ਵਿਧਾਇਕ ਗੋਗੀ ਵੱਲੋਂ ਜਵਾਹਰ ਨਗਰ ਖੇਤਰ ‘ਚ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਲਿਆ ਜਾਇਜਾ

ਵਿਧਾਇਕ ਗੋਗੀ ਵੱਲੋਂ ਜਵਾਹਰ ਨਗਰ ਖੇਤਰ 'ਚ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਲਿਆ ਜਾਇਜਾ
ਵਿਧਾਇਕ ਗੋਗੀ ਵੱਲੋਂ ਜਵਾਹਰ ਨਗਰ ਖੇਤਰ 'ਚ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਲਿਆ ਜਾਇਜਾ

Sorry, this news is not available in your requested language. Please see here.

ਲੋਕਾਂ ਦੀ ਸਹੂਲਤ ਲਈ ਲੋੜੀਂਦੇ ਟ੍ਰੈਫਿਕ ਡਾਈਵਰਸ਼ਨਾਂ ਨਾਲ ਆਵਾਜਾਈ ਕੀਤੀ ਸੁਖਾਲੀ

ਲੁਧਿਆਣਾ, 26 ਮਾਰਚ 2022

ਹਲਕਾ ਲੁਧਿਆਣਾ (ਪੱਛਮੀ) ਤੋਂ ਵਿਧਾਇਕ ਸ੍ਰੀ ਗਰੁਪ੍ਰੀਤ ਬੱਸੀ ਗੋਗੀ ਵੱਲੋਂ ਅੱਜ ਸਥਾਨਕ ਜਵਾਹਰ ਨਗਰ ਖੇਤਰ ਵਿਖੇ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਜਾਇਜਾ ਲਿਆ ਅਤੇ ਇਸ ਨੂੰ ਸੁਚਾਰੂ ਬਣਾਉਣ ਲਈ ਢੁੱਕਵੇਂ ਪ੍ਰਬੰਧ ਕੀਤੇ।

ਹੋਰ ਪੜ੍ਹੋ :-ਸਾਂਝੇ ਪੰਜਾਬ ਦੀ ਅਣਖ਼ੀਲੀ ਵਿਰਾਸਤ ਦਾ ਪੇਸ਼ਕਾਰ ਦੁੱਲਾ ਭੱਟੀ ਅੱਜ ਵੀ ਓਨਾ ਹੀ  ਸਾਰਥਕ ਹੈ-  ਗੁਰਭਜਨ ਗਿੱਲ

ਵਿਧਾਇਕ ਸ੍ਰੀ ਗੋਗੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਹਲਕਾ ਲੁਧਿਆਣਾ ਪੱਛਮੀ ਅਧੀਨ ਪੈਂਦੇ ਜਵਾਹਰ ਨਗਰ ਖੇਤਰ ਵਿੱਚ ਅਕਸਰ ਟ੍ਰੈਫਿਕ ਜਾਮ ਲੱਗਾ ਰਹਿੰਦਾ ਹੈ ਜਿਸ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਨਾਲ ਲੈ ਕੇ ਇਲਾਕੇ ਵਿੱਚ ਟ੍ਰੈਫਿਕ ਸਮੱਸਿਆ ਦਾ ਨੀਰੀਖਣ ਕੀਤਾ।

ਉਨ੍ਹਾਂ ਇਸ ਮੌਕੇ ਆਮ ਲੋਕਾਂ ਦੀ ਸਹੂਲਤ ਲਈ ਲੋੜੀਂਦੇ ਟ੍ਰੈਫਿਕ ਡਾਈਵਰਸ਼ਨਾਂ ਦੇ ਨਾਲ ਜਿੰਨਾਂ ਸੰਭਵ ਹੋ ਸਕਿਆ ਆਵਾਜਾਈ ਲਈ ਰਸਤਾ ਸੁਖਾਵਾਂ ਬਣਾਇਆ।

ਵਿਧਾਇਕ ਸ੍ਰੀ ਗੋਗੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮੰਤਵ ਪਾਰਕਿੰਗ ਦੀ ਸਮੱਸਿਆ ਨੂੰ ਹੱਲ ਕਰਨਾ ਅਤੇ ਇਸ ਖੇਤਰ ਵਿੱਚ ਆਵਾਜਾਈ ਲਈ ਭੀੜ ਨੂੰ ਘਟਾ ਕੇ ਟ੍ਰੈਫਿਕ ਨੂੰ ਸੁਚਾਰੂ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਸਰਕਾਰ ਆਮ ਜਨਤਾ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Spread the love