ਪ੍ਰੀਖਿਆਵਾਂ ਕੇਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ  ਜਾਰੀ

MHD ISHFAQ
ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਨਾਉਣਾ ਸਮੇਂ ਦੀ ਮੁੱਖ ਲੋੜ-ਡਿਪਟੀ ਕਮਿਸ਼ਨਰ ਗੁਰਦਾਸਪੁਰ

Sorry, this news is not available in your requested language. Please see here.

ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ  ਵੱਲੋਂ ਦਸਵੀ ਅਤੇਬਾਹਰਵੀ ਸ੍ਰੇਣੀ ਦੀਆਂ ਪ੍ਰੀਖਿਆਵਾਂ ਲਈ ਸਥਾਪਤ ਪ੍ਰੀਖਿਆਵਾਂ ਕੇਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ  ਜਾਰੀ

ਗੁਰਦਾਸਪੁਰ  22 ਅਪ੍ਰੈਲ 2022

ਜਨਾਬ ਮੁਹੰਮਦ ਇਸਫ਼ਾਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਾਬਤਾ ਫੋਜਦਾਰੀ ਸੰਘਤਾ 1973 (ਐਕਟ ਨੰ: 2 ਆਫ 1974 ) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ , ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਪਤ ਕੀਤੇ ਗਏ ਪ੍ਰੀਖਿਆਵਾਂ ਕੇਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਇਕੱਠੇ ਹੋਣ ਤੇ ਮਿਤੀ 22 ਅਪ੍ਰੈਲ 2022 ਤੋ  23 ਮਈ  2022 ਤੱਕ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ , ਪਰ ਇਹ ਹੁਕਮ ਉਹਨਾਂ ਵਿਅਕਤੀਆਂ ਤੇ ਲਾਗੂ ਨਹੀ ਹੋਵੇਗਾ ਜੋ ਇਨ੍ਹਾਂ ਪ੍ਰੀਖਿਆਵਾਂ ਵਿੱਚ ਡਿਊਟੀ ਤੇ ਹੋਣਗੇ ।

ਹੋਰ ਪੜ੍ਹੋ :-ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਸਾਲ 2022-23 ਦੌਰਾਨ ਐੱਸ.ਸੀ. ਵਿਦਿਆਰਥੀਆਂ ਲਈ ਫਰੀਸ਼ਿਪ ਕਾਰਡ ਅਪਲਾਈ ਕਰ ਸਕਦੇ ਹਨ

ਇਹਨਾਂ  ਹੁਕਮਾਂ ਵਿੱਚ ਅੱਗੇ  ਕਿਹਾ ਗਿਆ ਹੈ ਕਿ ਜਿਲ੍ਹਾ ਸਿੱਖਿਆ ਅਫਸਰ ( ਸੈਕੰਡਰੀ ) ਗੁਰਦਾਸਪੁਰ  ਵੱਲੋ ਸੂਚਿਤ ਕੀਤਾ ਗਿਆ ਹੈ ਕਿ ਪੰਜਾਬ ਸਕੂਲ ਸਿਖਿਆ ਬੋਰਡ ਵੱਲੋ ਬਾਰਵੀ ਸ੍ਰੇਣੀ ਅਪ੍ਰੈਲ 2022 ਦੀਆਂ ਪ੍ਰੀਖਿਆਵਾਂ ਮਿਤੀ 22 ਅਪ੍ਰੈਲ 2022 ਤੋ  23 ਮਈ 2022 ਅਤੇ ਦਸਵੀ ਸ੍ਰੇਣੀ ਅਪ੍ਰੈਲ 2022 ਦੀਆ ਪ੍ਰੀਖਿਆਵਾਂ 29 ਅਪ੍ਰੈਲ 2022 ਤੋ 19 ਮਈ 2022 ਤੱਕ ਬੋਰਡ ਵੱਲੋ ਸਥਾਪਤ ਪ੍ਰੀਖਿਆ ਕੇਦਰਾਂ ਵਿੱਚ ਕਰਵਾਈਆ ਜਾ ਰਹੀਆਂ ਹਨ । ਇਸ ਲਈ ਜਿਲ੍ਹਾ ਸਿਖਿਆ ਅਫਸਰ ( ਸੈਕੰਡਰੀ ) , ਗੁਰਦਾਸਪੁਰ ਵੱਲੋ ਇਹਨਾਂ ਪ੍ਰੀਖਿਆ ਕੇਦਰਾਂ ਵਿਖੇ  ਧਾਰਾ 144 ਲਗਾਉਣ ਅਤੇ ਪੁਲਿਸ ਬਲ ਤਾਇਨਾਤ ਕਰਨ ਲਈ ਲਿਖਿਆ ਹੈ  ।