ਅਬਜ਼ਰਵਰਾਂ ਦੀ ਮੌਜੂਦਗੀ ‘ਚ ਚੋਣ ਅਮਲੇ ਦੀ ਦੂਜੀ ਰੈਂਡਮਾਈਜੇਸ਼ਨ

Mr. Amit Banbi,
ਅਬਜ਼ਰਵਰਾਂ ਦੀ ਮੌਜੂਦਗੀ 'ਚ ਚੋਣ ਅਮਲੇ ਦੀ ਦੂਜੀ ਰੈਂਡਮਾਈਜੇਸ਼ਨ

Sorry, this news is not available in your requested language. Please see here.

ਜ਼ਿਲ੍ਹੇ ‘ਚ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ, ਕਰਮਚਾਰੀ ਤਾਇਨਾਤ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ

ਬਰਨਾਲਾ, 4  ਫਰਵਰੀ 2022

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਅਮਲੇ ਦੀ ਤਾਇਨਾਤੀ ਲਈ ਦੂਜੀ ਰੈਂਡਮਾਈਜ਼ੇਸ਼ਨ ਕੀਤੀ ਗਈ।

ਹੋਰ ਪੜ੍ਹੋ:-ਜ਼ਿਲੇ ਅੰਦਰ ਸੱਤ ਵਿਧਾਨ ਸਭਾ ਸੀਟਾਂ ਲਈ 70 ਉਮੀਦਵਾਰ ਚੋਣ ਮੈਦਾਨ ਵਿਚ-ਜ਼ਿਲਾ ਚੋਣ ਅਫਸਰ

ਇਹ ਰੈਂਡਮਾਈਜੇਸ਼ਨ ਜਨਰਲ ਚੋਣ ਅਬਜ਼ਰਵਰ ਸ਼੍ਰੀ ਹਰੀਕੇਸ਼ ਮੀਨਾ ਅਤੇ ਸ਼੍ਰੀ ਸੁਰੇਂਦਰ ਕੁਮਾਰ ਮੀਨਾ, ਰਿਟਰਨਿੰਗ ਅਫ਼ਸਰ ਮਹਿਲ ਕਲਾਂ ਸ੍ਰੀ ਅਮਿਤ ਬੈਂਬੀ, ਰਿਟਰਨਿੰਗ ਅਫ਼ਸਰ ਬਰਨਾਲਾ ਸ੍ਰੀ ਵਰਜੀਤ ਵਾਲੀਆ ਤੇ ਰਿਟਰਨਿੰਗ ਅਫ਼ਸਰ ਭਦੌੜ ਸ੍ਰੀਮਤੀ ਸਿਮਰਪ੍ਰੀਤ ਕੌਰ ਦੀ ਮੌਜੂਦਗੀ ਵਿੱਚ ਹੋਈ।

ਇਹ ਰੈਂਡਮਾਈਜ਼ੇਸ਼ਨ ਕੇਂਦਰ ਅਤੇ ਰਾਜ ਸਰਕਾਰਾਂ, ਬੈਂਕਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਦੇ ਕਰਮਚਾਰੀਆਂ ਦੀ ਤਾਇਨਾਤੀ ਲਈ ਆਯੋਜਿਤ ਕੀਤੀ ਗਈ, ਜਿਨ੍ਹਾਂ ਨੂੰ ਚੋਣਾਂ ਦੌਰਾਨ ਕਈ ਡਿਊਟੀਆਂ ਸੌਂਪੀਆਂ ਗਈਆਂ ਹਨ। ਚੋਣਾਂ ਵਿੱਚ ਲੋੜ ਅਨੁਸਾਰ ਮੁਲਾਜ਼ਮਾਂ ਨੂੰ ਕਾਊਂਟਿੰਗ, ਪੋਲਿੰਗ ਅਤੇ ਸਹਾਇਕ ਸਟਾਫ਼ ਵਜੋਂ ਅਤੇ ਮਾਈਕਰੋ-ਆਬਜ਼ਰਵਰਾਂ ਦੇ ਤੌਰ ‘ਤੇ ਸੇਵਾਵਾਂ ਲੈਣ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ।

ਰੈਂਡਮਾਈਜ਼ੇਸ਼ਨ ਦਾ ਉਦੇਸ਼ 20 ਫਰਵਰੀ ਨੂੰ ਹੋਣ ਵਾਲੇ ਪੋਲਿੰਗ ਪ੍ਰੋਗਰਾਮ ਲਈ ਸਟਾਫ਼ ਨੂੰ ਡਿਊਟੀਆਂ ਸੌਂਪਣਾ ਸੀ। ਇਹ ਰੈਂਡਮਾਈਜ਼ੇਸ਼ਨ ਜ਼ਿਲ੍ਹੇ ਦੇ ਪੋਲਿੰਗ ਬੂਥਾਂ ‘ਤੇ ਪੋਲਿੰਗ ਪਾਰਟੀਆਂ ਦੀ ਤਾਇਨਾਤੀ ਲਈ ਕੀਤੀ ਗਈ ਸੀ। ਚੋਣਾਂ ਦੌਰਾਨ ਕਈ ਕਰਮਚਾਰੀਆਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ (ਪੀ.ਆਰ.ਓ), ਪੋਲਿੰਗ ਅਫ਼ਸਰ (ਪੀ.ਓ) ਵਜੋਂ ਤਾਇਨਾਤ ਕੀਤਾ ਗਿਆ ਹੈ ਅਤੇ 10 ਮਾਰਚ ਨੂੰ ਹੋਣ ਵਾਲੀ ਗਿਣਤੀ ਲਈ ਲੋੜੀਂਦਾ ਸਟਾਫ਼ ਵੀ ਤਾਇਨਾਤ ਕੀਤਾ ਜਾਵੇਗਾ।