ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀ

PARMINDER SINGH BHANDAL
ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ, ਸ: ਪਰਮਿੰਦਰ ਸਿੰਘ ਭੰਡਾਲ ਵਲੋਂ ਵੱਖ ਵੱਖ ਪਾਬੰਦੀਆਂ ਦੇ ਆਦੇਸ਼ ਜਾਰੀ

Sorry, this news is not available in your requested language. Please see here.

ਲਾਊਡ ਸਪੀਕਰ/ਡੀ.ਜੇ. ਚੱਲਣ ਦਾ ਪ੍ਰੋਗਰਾਮ ਹੋਵੇ ਤਾਂ ਸਬੰਧਤ ਵਿਭਾਗ ਪਾਸੋਂ ਅਗਿਆ ਲੈਣੀ ਜਰੂਰੀ

ਅੰਮ੍ਰਿਤਸਰ, 30 ਜਨਵਰੀ 2022 

ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸਅੰਮ੍ਰਿਤਸਰ ਸ਼ਹਿਰਸ: ਪਰਮਿੰਦਰ ਸਿੰਘ ਭੰਡਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ  ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਐਮਰਜੈਸੀ ਹਲਾਤਾਂ ਨੂੰ ਛੱਡ ਕੇ ਧਾਰਮਿਕ ਅਦਾਰਿਆਂ ਦੇ ਪ੍ਰਬੰਧਕਾਂ ਵੱਲੋਂ ਆਮ ਪਬਲਿਕ ਵੱਲੋਂ ਕਿਸੇ ਵੀ ਕਿਸਮ ਦਾ ਸ਼ੋਰ ਸੰਗੀਤ ਅਤੇ ਉੱਚੀ ਅਵਾਜ਼ ਕਰਨ ਵਾਲਾ ਕੋਈ ਵੀ ਯੰਤਰ ਜਾ ਵਜਾਉਣ ਤੇ ਮੁਕੰਮਲ ਪਾਬੰਦੀ ਹੋਵੇਗੀ। ਜੇਕਰ ਇਸ ਸਮੇਂ ਅੰਦਰ ਕੋਈ ਉੱਚੀ ਅਵਾਜ ਵਿੱਚ ਲਾਊਡ ਸਪੀਕਰ/ਡੀ.ਜੇ. ਚੱਲਣ ਦਾ ਪ੍ਰੋਗਰਾਮ ਹੋਵੇ ਤਾਂ ਸਬੰਧਤ ਵਿਭਾਗ ਪਾਸੋਂ ਅਗਿਆ ਲੈਣੀ ਜਰੂਰੀ ਹੈ ਨਿਰਧਾਰਤ ਅਵਾਜ਼ ਤੋਂ ਵੱਧ ਲਾਊਡ ਸਪੀਕਰ/ਡੀ.ਜੇ. ਚਲਾਉਣ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਈ ਹੈ।

ਹੋਰ ਪੜ੍ਹੋ :-ਵੋਟਰਾਂ ਨੂੰ ਜਾਗਰੂਕ ਕਰਨ ਲਈ ਚਲਾਈ ਗਈ ਮੋਬਾਈਲ ਵੈਨ ਅੰਮ੍ਰਿਤਸਰ ਤੋਂ ਪੁੱਜੀ ਤਰਨਤਾਰਨ

ਹੁਕਮਾਂ ਵਿੱਚ ਇਹ ਸਪਸ਼ਟ ਕੀਤਾ ਗਿਆ ਹੈ ਕਿ ਉੱਚੀ ਅਵਾਜ ਵਿੱਚ ਲਾਊਡ ਸਪੀਕਰ/ਡੀ.ਜੇ. ਚੱਲਣ ਨਾਲ ਆਮ ਨਾਗਰਿਕਜਾਨਵਰ ਪਛੀਆਂ ਅਤੇ ਬਿਮਾਰ ਅਤੇ ਲਾਚਾਰ ਵਿਅਕਤੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਲਾਊਡ ਸਪੀਕਰ/ਡੀ.ਜੇ. ਉੱਚੀ ਆਵਾਜ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਦੁਰਘਟਨਾਵਾਂ ਹੋਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ ਅਤੇ ਇਸ ਨਾਲ ਸਰਕਾਰੀ ਅਤੇ ਗੈਰ ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਵੱਧ ਜਾਂਦਾ ਹੈ। ਇਸ ਲਈ ਇਸ ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ। ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ। ਇਹ ਹੁਕਮ 27 ਮਾਰਚ 2022 ਤੱਕ ਲਾਗੂ ਰਹੇਗਾ

Spread the love