ਸਕੂਲਾਂ ‘ਦੇ ਢਾਂਚਾਗਤ ਵਿਕਾਸ ਅਤੇ ਸਿੱਖਿਆ ਸੁਧਾਰਾ ਲਈ ਸਰਕਾਰ ਵਚਨਬੱਧ -ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਮਾਪਿਆਂ ਅਤੇ ਅਧਿਆਪਕਾਂ ਦਾ ਆਪਸੀ ਤਾਲਮੇਲ ਵਿਦਿਆਰਥੀਆਂ ਦੀ ਸਿੱਖਿਆ ਦੀ ਰਾਹ ਕਰੇਗਾ ਅਸਾਨ-ਡਾਂ ਬੱਲ
ਮਾਪੇ ਅਧਿਆਪਕ ਮਿਲਣੀਆ ਸੰਪਨ
ਮਾਪਿਆਂ ਵੱਲੋਂ ਕੀਤੀ ਗਈ ਭਰਵੀ ਸਮੂਲੀਅਤ
ਫਾਜ਼ਿਲਕਾ/ਅਬੋਹਰ 5 ਅਪ੍ਰੈਲ 2022
ਸਿੱਖਿਆ ਮੰਤਰੀ ਸਰਦਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ, ਸਕੱਤਰ ਸਕੂਲ ਸਿੱਖਿਆ ਸ੍ਰੀ ਅਜੋਏ ਸ਼ਰਮਾ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ।
ਹੋਰ ਪੜ੍ਹੋ :-ਬੈੱਕਅਪ ਸਿਕਊਰਟੀ ਸਰਵਿਸ ਪ੍ਰਾਈਵੇਟ ਲਿਮਿਟਡ ਕੰਪਨੀ ਵੱਲੋਂ ਵੱਖ ਵੱਖ ਆਸਾਮੀਆਂ ਲਈ ਕੀਤੀ ਜਾਵੇਗੀ ਇੰਟਰਵੀਊ
ਸਲਾਨਾ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀਆਂ ਪ੍ਰਾਪਤੀਆਂ ਅਤੇ ਅਗਲੇ ਵਿਦਿਅਕ ਵਰ੍ਹੇ ਬਾਰੇ ਮਾਪਿਆਂ ਨਾਲ ਮਿਲ ਕੇ ਯੋਜਨਾਬੰਦੀ ਕਰਨ ਦੇ ਮਨੋਰਥ ਨਾਲ ਅੱਜ ਸਮੂਹ ਸਰਕਾਰੀ ਸਕੂਲਾਂ ਦੀਆਂ ਮਾਪੇ ਅਧਿਆਪਕ ਮਿਲਣੀਆਂ ਕਰਵਾਈਆਂ ਗਈਆਂ।
ਇਸ ਪ੍ਰੋਗਰਾਮ ਤਹਿਤ ਪ੍ਰਿਸਿਪਲ ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿੱਚ ਐਮ ਐਲ ਏ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜਿਲ੍ਹਾ ਸਿੱਖਿਆ ਅਫਸਰ ਡਾਂ ਸੁਖਵੀਰ ਸਿੰਘ ਬੱਲ ਵੱਲੋ ਸਿਰਕਤ ਕੀਤੀ ਗਈ ।
ਵਿਧਾਇਕ ਗੋਲਡੀ ਮੁਸਾਫਿਰ ਵੱਲੋ ਮਾਪਿਆਂ, ਵਿਦਿਆਰਥੀ ਅਤੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਕੂਲਾਂ ਦੇ ਢਾਂਚਾਗਤ ਵਿਕਾਸ ਅਤੇ ਸਿੱਖਿਆ ਸੁਧਾਰਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ ਸਿੱਖਿਆ ਸਾਡੇ ਏਜੰਡਾ ਦਾ ਪ੍ਰਮੁੱਖ ਹਿੱਸਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਕੋਈ ਕਮੀ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ। ਉਹਨਾਂ ਨੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਵੱਲੋ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਡਾ.ਸੁਖਵੀਰ ਸਿੰਘ ਬੱਲ ਨੈਸ਼ਨਲ ਨੇ ਕਿਹਾ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਪ੍ਰਾਇਮਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਅੱਜ ਮਾਪੇ ਅਧਿਆਪਕ ਮਿਲਣੀਆਂ ਕਰਵਾਈਆਂ ਗਈਆਂ। ਇਸ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਸਲਾਨਾ ਪ੍ਰੀਖਿਆ ਦੇ ਬਿਹਤਰ ਅਤੇ ਕਮਜੋਰ ਪੱਖਾਂ ਤੋਂ ਜਾਣੂ ਕਰਵਾਇਆ ਗਿਆ ਤਾਂ ਜੋ ਵਿਦਆਰਥੀਆਂ ਦੀਆਂ ਬਿਹਤਰ ਪ੍ਰਾਪਤੀਆਂ ਨੂੰ ਹੋਰ ਬਿਹਤਰੀਨ ਅਤੇ ਕਮਜੋਰ ਪ੍ਰਾਪਤੀਆਂ `ਚ ਸੁਧਾਰ ਕੀਤਾ ਜਾ ਸਕੇ।ਮਾਪਿਆਂ ਨੇ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕੀਤਾ।
ਇਸ ਦੌਰਾਨ ਮਾਪਿਆਂ ਦੇ ਨਾਲ ਨਾਲ ਪੰਚਾਇਤੀ ਨੁੰਮਾਇੰਦਿਆਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਨਾਲ ਵੀ ਸਕੂਲ ਬਿਹਤਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਦੌਰਾਨ ਹਰ ਸਕੂਲ ਵੱਲੋਂ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਅ ਵੀ ਪ੍ਰਾਪਤ ਕੀਤੇ ਤਾਂ ਕਿ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਵਾਂ ਅਨੁਸਾਰ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਕੂਲਾਂ ਦੀ ਬਿਹਤਰੀ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਿਹਤਰੀਨ ਬਣਾਇਆ ਜਾ ਸਕੇ। ਵੱਖ-ਵੱਖ ਸਕੂਲਾਂ ‘ਚ ਮਾਪਿਆਂ ਨੂੰ ਪ੍ਰੋਜੈਕਟਰਾਂ ਤੇ ਐਲਈਡੀਜ਼ ਰਾਹੀਂ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਤੇ ਸਰਗਰਮੀਆਂ ਤੋਂ ਜਾਣੂ ਕਰਵਾਇਆ ਗਿਆ। ਮਾਪਿਆਂ ਨੂੰ ਸਰਕਾਰੀ ਸਕੂਲਾਂ ‘ਚ ਸਥਾਪਤ ਨਵੀਆਂ ਸਹੂਲਤਾਂ ਬਾਰੇ ਦੱਸਿਆ ਗਿਆ। ਇਸ ਮੌਕੇ ਤੇ ਸਕੂਲ ਸਟਾਫ, ਸਕੂਲ ਪ੍ਰਬੰਧਕ ਕਮੇਟੀ ਮੈਂਬਰ ਅਤੇ ਪੰਚਾਇਤੀ ਨੁਮਾਇੰਦੇ ਅਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ।