ਵੋਟਰਾਂ ਨੂੰ ਜਾਗਰੂਕ ਕਰਨ ਲਈ ਪਟਿਆਲਾ ਦਾ ਸ਼ੇਰਾ ਲਾਈਵ ਹੋਇਆ

SHERA
ਵੋਟਰਾਂ ਨੂੰ ਜਾਗਰੂਕ ਕਰਨ ਲਈ ਪਟਿਆਲਾ ਦਾ ਸ਼ੇਰਾ ਲਾਈਵ ਹੋਇਆ

Sorry, this news is not available in your requested language. Please see here.

ਪਟਿਆਲਾ, 15 ਫਰਵਰੀ 2022

ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਹਰ ਵਰਗ ਦੇ ਵੋਟਰਾਂ ਦੀ 100 ਫ਼ੀਸਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਇੰਜ. ਡੀ.ਪੀ. ਐਸ ਖਰਬੰਦਾ ਵੱਲੋਂ ਸਵੀਪ ਅਤੇ ਸੋਸ਼ਲ ਮੀਡੀਆ ਗਤੀਵਿਧੀਆਂ ਦਾ ਜਾਇਜ਼ਾ ਆਨ ਲਾਈਨ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਦੌਰਾਨ ਪਟਿਆਲਾ ਨੇ ਪੰਜਾਬ ਚੋਣਾਂ ਦਾ ਮਸਕਟ ਸ਼ੇਰਾ ਲਾਈਵ ਕੀਤਾ।

ਹੋਰ ਪੜ੍ਹੋ :- ਕੋਵਿਡ ਪਾਬੰਦੀਆਂ ਵਿਚ 25 ਫਰਵਰੀ ਤੱਕ ਦਾ ਵਾਧਾ-ਜਿ਼ਲ੍ਹਾ ਮੈਜਿਸਟੇ੍ਰਟ

ਜ਼ਿਲ੍ਹਾ ਪਟਿਆਲਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਜ਼ਿਲ੍ਹਾ ਆਈਕਨ ਗੁਰਪ੍ਰੀਤ ਸਿੰਘ ਨਾਮਧਾਰੀ ਵੱਲੋਂ ਬੋਲਣ ਸੁਨਣ ਤੋਂ ਅਸਮਰਥ ਲਵਪ੍ਰੀਤ ਸਿੰਘ ਵਿਦਿਆਰਥੀ ਆਰਟ ਐਂਡ ਕਰਾਫ਼ਟ ਨਾਭਾ ਨੂੰ ਲਾਈਵ ਸ਼ੇਰੇ ਦੇ ਤੌਰ ਤੇ ਤਿਆਰ ਕੀਤਾ ਹੈ। ਇਸ ਮੌਕੇ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਇੰਜ. ਡੀ.ਪੀ.ਐਸ ਖਰਬੰਦਾ ਵੱਲੋਂ ਪਟਿਆਲਾ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ।

ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਸਵੀਪ ਟੀਮ ਦੇ ਇਸ ਉੱਦਮ ਲਈ ਟੀਮ ਨੂੰ ਵਧਾਈ ਦਿੱਤੀ। ਪ੍ਰੋ ਅੰਟਾਲ ਨੇ ਦੱਸਿਆ ਕਿ ਲਾਈਵ ਸ਼ੇਰਾ ਲਵਪ੍ਰੀਤ ਸਿੰਘ ਪਹਿਲੀ ਵਾਰ ਵੋਟ ਪਾਵੇਗਾ ਅਤੇ ਨਾਲ ਹੀ ਦਿਵਿਆਂਗਜਨ ਕੈਟਾਗਰੀ ਨਾਲ ਵੀ ਸਬੰਧਤ ਹੈ। ਲਵਪ੍ਰੀਤ ਹਰ ਇੱਕ ਹਲਕੇ ਵਿੱਚ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਵੇਗਾ। ਜ਼ਿਲ੍ਹਾ ਪਟਿਆਲਾ ਦਾ ਵਿਸ਼ੇਸ਼ ਉਪਰਾਲਾ ਪੰਜਾਬ ਵਿਚ ਨਿਵੇਕਲਾ ਉੱਦਮ ਹੈ। ਸ਼ੇਰੇ ਨੂੰ ਤਿਆਰ ਕਰਨ ਵਿਚ ਪੰਡਤ ਧਰਮਪਾਲ ਸ਼ਾਸ਼ਤਰੀ ਨੇ ਵੀ ਵਿਸ਼ੇਸ਼ ਯੋਗਦਾਨ ਪਾਇਆ ਹੈ।

ਕੈਪਸ਼ਨ: ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਸ਼ੇਰਾ ਨਾਲ।

Spread the love