ਗੁਰਦਾਸਪੁਰ 30 ਅਕਤੂਬਰ 2021
ਸ੍ਰੀਮਤੀ ਰਮੇਸ਼ ਕੁਮਾਰੀ ਜਿਲ੍ਹਾ ਅਤੇ ਸੈਸ਼ਨ ਜੱਜ ਜੱਜ –ਕਮ ਚੇਅਰਪਰਸ਼ਨ , ਜਿਲ੍ਹਾ ਕਾਨੂੰਨੀ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ , ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਂਰ ਦੁਆਰਾ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਭਾਰਤ ਦੇ 75 ਵੇ ਆਜਾਦੀ ਦਿਹਾੜੇ ਦੇ ਮੌਕੇ ਤੇ ਪੇਨ ਇਡੀਆ ਅਵੈਰਨੈਸ ਐਡ ਆਉਟਰੀਚ ਪ੍ਰੋਗਰਾਮ ਆਜਾਦੀ ਦਾ ਮਹਾਂਉਤਸਵ , ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ।
ਹੋਰ ਪੜ੍ਹੋ :-ਸੁਵਿਧਾ ਕੈਂਪ ਦੇ ਦੂਜੇ ਦਿਨ 4816 ਲੋਕਾਂ ਨੇ ਪੰਜਾਬ ਸਰਕਾਰ ਦੀਆਂ ਗਰੀਬ ਪੱਖੀ ਭਲਾਈ ਸਕੀਮਾਂ ਤਹਿਤ ਲਾਭ ਹਿੱਤ ਕੀਤਾ ਅਪਲਾਈ
ਇਸ ਸਬੰਧੀ ਜਾਣਕਾਰੀ ਦਿੰਦਿਆ ਮੈਡਮ ਨਵਦੀਪ ਕੌਰ ਗਿੱਲ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਨੇ ਦਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੇ ਸਬੰਧ ਵਿਚ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਦੁਆਰਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਰਾਟੀ, ਗੁਰਦਾਸਪੁਰ ਵੱਲੋ ਲਗਾਏ ਗਏ ਸੁਵਿਧਾ ਕੈਂਪਾ ਵਿੱਚ 05 ਹੈਲਪ ਡੈਸਕ ਸਥਾਪਿਤ ਕੀਤੇ ਗਏ।
ਇਹਨਾ ਕੈਂਪਾ ਵਿੱਚ 2128ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਅਤੇ ਲੀਗਲ ਏਡ ਬਾਰੇ ਜਾਣਕਾਰੀ ਵੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਮੁਫਤ ਸਹਾਇਤਾ ਦੇ ਹੱਕਦਾਰ ਕੌਣ ਹਨ,ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ ।
ਫੋਟੋ ਕੈਪਸ਼ਨ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਆਰਾ ਕਰਵਾਏ ਜਾਗਰੂਕਤਾ ਸਮਾਗਮ ਦਾ ਦ੍ਰਿਸ਼ ।