ਅੰਮ੍ਰਿਤਸਰ, 29 ਨਵੰਬਰ, 2021
ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈੈ:ਸਿ ਅਤੇ ਐ.ਸਿ.) ਸੁਸ਼ੀਲ ਕੁਮਾਰ ਤੁਲੀ ਨੇ ਕਿਹਾ ਹੈ ਕਿ ਨੋਜਵਾਨ,ਐਨ.ਆਰ.ਆਈ.ਟ੍ਰਾਂਸਜੈਂਡਰ ਅਤੇ ਵਿਸ਼ੇਸ਼ ਲੋੜਾਂ ਵਾਲੇ(ਪੀ.ਡਬਲਿਊ.ਡੀਜ਼) ਯੋਗ ਵੋਟਰ ਹਰ ਹਾਲਤ ਵਿੱਚ 30 ਨਵੰਬਰ ਤੱਕ ਆਪਣਾ ਵੋਟ ਬਣਾਉਣ, ਤਾਂ ਜੋ ਆਉਂਦੀਆਂ ਵਿਧਾਨਸਭਾ ਚੋਣਾਂ ਵਿੱਚ ਉਹ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰ ਸਕਣ। ਇਹ ਗੱਲ ਦਾ ਪ੍ਰਗਟਾਵਾ ਸ਼੍ਰੀ ਤੁਲੀ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਕਰਮਪੁਰਾ ਵਿਖੇ ਸਥਾਪਿਤ ਕੀਤੇ ਗਏ ਪਹਿਲ ਸਕੂਲ ਵਿਖੇ ਆਯੋਜਿਤ ਕੀਤੇ ਗਏ ਵੋਟਰ ਜਾਗਰੂਕਤਾ ਮੁਹਿੰਮ ਪ੍ਰੋਗਰਾਮ ਵਿੱਚ ਕੀਤਾ।
ਹੋਰ ਪੜ੍ਹੋ :-ਸੋਨੀ ਨੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਲਿਆ ਜਾਇਜਾ
ਉਹਨਾਂ ਕਿਹਾ ਕਿ ਵੋਟਰ ਸੂਚੀ ਦੀ ਸਰਸਰੀ ਸੁਧਾਈ, 2022 ਤਹਿਤ ਭਾਰਤ ਚੋਣ ਕਮਿਸ਼ਨ ਵਲੋਂ ਆਮ ਜਨਤਾ ਪਾਸੋਂ 30 ਨਵੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣੇ ਹਨ।ਉਹਨਾਂ ਕਿਹਾ ਕਿ ਪ੍ਰਵਾਸੀ ਭਾਰਤੀ, ਟ੍ਰਾਂਸਜੈਂਡਰ ਅਤੇ ਵਿਸ਼ੇਸ਼ ਲੋੜਾਂ ਵਾਲੇ ਵੋਟਰ ਲੋਕਤਾਂਤਰਿਕ ਪ੍ਰਕਿਰਿਆ ਦਾ ਅਹਿਮ ਹਿੱਸਾ ਹਨ ਅਤੇ ਅਗਾਮੀ ਪੰਜਾਬ ਵਿਧਾਨਸਭਾ ਚੋਣਾਂ ਵਿੱਚ ਸਮਾਜ ਦੇ ਇਸ ਵਰਗ ਨੂੰ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਉਹਨਾਂ ਦੱਸਿਆ ਕਿ ਨਵੀਆਂ ਵੋਟਾਂ ਬਣਾਉਣ ਦਾ ਇਹ ਸੁਨਹਿਰੀ ਮੌਕਾ ਹੈ,ਜਿਸਦਾ ਨੌਜਵਾਨਾਂ ਨੂੰ ਜਿਆਦਾ ਤੋਂ ਜਿਆਦਾ ਲਾਭ ਲੈਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਕੋਈ ਵੀ ਨਾਗਰਿਕ ਜਿਸਦੀ ਉਮਰ 1 ਜਨਵਰੀ 2022 ਨੂੰ 18 ਸਾਲ ਬਣਦੀ ਹੈ,ਉਹ ਫ਼ਾਰਮ ਨੰਬਰ 6 ਭਰ ਕੇ ਆਪਣੀ ਵੋਟ ਅਪਲਾਈ ਕਰ ਸਕਦਾ ਹੈ। ਉਹਨਾਂ ਕਿਹਾ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ-2022 ਤਹਿਤ ਜਿਲ੍ਹਾ ਪ੍ਰਸ਼ਾਸਨ ਵਲੋਂ ‘ਹਰ ਇੱਕ ਵੋਟ ਹੈ ਜ਼ਰੂਰੀ’ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨੌਜਵਾਨ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾੳੇੁਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਪਹਿਲ ਸਕੂਲ ਵਿੱਚ ਆਯੋਜਿਤ ਕੀਤੇ ਪ੍ਰੋਗਰਾਮ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਸਬੰਧੀ ਪਹਿਲ ਸਕੂਲ਼ ਦੇ ਬੱਚਿਆਂ ਵਲੋਂ ਬਣਾਏ ਗਏ ਚਾਰਟਾਂ ਦੀ ਪ੍ਰਦ੍ਰਰਸ਼ਨੀ ਵੀ ਲਗਾਈ ਗਈ।ਇਸ ਮੌਕੇ ਜਿਲ੍ਹਾ ਸਪੈਸ਼ਲ ਐਜੂਕੇਟਰ ਰਾਜੂ ਚੌਧਰੀ,ਬੀ.ਈ.ਈ.ਓ.ਅੰਮ੍ਰਿਤਸਰ-2 ਅਰੂਨਾ ਕੁਮਾਰੀ, ਬੀ.ਈ.ਈ.ਓ.ਅੰਮ੍ਰਿਤਸਰ-1 ਗੁਰਦੇਵ ਸਿੰਘ, ਬੀ.ਈ.ਈ.ਓ.ਵੇਰਕਾ ਯਸ਼ਪਾਲ,ਜਿਲ੍ਹਾ ਸਵੀਪ ਟੀਮ ਮੈਂਬਰ ਮੁਨੀਸ਼ ਕੁਮਾਰ,ਆਸ਼ੂ ਧਵਨ ਅਤੇ ਰਾਜਿੰਦਰ ਸਿੰਘ ਵੀ ਹਾਜ਼ਰ ਸਨ।