ਗੁਰਦਾਸਪੁਰ, 4 ਮਈ :- ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਸੁਖਜਿੰਦਰ ਸਿੰਘ ਨੇ ਜ਼ਿਲੇ ਅੰਦਰ ਕਣਕ ਦੀ ਖਰੀਦ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਵਿਚ 509535 ਮੀਟਰਕ ਟਨ ( 3 ਮਈ ਤਕ) ਕਣਕ ਦੀ ਆਮਦ ਹੋਈ ਸੀ , ਜਿਸ ਵਿਚੋਂ 508205 ਖਰੀਦ ਕਰ ਲਈ ਗਈ ਹੈ। ਪਨਗਰੇਨ ਵਲੋਂ 126337, ਮਾਰਕਫੈੱਡ ਵਲੋਂ 128408, ਪਨਸਪ ਵਲੋਂ 104306, ਵੇਅਰਹਾਊਸ ਵਲੋਂ 94823, ਐਫ.ਸੀ.ਆਈ ਵਲੋਂ 42570 ਤੇ ਟਰੇਡਰਜ਼ ਵਲੋਂ 11761 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿਚ ਕਣਕ ਦੀ ਲਿਫਟਿੰਗ ਤੇਜ਼ੀ ਨਾਲ ਜਾਰੀ ਹੈ ਤੇ 68 ਫੀਸਦ ਫਸਲ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਨਿਸ਼ਚਿਤ ਸਮੇਂ ਅੰਦਰ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ 95 ਫੀਸਦ ਭਾਵ 933.53 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਗੁਰਦਾਸਪੁਰ ਨੇ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀਆਂ ਵਿਚ ਕਣਕ ਦੀ ਖਰੀਦ ਤੇ ਚੁਕਾਈ ਨੂੰ ਨਾਲੋ-ਨਾਲ ਯਕੀਨੀ ਬਣਾਇਆ ਗਿਆ ਹੈ, ਫਸਲ ਦੀ ਅਦਾਇਗੀ ਨਿਸ਼ਚਿਤ ਸਮੇਂ ਅੰਦਰ ਕਰਨੀ ਯਕੀਨੀ ਬਣਾਈ ਗਈ ਹੈ ਤੇ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ ਹੈ।