਾਰ ਵਿੱਚ ਕਾਲਜ ਦੇ 100 ਵਿਦਿਆਰਥੀਆਂ ਅਤੇ ਅਧਿਆਪਕਾਂ  ਨੇ ਹਿੱਸਾ ਲਿਆ ।

ਕੈਪਸ਼ਨ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਏਡਜ ਦਿਵਸ ਮੌਕੇ ਕਰਵਾਏ  ਸਮਾਗਮ ਦਾ ਦ੍ਰਿਸ਼ ।

Spread the love