ਸਿਹਤ ਵਿਭਾਗ ਵੱਲੋਂ ਕੱਲ੍ਹ ਵਿਸ.ਵ ਆਇਓਡੀਨ ਦਿਵਸ ਮਨਾਇਆ ਗਿਆ

Iodine Day
ਸਿਹਤ ਵਿਭਾਗ ਵੱਲੋਂ ਕੱਲ੍ਹ ਵਿਸ.ਵ ਆਇਓਡੀਨ ਦਿਵਸ ਮਨਾਇਆ ਗਿਆ

ਲੁਧਿਆਣਾ, 22 ਅਕਤੂਬਰ 2021

ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸ.ਾ ਨਿਰਦੇਸ.ਾਂ ਤਹਿਤ ਜਿਲ੍ਹੇ ਭਰ ਵਿਚ ਕੱਲ੍ਹ ਵਿਸਵ ਆਇਓਡੀਨ ਦਿਵਸ ਮਨਾਇਆ ਗਿਆ। ਇਸ ਸਬੰਧੀ ਸਿਵਲ ਹਸਪਤਾਲ ਲੁਧਿਆਣਾ ਵਿਖੇ ਇਹ ਦਿਵਸ ਮਨਾਉਦੇ ਹੋਏ ਐਸ ਐਮ ਓ ਡਾ ਅਮਰਜੀਤ ਕੌਰ ਨੇ ਆਏ ਮਰੀਜਾਂ ਅਤੇ ਵਿਸ.ੇਸ. ਤੌਰ  ਤੇ ਗਰਭਵਤੀ ਔਰਤਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਹਮੇਸ.ਾਂ ਆਇਓਡੀਨ ਯੁਕਤ ਨਮਕ ਦੀ ਹੀ ਵਰਤੋ ਕਰਨੀ ਚਾਹੀਦੀ ਹੈ ਤਾਂ ਕਿ ਆਇਓਡੀਨ ਦੀ ਕਮੀ ਕਾਰਨ ਇਸ ਤੋ ਹੋਣ ਵਾਲੀਆਂ ਬਿਮਾਰੀਆਂ ਤੋ ਬਚਿਆ ਜਾ ਸਕੇ।

ਹੋਰ ਪੜ੍ਹੋ :-ਪੁਲਿਸ ਯਾਦਗਾਰੀ ਦਿਵਸ: ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ ਵੱਲੋਂ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਉਨਾਂ ਦੱਸਿਆ ਕਿ ਆਇਓਡੀਨ ਨਮਕ ਸਾਡੇ ਖਾਦ ਪਦਾਰਥਾਂ ਵਿਚ ਪਾਇਆ ਜਾਂਦਾ ਹੈ ਖਾਸ ਤੌਰ ਤੇ ਗਰਭਵਤੀ ਔਰਤਾਂ ਨੂੰ ਜਰੂਰੀ ਹੈ ਕਿ ਉਹ ਆਪਣੀ ਖੁਰਾਕ ਵਿਚ ਆਇਓਡੀਨ ਵਾਲੇ ਭੋਜਨ ਦੀ ਵਰਤੋ ਵੱਧ ਵੱਧ ਕਰਨ ਤਾਂ ਜੋ ਗਰਭ ਵਿਚ ਪਲ ਰਹੇ ਬੱਚੇ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਸਹੀ ਹੋ ਸਕੇ।

ਇਸ ਸਬੰਧੀ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਨੇ ਜਾਣਕਾਰੀ ਵਿਚ ਵਾਧਾ ਕਰਦੇ ਹੋਏ ਦੱਸਿਆ ਕਿ ਆਇਓਡੀਨ ਦੀ ਕਮੀ ਕਾਰਨ ਗਿਲੜ ਰੋਗ, ਬੱਚਾ ਮੰਦਬੁੰਧੀ, ਭੈਂਗਾ ਅਤੇ ਗੂੰਗਾ ਬੋਲਾ ਵੀ ਪੈਦਾ ਹੋ ਸਕਦਾ ਹੈ। ਇਸ ਲਈ ਹਮੇਸਾ ਭੋਜਨ ਵਿਚ ਆਇਓਡੀਨ ਵਾਲੇ ਨਮਕ ਦੀ ਵਰਤੋ ਕੀਤੀ ਜਾਵੇ, ਖਾਸ ਕਰਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ।

Spread the love