ਗੁਰਦਾਸਪੁਰ, 15 ਜਨਵਰੀ 2022
ਡਾ. ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵਲਪਮੈਂਟ)-ਕਮ-ਰਿਟਨਿੰਗ ਅਫਸਰ ਹਲਕਾ ਫਤਹਿਗੜ੍ਹ ਚੂੜੀਆਂ (09) ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਰਚੁਅਲ ਮੀਟਿੰਗ ਕੀਤੀ ਗਈ ਅਤੇ ਉਨਾਂ ਨੂੰ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ-2022 ਤਹਿਤ ਜਾਰੀ ਕੀਤੀਆਂ ਹਦਾਇਤਾਂ ਤੋਂ ਜਾਣੂੰ ਕਰਵਾਇਆ। ਇਸ ਮੌਕੇ ਏ.ਆਰ.ਓ-1 ਰੋਬਨਜੀਤ ਕੋਰ ਨਾਇਬ ਤਹਿਸੀਲਦਾਰ ਅਤੇ ਏ.ਆਰ.ਓ –2 ਅਮਨਦੀਪ ਸਿੰਘ ਬੀਡੀਪੀਓ ਆਦਿ ਮੋਜੂਦ ਸਨ।
ਹੋਰ ਪੜ੍ਹੋ :-ਸਾਬਕਾ ਮੰਤਰੀ ਅਤੇ ਦਿੱਗਜ ਦਲਿਤ ਕਾਂਗਰਸੀ ਨੇਤਾ ਜੋਗਿੰਦਰ ਸਿੰਘ ਮਾਨ ‘ਆਪ’ ਵਿੱਚ ਸ਼ਾਮਲ
ਮੀਟਿੰਗ ਦੌਰਾਨ ਡਾ. ਅਮਨਦੀਪ ਕੋਰ ਨੇ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਕੋਵਿਡ-19 ਮਹਾਂਮਾਰੀ ਨੂੰ ਮੁੱਖ ਰੱਖਦਿਆਂ ਚੋਣਾਂ ਸੰਬਧੀ ਹਦਾਇਤਾਂ ਜਾਰੀ ਕੀਤੀਆਂ ਹਨ, ਜਿਨਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨਾਂ ਦੱਸਿਆ ਕਿ ਹਲਕੇ ਅੰਦਰ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ, ਜਿਸ ਸਬੰਧੀ ਵੱਖ-ਵੱਖ ਫਲਾਇੰਗ ਸਰਵੇਲੈਂਸ ਟੀਮਾਂ ਆਦਿ ਵਲੋਂ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨਾਂ ਕਿਹਾ ਕਿ ਚੋਣਾਂ ਨਿਰਪੱਖ, ਸ਼ਾਂਤੀਪੂਰਵਕ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ।
ਉਨਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਜਿਲ੍ਹਾ ਪੱਧਰ ’ਤੇ ਵੋਟਰ ਹੈਲਪਲਾਈਨ ਟੋਲ ਫ੍ਰੀ ਨੰਬਰ 1950, ਸੀ-ਵਿਜ਼ਲ (ਗੂਗਲ ਪਲੇਅ ਸਟੋਰ ਵਿਚੋਂ ਡਾਊਨਲੋਡ ਕੀਤਾ ਜਾ ਸਕਦਾ ਹੈ), ਸੁਵਿਧਾ ( ਨਾਮਜ਼ਦਗੀ ਪੱਤਰ ਭਰਨ ਸਬੰਧੀ), ਵੋਟਰ ਟਰਨਆਊਟ ਐਪ, ਐਨ.ਜੀ.ਆਰ.ਐਸ ਪੋਰਟਲ https://eci-citi੍ਰenservice.eci.nic.in/, ਈਮੇਲ ਆਈਡ complaintmcmcgspvs20220gmail.com ਅਤੇ ਸ਼ਿਕਾਇਤ ਸੈੱਲ, ਕਮਰਾ ਨੰਬਰ 101, ਡੀਸੀ ਦਫਤਰ ਗੁਰਦਾਸਪੁਰ 01874-245379 ਸਥਾਪਤ ਕੀਤਾ ਗਿਆ ਹੈ।
ਉਨਾਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਉਪਰੋਕਤ ਪੋਰਟਲ/ਐਪਾਂ ਦੀ ਵਰਤੋਂ ਕਰਨ ਤਾਂ ਜੋ ਕੋਵਿਡ ਮਹਾਂਮਾਰੀ ਤੋਂ ਬਚਾਅ ਕੀਤਾ ਜਾ ਸਕੇ। ਉਨਾਂ ਕਿਹਾ ਅੱਗੇ ਕਿ ਵਿਧਾਨ ਸਭਾ ਚੋਣਾਂ ਸਬੰਧੀ ਗਤੀਵਿਧੀਆਂ ਉਪਰੋਕਤ ਪਲੇਟਫਾਰਮ ਸਥਾਪਤ ਕੀਤੇ ਗਏ, ਜਿਸ ਦੀ ਵਰਤੋਂ ਕੀਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੋਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਫੋਨ ਵਿਚ ਸੀ-ਵਿਜ਼ਲ ਐਪ ਡਾਊਨਲੋਡ ਕਰਨ ਅਤੇ ਕਿਸੇ ਵੀ ਤਰਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਇਸ ਐਪ ਰਾਹੀਂ ਕਰ ਸਕਦੇ ਹਨ। ਇਸ ਐਪ ’ਤੇ ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਦੀ ਸ਼ਿਕਾਇਤ ਵੀ ਕੀਤੀ ਜਾ ਸਕਦੀ ਹੈ। ਸੀ ਵਿਜ਼ਲ ਉੱਤੇ ਆਈ ਸ਼ਿਕਾਇਤ ਦਾ 100 ਮਿੰਟ ਵਿਚ ਨਿਪਟਾਰਾ ਕੀਤਾ ਜਾਂਦਾ ਹੈ। ਉਨਾਂ ਅੱਗੇ ਦੱਸਿਆ ਕਿ ਹੈਲਪਲਾਈਨ ਨੰਬਰ 1950 ਉੱਤੇ ਵੀ ਸ਼ਿਕਾਇਤ ਜਾਂ ਵੋਟਾਂ ਸਬੰਧੀ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ।