ਪਲੇਸਮੈਂਟ ਕੈਂਪ ਦੌਰਾਨ 12 ਉਮੀਦਵਾਰਾਂ ਦੀ ਚੋਣ ਤੇ 8 ਸ਼ਾਰਟਲਿਸਟ

Placement camp
ਪਲੇਸਮੈਂਟ ਕੈਂਪ ਦੌਰਾਨ 12 ਉਮੀਦਵਾਰਾਂ ਦੀ ਚੋਣ ਤੇ 8 ਸ਼ਾਰਟਲਿਸਟ

Sorry, this news is not available in your requested language. Please see here.

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਅਗਲਾ ਕੈਂਪ 6 ਜਨਵਰੀ ਨੂੰ
ਰੂਪਨਗਰ, 4 ਜਨਵਰੀ 2023
ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ  ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 12 ਉਮੀਦਵਾਰਾਂ ਦੀ ਚੋਣ ਕਰ ਲਈ ਗਈ 8 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਬਾਬਾ ਸ਼੍ਰੀ ਚੰਦ ਜੀ ਇੰਟਰਪ੍ਰਾਇਜਿਜ਼ ਰੂਪਨਗਰ ਦੇ ਨਿਯੋਜਕਾਂ ਵੱਲੋਂ ਚੰਡੀਗੜ੍ਹ ਅਤੇ ਮੋਹਾਲੀ ਦੇ ਹਲਕਿਆਂ ਵਾਸਤੇ ਕਸਟਮਰ ਕੇਅਰ ਐਗਜੀਕਿਊਟਿਵ, ਬੈਕ ਐਂਡ ਸਟਾਫ, ਐਚ ਆਰ, ਬੀ.ਪੀ.ੳ ਅਤੇ ਕੇ.ਪੀ.ੳ ਦੀਆਂ ਅਸਾਮੀਆਂ ਲਈ ਬਾਰਵੀਂ, ਗ੍ਰੈਜ਼ੂਏਸ਼ਨ ਅਤੇ ਪੋਸਟ ਗ੍ਰੈਜ਼ੂਏਸ਼ਨ ਪਾਸ ਬੇਰੋਜ਼ਗਾਰ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ।
ਇਸ ਮੌਕੇ 21 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਸੀ, ਜਿਨ੍ਹਾਂ ਵਿੱਚੋਂ 12 ਉਮੀਦਵਾਰਾਂ ਦੀ ਮੌਕੇ ਤੇ ਹੀ ਚੋਣ ਕੀਤੀ ਗਈ ਅਤੇ 8 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਉਮਰ ਸੀਮਾ 18 ਤੋਂ 40 ਸਾਲ ਹੋਣੀ ਲਾਜ਼ਮੀ ਰੱਖੀ ਗਈ ਸੀ। ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਇੰਟਰਵਿਊ ਦੌਰਾਨ ਚੁਣੇ ਗਏ ਉਮੀਦਵਾਰਾਂ ਨੂੰ 14000-25000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।ਰੋਜ਼ਗਾਰ ਅਫਸਰ ਨੇ ਜ਼ਿਲ੍ਹਾ ਰੂਪਨਗਰ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ 6 ਜਨਵਰੀ ਦਿਨ ਸ਼ੁੱਕਰਵਾਰ ਨੂੰ ਅਗਲਾ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸਟਾਰ ਹੈਲਥ ਇੰਸੋਰੇਂਸ ਕੰਪਨੀ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਰੂਰਲ ਸੇਲਜ਼ ਮੈਨੇਜਰ ਦੀ ਅਸਾਮੀਆਂ ਲਈ ਬਾਰਵੀਂ, ਗ੍ਰੈਜ਼ੂਏਸ਼ਨ ਅਤੇ ਪੋਸਟ ਗ੍ਰੈਜ਼ੂਏਸ਼ਨ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਮੀਦਵਾਰ ਦੀ ਉਮਰ ਸੀਮਾ 18 ਤੋਂ 40 ਸਾਲ ਹੋਣੀ ਚਾਹੀਦੀ ਹੈ। ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋਂ ਹੀ ਭਾਗ ਲੈ ਸਕਦੇ ਹਨ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 14000-16000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਚਾਹਵਾਨ ਉਮੀਦਵਾਰ ਇਸ ਕੈਂਪ ਵਿੱਚ ਵਿੱਚ ਸ਼ਾਮਿਲ ਹੋ ਕੇ ਮੌਕੇ ਦਾ ਲਾਭ ਉਠਾ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ‘ਤੇ ਸੰਪਰਕ ਕਰ ਸਕਦੇ ਹਨ।
Spread the love