ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀ 1 ਨਵੰਬਰ ਨੂੰ ਦੋਆਬਾ ਮਿਲਨ ਪੈਲੇਸ ਵਿਖੇ ਲਗਾਇਆ ਜਾ ਰਿਹਾ 

NEWS MAKHANI

Sorry, this news is not available in your requested language. Please see here.

ਨਵਾਂਸ਼ਹਿਰ, 26 ਅਕਤੂਬਰ 2021

ਰਾਜ ਕੁਮਾਰ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਹਾੜੀ 2021-22 ਦੀਆਂ ਫਸਲਾਂ ਬਾਰੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀ ਮਿਤੀ 01.11.2021 ਦਿਨ ਸੋਮਵਾਰ ਨੂੰ ਦੋਆਬਾ ਮਿਲਨ ਪੈਲੇਸ, ਨਵਾਂਸ਼ਹਿਰ ਬੰਗਾਂ ਰੋਡ ਮੱਲਪੁਰ ਅੜ੍ਹਕਾਂ, ਵਿਖੇ ਲਗਾਇਆ ਜਾ ਰਿਹਾ ਹੈ।

ਹੋਰ ਪੜ੍ਹੋ :-ਔਜਲਾ ਨੇ ਨੰਦੇੜ, ਪਟਨਾ ਸਾਹਿਬ ਅਤੇ ਇਟਲੀ ਦੀਆਂ ਉਡਾਨਾਂ ਦੁਬਾਰਾ ਸ਼ੁਰੂ ਕਰਨ ਦੀ ਕੀਤੀ ਮੰਗ

ਇਸ ਮੇਲੇ ਦੇ ਮੁੱਖ ਮਹਿਮਾਨ ਸ੍ਰੀ ਅੰਗਦ ਸਿੰਘ ਐੱਮ.ਐੱਲ.ਏ. ਹਲਕਾ ਨਵਾਂਸ਼ਹਿਰ ਹੋਣਗੇ ਅਤੇ ਇਸ ਮੇਲੇ ਦਾ ਉਦਘਾਟਨ ਮਾਨਯੋਗ ਸ੍ਰੀ ਵਿਸ਼ੇਸ਼ ਸਾਰੰਗਲ ਆਈ.ਏ.ਐੱਸ. ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਜੀ ਕਰਨਗੇ।ਡਾ.ਗੁਰਵਿੰਦਰ ਸਿੰਘ ਕੇਨ ਕਮਿਸ਼ਨਰ ਪੰਜਾਬ, ਇਸ ਸਮਾਰੋਹ ਵਿੱਚ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਲ ਹੋਣਗੇ।ਇਹ ਮੇਲਾ ਸਵੇਰੇ 9:00 ਵਜੇ ਤੋਂ ਦੁਪਹਿਰ 2:30 ਵਜੇ ਤੱਕ ਚਲੇਗਾ।

ਇਸ ਮੇਲੇ ਵਿਚ ਜ਼ਿਲ੍ਹੇ ਭਰ ਵਿਚੋਂ ਲਗਭਗ 700 ਕਿਸਾਨ ਨਵੀਆਂ ਤਕਨੀਕਾਂ ਦੀ ਜਾਣਕਾਰੀ ਲੈਣ ਲਈ ਹਾਜ਼ਰ ਹੋਣਗੇ। ਇਸ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰ ੀਮੜਜ਼ ਦੀਆਂ ਫਸਲਾਂ ਦੇ ਬੀਜਣ ਦਾ ਢੰਗ, ਪਾਣੀ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਅਤੇ ਫਸਲਾਂ ਨੂੰ ਕੀੜਿਆਂ/ਬੀਮਾਰੀਆਂ ਤੋਂ ਬਚਾਉਣ ਲਈ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣਗੇ।ਖੇਤੀਬਾੜੀ ਨਾਲ ਸਬੰਧਤ ਨਵੀਆਂ ਤਕਨੀਕਾਂ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।ਇਸ ਲਈ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਾਢਟਬ ਵਿੱਚ ਭਾਗ ਲੈ ਕੇ ਖੇਤੀਬਾੜੀ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕਰਨ ।

Spread the love