ਅੰਮ੍ਰਿਤਸਰ 17 ਨਵੰਬਰ 2021
ਪੰਜਾਬ ਸਰਕਾਰ ਦੇ ਸਹਿਯੌਗ ਨਾਲ ਪੀ ਐਚ ਡੀ ਚੈਂਬਰ ਆਫ ਇੰਡਸਟਰੀ ਐਂਡ ਕਮਰਸ ਵੱਲੋ ਹਰ ਸਾਲ ਦੀ ਤਰਾਂ ਇਸ ਸਾਲ ਵੀ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਅੰਤਰ੍ਰਰਾਸ਼ਟਰੀ ਪੱਧਰ ਦਾ ਵਪਾਰਿਕ ਮੇਲਾ ਪਾਈਟੈਕਸ-2021 ਅਯੋਜਤ ਕੀਤਾ ਜਾ ਰਿਹਾ ਹੈ। ਇਸ ਮੇਲੇ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋ ਮਿਤੀ 2 ਦਸੰਬਰ 2021 ਨੂੰ ਕੀਤਾ ਜਾ ਰਿਹਾ ਹੈ। ਇਸ ਮੇਲੇ ਨੂੰ ਸਫਲਤਾ ਪੂਰਵਕ ਅਯੋਜਤ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਸ੍ਰੀਮਤੀ ਰੂਹੀ ਦੁੱਗ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਅਤੇ ਪੀ ਐਚ ਡੀ ਚੈਂਬਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿਚ ਹਾਜਰ ਵਿਭਾਗੀ ਮੁੱਖੀਆਂ ਨੂੰ ਮੇਲੇ ਦੀ ਸਫਲਤਾ ਲਈ ਪੀ ਐਚ ਡੀ ਚੈਂਬਰ ਨੂੰ ਲੋੜੀਂਦਾ ਸਹਿਯੋਗ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ । ਇਸ ਵਪਾਰਕ ਮੇਲੇ ਵਿਚ ਥਾਈਲੈਂਡ, ਈਜਿਪਟ, ਤੁਰਕੀ ਤੋਂ ਇਲਾਵਾਂ ਹੋਰ ਵੀ ਦੇਸ਼ ਭਾਗ ਲੈਣਗੇ ਅਤੇ ਆਪਣੇ ਦੇਸ਼ ਵਿਚ ਬਣੇ ਉਤਪਾਦਾਂ ਦਾ ਪ੍ਰਦਸ਼ਨ/ਵਿਕਰੀ ਕਰਨਗੇ ।
ਹੋਰ ਪੜ੍ਹੋ :-ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਨਾ ਸਾੜਨ ਲਈ ਕਾਲਜ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਮੀਟਿੰਗ ਦੌਰਾਂਨ ਸ੍ਰੀ ਮਾਨਵਪ੍ਰੀਤ ਸਿੰਘ, ਜਨਰਲ ਮੈਨੇਜਰ, ਜਿਲ੍ਹਾ ਉਦਯੋਗ ਕੇਂਦਰ, ਕਮ ਨੋਡਲ ਅਫਸਰ ਵੱਲੋ ਪੰਜਾਬ ਦੇ ਸਮੂਹ ਵਾਸੀਆਂ ਅਤੇ ਵਪਾਰਕ ਅਦਾਰਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਵਪਾਰਕ ਮੇਲੇ ਵਿਚ ਵੱਧ ਚੜ ਕੇ ਹਿੱਸਾ ਲੈਣ ਤਾਂ ਜੋ ਉਦਯੋਗ ਅਤੇ ਵਪਾਰ ਨੂੰ ਪ੍ਰਫੁਲਤ ਕੀਤਾ ਜਾ ਸਕੇ । ਮੀਟਿੰਗ ਦੌਰਾਂਨ ਪੀ ਐਚ ਡੀ ਚੈਂਬਰ ਆਫ ਕਾਮਰਸ ਤੋਂ ਸ੍ਰੀ ਪ੍ਰਦੀਪ ਰਤਨ ਅਤੇ ਸ੍ਰੀਮਤੀ ਮਧੂ ਪਿਲਈ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋ ਭਾਗ ਲਿਆ ਗਿਆ ।