ਪੀਡਬਲਿਊਡੀ ਵੋਟਰਾਂ ਲਈ ਪੋਲਿੰਗ ਸਟੇਸ਼ਨਾਂ ’ਤੇ ਮੁਹੱਈਆ ਕਰਾਈਆਂ ਵਿਸ਼ੇਸ਼ ਸਹੂਲਤਾਂ

ਪੀਡਬਲਿਊਡੀ ਵੋਟਰਾਂ ਲਈ ਪੋਲਿੰਗ ਸਟੇਸ਼ਨਾਂ ’ਤੇ ਮੁਹੱਈਆ ਕਰਾਈਆਂ ਵਿਸ਼ੇਸ਼ ਸਹੂਲਤਾਂ
ਪੀਡਬਲਿਊਡੀ ਵੋਟਰਾਂ ਲਈ ਪੋਲਿੰਗ ਸਟੇਸ਼ਨਾਂ ’ਤੇ ਮੁਹੱਈਆ ਕਰਾਈਆਂ ਵਿਸ਼ੇਸ਼ ਸਹੂਲਤਾਂ

Sorry, this news is not available in your requested language. Please see here.

ਪੰਜਾਬ ਵਿਧਾਨ ਸਭਾ ਚੋਣਾਂ 
ਬਰਨਾਲਾ, 20 ਫਰਵਰੀ 2022

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲਾ ਬਰਨਾਲਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਲਾ ਚੋਣ ਅਫਸਰ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀਡਬਲਿਊਡੀ ਵੋਟਰਾਂ ਲਈ ਪੋਲਿੰਗ ਸਟੇਸ਼ਨ ’ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ।

ਹੋਰ ਪੜ੍ਹੋ :-ਮ੍ਰਿਤਕ ਹੋਮ ਗਾਰਡਜ ਦੇ ਆਸ਼ਰਿਤ ਪਰਿਵਾਰਕ ਮੈਂਬਰਾਂ ਨੂੰ 30 ਲੱਖ ਦੀ ਦਿੱਤੀ ਬੀਮਾ ਰਾਸ਼ੀ:

ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਸਹਿਤ ਨੋਡਲ ਅਫਸਰ (ਪੀਡਬਲਿਊਡੀ ਵੋਟਰ) ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਹਰ ਵਿਧਾਨ ਸਭਾ ਹਲਕੇ ਵਿੱਚ ਪੀਡਬਲਿਊਡੀ ਪੋਲਿੰਗ ਸਟੇਸ਼ਨ ਬਣਾਏ ਗਏ। ਵਿਧਾਨ ਸਭਾ ਹਲਕਾ ਭਦੌੜ ’ਚ ਸਰਕਾਰੀ ਪ੍ਰਾਈਮਰੀ ਸਕੂਲ ਰੂੜੇਕੇ ਕਲਾਂ ’ਚ, ਵਿਧਾਨ ਸਭਾ ਹਲਕਾ ਬਰਨਾਲਾ ’ਚ ਸਰਕਾਰੀ ਪ੍ਰਾਈਮਰੀ ਸਕੂਲ ਪੱਤੀ ਬਾਜਵਾ, ਵਿਧਾਨ ਸਭਾ ਹਲਕਾ ਮਹਿਲ ਕਲਾਂ ’ਚ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ’ਚ ਪੀਡਬਲਿਊਡੀ ਪੋਲਿੰਗ ਸਟੇਸ਼ਨ ਬਣਾਏ ਗਏ। ਉਨਾਂ ਦੱਸਿਆ ਕਿ ਦਿਵਿਆਂਗ ਵੋਟਰਾਂ ਨੇ ਉਤਸ਼ਾਹ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਉਨਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ’ਤੇ ਪੀਡਬਲਿਊਡੀ ਵੋਟਰਾਂ ਲਈ ਵੀਲ ਚੇਅਰਾਂ, ਉਨਾਂ ਨੂੰ ਲਿਆਉਣ ਤੇ ਲਿਜਾਣ ਲਈ ਵਾਹਨਾਂ ਦਾ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਵੋਟਰਾਂ ਦਾ ਸਰਟੀਫਿਕੇੇਟਾਂ ਨਾਲ ਸਨਮਾਨ ਵੀ ਕੀਤਾ ਗਿਅ ਤੇ ਮਾਸਕ ਵੰਡੇ ਗਏ।
ਇਸ ਤੋਂ ਇਲਾਵਾ ਪੀਡਬਲਿਊਡੀ ਵੋਟਰਾਂ ਦੀ ਮਦਦ ਲਈ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਲੰਟੀਅਰ ਵੀ ਲਾਏ ਗਏ, ਜਿਨਾਂ ਵੱਲੋਂ ਵੋਟਰਾਂ ਲਈ ਸੇਵਾਵਾਂ ਮੁਹੱਈਆ ਕਰਾਈਆਂ ਗਈਆਂ। ਉਨਾਂ ਦੱਸਿਆ ਕਿ ਜ਼ਿਲੇ ’ਚ ਪੀਡਬਲਿਊਡੀ ਵੋਟਰਾਂ ਦੀ ਕੁੱਲ ਗਿਣਤੀ 3462 ਹੈ।  
Spread the love