ਡਿਪਟੀ ਕਮਿਸ਼ਨਰ ਵੱਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੱਦਾ

VISHESH SARANGAL
ਬੈਂਕਾਂ ਅਤੇ ਪੈਟਰੋਲ ਪੰਪਾਂ ’ਤੇ ਸੀ. ਸੀ. ਟੀ. ਵੀ ਕੈਮਰੇ ਲਾਉਣ ਦੀ ਹਦਾਇਤ

Sorry, this news is not available in your requested language. Please see here.

ਨਵਾਂਸ਼ਹਿਰ, 3 ਨਵੰਬਰ 2021
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਜ਼ਿਲਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਤਿਉਹਾਰ ਨੂੰ ਪ੍ਰਦੂਸ਼ਣ ਮੁਕਤ ਤਰੀਕੇ ਨਾਲ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਵਾ ਪ੍ਰਦੂਸ਼ਣ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਗਰੀਨ ਅਤੇ ਕਲੀਨ ਦੀਵਾਲੀ ਮਨਾਉਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਸਮੇਂ ਅਨੁਸਾਰ ਹੀ ਗਰੀਨ ਪਟਾਕੇ ਚਲਾਏ ਜਾਣ, ਤਾਂ ਜੋ ਪ੍ਰਦੂਸ਼ਣ ਨੂੰ ਰੋਕਣ ਵਿਚ ਮਦਦ ਮਿਲ ਸਕੇ। ਉਨਾਂ ਦੱਸਿਆ ਕਿ ਦੀਵਾਲੀ ਮੌਕੇ 4 ਨਵੰਬਰ ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਆਗਿਆ ਹੈ। ਉਨਾਂ ਇਹ ਵੀ ਕਿਹਾ ਕਿ ਸਾਈਲੈਂਸ ਜ਼ੋਨ ਜਿਵੇਂ ਹਸਪਤਾਲਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਨਾ ਚਲਾਏ ਜਾਣ।
ਫੋਟੋ :-ਸ੍ਰੀ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ।
Spread the love