ਵਿਸ਼ਵ ਸੁਣਨ ਸ਼ਕਤੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਜਾਂਚ ਕੈਂਪ

World Hearing Day
ਵਿਸ਼ਵ ਸੁਣਨ ਸ਼ਕਤੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਜਾਂਚ ਕੈਂਪ
ਕੰਨਾਂ ਦੀ ਦੇਖ-ਭਾਲ ਬੇਹੱਦ ਜ਼ਰੂਰੀ: ਡਾ. ਔਲਖ
ਸਿਵਲ ਹਸਪਤਾਲ ਬਰਨਾਲਾ ਕੈਂਪ ’ਚ 60 ਤੋਂ ਵੱਧ ਮਰੀਜ਼ਾਂ ਦੇ ਕੰਨਾਂ ਦੀ ਜਾਂਚ

ਬਰਨਾਲਾ, 3 ਮਾਰਚ 2022

ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਧੀਨ “ਵਿਸ਼ਵ ਸੁਣਨ ਸ਼ਕਤੀ ਦਿਵਸ” ਮਨਾਉਣ ਹਿੱਤ ਜ਼ਿਲੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵਿਸ਼ੇਸ਼ ਜਾਂਚ ਕੈਂਪ ਲਗਾਏ ਗਏ।
ਡਾ. ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਸਮੇਂ ਸਮੇਂ ’ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਵਿਸ਼ਿਆਂ ਨਾਲ ਸਬੰਧਿਤ ਦਿਨ ਮਨਾਉਂਦਾ ਰਹਿੰਦਾ ਹੈ ਤਾਂ ਜੋ ਲੋਕ ਆਪਣੀ ਸਿਹਤ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਹੋਣ। ਉਨਾਂ ਦੱਸਿਆ ਕਿ ਕੰਨਾਂ ਤੋਂ ਘੱਟ ਸੁਣਨਾ ਵੀ ਇਕ ਆਮ ਬਿਮਾਰੀ ਹੈ। ਜੇਕਰ ਇਸ ਦੀ ਸਮੇਂ ਸਿਰ ਪਹਿਚਾਣ ਹੋ ਜਾਵੇ ਤਾਂ ਇਸ ਦਾ ਇਲਾਜ ਸੰਭਵ ਹੈ।

ਹੋਰ ਪੜ੍ਹੋ :-23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਹੋਵੇਗਾ ਸ਼ਹੀਦੀ ਸਮਾਗਮ-ਵਧੀਕ ਡਿਪਟੀ ਕਮਿਸ਼ਨਰ

ਇਸ ਮੌਕੇ ਜ਼ਿਲਾ ਟੀਕਾਕਰਣ ਅਫਸਰ ਡਾ. ਰਾਜਿੰਦਰ ਸਿੰਗਲਾ (ਅੱਖ, ਨੱਕ, ਕੰਨ, ਗਲੇ ਦੇ ਮਾਹਿਰ) ਦੀ ਅਗਵਾਈ ਵਿੱਚ ਸਿਵਲ ਹਸਪਤਾਲ ਬਰਨਾਲਾ ਵਿਖੇ ਲਗਾਏ ਕੈਂਪ ਦੌਰਾਨ 60 ਤੋਂ ਵੱਧ ਮਰੀਜ਼ਾਂ ਦੇ ਕੰਨਾਂ ਦੀ ਜਾਂਚ ਕੀਤੀ ਗਈ। ਉਨਾਂ ਕਿਹਾ ਕਿ ਹਰ ਇਕ ਨੂੰ ਆਪਣੇ ਕੰਨਾਂ ਦੀ ਦੇਖਭਾਲ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲਾ ਬੀ.ਸੀ.ਸੀ. ਕੋਆਰਡੀਨੇਟਰ ਹਰਜੀਤ ਸਿੰਘ ਬਾਗੀ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਅੱਜ “ਵਿਸ਼ਵ ਸੁਣਨ ਸ਼ਕਤੀ ਦਿਵਸ’’ ਮੌਕੇ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ। ਇਸ ਮੌਕੇ ਐਸ.ਐਮ.ਓ ਡਾ. ਜੋਤੀ ਕੌਸ਼ਲ, ਜ਼ਿਲਾ ਟੀ. ਬੀ. ਅਫਸਰ ਡਾ. ਮੋਨੀਕਾ, ਸਿਹਤ ਕਰਮੀ ਤੇ ਹੋਰ ਹਾਜ਼ਰ ਸਨ।

Spread the love