ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ

VINEET KUMAR
ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ 9 ਤੋਂ 15 ਨਵੰਬਰ ਨੂੰ ਮੁਹੱਈਆ ਕਰਵਾਏ ਜਾਣਗੇ ਵਿਸ਼ੇਸ਼ ਉਪਕਰਨ

Sorry, this news is not available in your requested language. Please see here.

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਸਾਨ- ਵਿਨੀਤ ਕੁਮਾਰ
ਪਰਾਲੀ ਪ੍ਰਬੰਧਨ, ਵਾਤਾਵਰਨ ਦੀ ਸੰਭਾਲ, ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਦੀ ਸੰਭਾਲ ਦਾ ਸੱਦਾ

ਫਿਰੋਜ਼ਪੁਰ 26 ਅਕਤੂਬਰ 2021

ਵਾਤਾਵਰਨ ਦੀ ਸੰਭਾਲ, ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਅਤੇ ਮਨੁੱਖੀ ਸਿਹਤ ਤੇ ਮਿੱਤਰ ਕੀੜਿਆਂ ਨੂੰ ਪਰਾਲੀ ਦੇ ਧੂੰਏ ਤੋਂ ਹੋਣ ਵਾਲੇ ਨੁਕਸਾਨ ਆਦਿ ਤੋਂ ਬਚਾਉਣ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਕਿਸਾਨਾਂ ਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਕਿਸਾਨਾਂ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਵਾਸਤੇ ਵੱਡੇ ਪੱਧਰ ‘ਤੇ ਸਬਸਿਡੀ ਮੁਹੱਈਆਂ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

ਹੋਰ ਪੜ੍ਹੋ :-ਡੇਂਗੂ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ

ਉਨ੍ਹਾਂ ਦੱਸਿਆਂ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜ੍ਹੀ 2021-22 ਦੀਆਂ ਫਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਤੇ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਜ਼ਿਲ੍ਹਾ, ਬਲਾਕ ਤੇ ਪਿੰਡ ਪੱਧਰ ਦੇ ਕੈਂਪ ਲਗਾ ਕੇ ਲਗਾਤਾਰ ਜਾਗਰੂਕ  ਕੀਤਾ ਜਾ ਰਿਹਾ ਹੈ ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਲਈ ਪਰਾਲੀ ਜਾਂ ਹੋਰ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਤੇ ਪਰਾਲੀ ਦੇ ਖੇਤਾਂ ਵਿੱਚ ਹੀ ਪ੍ਰਬੰਧਨ ਜਾਂ ਨਿਪਟਾਰੇ ਲਈ ਸੁਪਰ ਸੀਡਰ, ਹੈਪੀਸੀਡਰ, ਸੁਪਰ ਐਸ.ਐਮ.ਐਸ., ਸਟਰਾਅ ਚੋਪਰ, ਮਲਚਰ, ਕਰੋਪ ਰੀਪਰ ਅਤੇ ਬੇਲਰ ਆਦਿ ਸੰਦਾਂ/ਮਸ਼ੀਨਾਂ ਦੀ ਵਰਤੋਂ ਕਰ ਕੇ ਇਸ ਦਾ ਨਿਪਟਾਰਾ ਕਰਨ ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਸੁਚੱਜੇ ਪ੍ਰਬੰਧਨ, ਵਾਤਾਵਰਨ ਦੀ ਸੰਭਾਲ ਅਤੇ ਮਨੁੱਖਤਾ ਦੀ ਭਲਾਈ ਹਿੱਤ ਪਰਾਲੀ ਨਾ ਸਾੜਨ ਦਾ ਅਹਿਦ ਕਰਨ।

Spread the love