ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 12 ਲੱਖ 11 ਹਜ਼ਾਰ 458 ਮੀਟ੍ਰਿਕ ਟਨ ਹੋਈ : ਸੰਦੀਪ ਹੰਸ

SANDEEP HANS
ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ

Sorry, this news is not available in your requested language. Please see here.

ਪਟਿਆਲਾ, 5 ਨਵੰਬਰ 2021

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ ਤੱਕ 12 ਲੱਖ 11 ਹਜ਼ਾਰ 458 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਹੁਣ ਤੱਕ ਮੰਡੀਆਂ ਵਿਚ ਪੁੱਜੇ ਝੋਨੇ ‘ਚੋਂ 12 ਲੱਖ 10 ਹਜ਼ਾਰ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 96059 ਮੀਟ੍ਰਿਕ ਟਨ ਝੋਨਾ ਆਇਆ ਅਤੇ 95893 ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ।

ਹੋਰ ਪੜ੍ਹੋ :-ਜਨਵਰੀ 2022 ਦੇ ਆਧਾਰ ਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਆਪਣੀ ਵੋਟ ਜਰੂਰ ਬਣਾਵੇ-ਐਸ. ਡੀ. ਐਮ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 492424 ਮੀਟਰਿਕ ਟਨ, ਮਾਰਕਫੈਡ ਵੱਲੋਂ 306446 ਮੀਟਰਿਕ ਟਨ, ਪਨਸਪ ਵੱਲੋਂ 257990 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 151023 ਅਤੇ ਐਫ.ਸੀ.ਆਈ. ਵੱਲੋਂ 2126 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ 1867.63 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆ ਕਿਹਾ ਕਿ ਵਾਤਾਵਰਣ ਤੇ ਜਮੀਨ ਦੀ ਉਪਜਾਊ ਸ਼ਕਤੀ ਲਈ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਜਗ੍ਹਾਂ ਖੇਤਾਂ ‘ਚ ਹੀ ਵਾਹੁਣ ਨੂੰ ਤਰਜੀਹ ਦੇਣ।

Spread the love