ਜ਼ਿਲ੍ਹੇ ‘ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ ‘ਤੇ ਪਾਬੰਦੀ

SANDEEP HANS
ਜ਼ਿਲ੍ਹੇ 'ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ 'ਤੇ ਪਾਬੰਦੀ

Sorry, this news is not available in your requested language. Please see here.

ਪਟਿਆਲਾ, 2 ਅਪ੍ਰੈਲ 2022

ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸੰਦੀਪ ਹੰਸ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਹੋਰ ਪੜ੍ਹੋ :-ਕਣਕ ਦੀ ਖਰੀਦ-ਵੇਚ ਲਈ ਜ਼ਿਲ੍ਹੇ ‘ਚ ਬਾਰਦਾਨੇ ਦੇ ਪੁਖਤਾ ਪ੍ਰਬੰਧ : ਸੋਨਾਲੀ ਗਿਰਿ

ਹੁਕਮਾਂ ‘ਚ ਕਿਹਾ ਗਿਆ ਹੈ ਕਿ ਰਾਜ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਲੋਕ ਹਿੱਤ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਰੂਰੀ ਹੋ ਜਾਂਦਾ ਹੈ ਕਿ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਵਿਖਾਵਾ ਕਰਨ ਆਦਿ ਨਾਲ ਜਨਤਕ ਸ਼ਾਂਤੀ ਭੰਗ ਹੋਣ, ਸਰਕਾਰੀ ਅਤੇ ਗੈਰ ਸਰਕਾਰੀ ਜਾਇਦਾਦਾਂ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਹੈ। ਇਸ ਲਈ ਅਮਨ ਕਾਨੂੰਨ ਬਣਾਏ ਰੱਖਣ ਅਤੇ ਲੋਕਾਂ ਦੇ ਜਾਨ-ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹਨ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ 23 ਮਈ 2022 ਤੱਕ ਲਾਗੂ ਕੀਤੇ ਗਏ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ ‘ਤੇ ਤਾਇਨਾਤ ਪੁਲਿਸ ਅਮਲੇ ਅਤੇ ਸਰਕਾਰੀ ਪ੍ਰੋਗਰਾਮਾਂ, ਵਿਆਹ ਸ਼ਾਦੀਆਂ ਅਤੇ ਮਾਤਮੀ ਸਮਾਰੋਹਾਂ ਦੇ ਇਕੱਠ ‘ਤੇ ਲਾਗੂ ਨਹੀਂ ਹੋਣਗੇ।

Spread the love