ਪਟਿਆਲਾ, 3 ਨਵੰਬਰ 2021
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਖੋਲ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਆਨਲਾਈਨ ਪੋਰਟਲ ‘ਤੇ ਅਪਲਾਈ ਕਰਨ ਲਈ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਦਿਆਰਥੀਆਂ ਲਈ ਮਿਤੀ 4 ਨਵੰਬਰ ਤੋਂ 30 ਨਵੰਬਰ 2021 ਤੱਕ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਵੈਬਸਾਈਟ www.scholarships.gov.in ‘ਤੇ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਖੋਲਿਆ ਗਿਆ ਹੈ।
ਹੋਰ ਪੜ੍ਹੋ :-ਚੰਨੀ ਸਰਕਾਰ ਨੇ ਦਿਵਾਲੀ ਦੇ ਤੋਹਫ਼ੇ ਦੇ ਨਾਂ ’ਤੇ ਪੰਜਾਬ ਵਾਸੀਆਂ ਨੂੰ ਚਾਸ਼ਣੀ ’ਚ ਘੋਲ ਕੇ ਸਲਫ਼ਾਸ ਦਿੱਤੀ: ਅਮਨ ਅਰੋੜਾ
ਉਨ੍ਹਾਂ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਜਿਨ੍ਹਾਂ ਦੇ ਮਾਤਾ-ਪਿਤਾ/ਸਰਪ੍ਰਸਤਾਂ ਦੀ ਸਲਾਨਾ ਆਮਦਨ 2.50 ਲੱਖ ਤੋਂ ਘੱਟ ਹੈ ਅਤੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਦਿਆਰਥੀ ਜਿਨ੍ਹਾਂ ਦੇ ਮਾਤਾ-ਪਿਤਾ/ਸਰਪ੍ਰਸਤਾਂ ਦੀ ਸਲਾਨਾ ਆਮਦਨ 1.50 ਲੱਖ ਤੋਂ ਘੱਟ ਹੈ, ਉਹ ਵਿਦਿਆਰਥੀ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜਿਨ੍ਹਾਂ ਵੱਲੋਂ ਅਜੇ ਤੱਕ ਫਰੀਸ਼ਿਪ ਕਾਰਡ ਅਪਲਾਈ ਨਹੀਂ ਕੀਤਾ ਗਿਆ, ਉਹ ਵਿਦਿਆਰਥੀ ਵੀ ਇਸ ਸਮੇਂ ਦੌਰਾਨ ਇਸ ਪੋਰਟਲ ‘ਤੇ ਆਪਣਾ ਫਰੀਸ਼ਿਪ ਕਾਰਡ ਅਪਲਾਈ ਕਰ ਸਕਦੇ ਹਨ।