‘ਵਿਧਾਨ ਸਭਾ ਚੋਣਾਂ 2022’
ਪੋਲ ਪਾਰਟੀਆਂ 19 ਫਰਵਰੀ ਨੂੰ ਹੋਣਗੀਆਂ ਰਵਾਨਾ
ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਸ਼ੇਰਾ ਮਸਕਟ ਬਾਰੇ ਕੀਤਾ ਜਾਗਰੂਕ
ਪਟਿਆਲਾ, 13 ਫਰਵਰੀ 2022
ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ‘ਚ 1784 ਪੋਲਿੰਗ ਬੂਥਾਂ ‘ਤੇ 20 ਫਰਵਰੀ ਨੂੰ ਵੋਟਾਂ ਪੁਆਉਣ ਦੇ ਅਮਲ ਨੂੰ ਨਿਰਵਿਘਨ ਢੰਗ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਰਿਟਰਨਿੰਗ ਅਧਿਕਾਰੀਆਂ ਵੱਲੋਂ ਪੋਲਿੰਗ ਪਾਰਟੀਆਂ ਦੀ ਤੀਸਰੀ ਰਿਹਰਸਲ ਕਰਵਾਈ ਗਈ।
ਹੋਰ ਪੜ੍ਹੋ :-ਮੋਦੀ ਨੇ ਦੇਸ਼ ਲਈ ਤੇ ਸਾਂਪਲਾ ਨੇ ਪੰਜਾਬ ਲਈ ਕੀਤੇ ਹਨ ਵੱਡੇ ਕੰਮ : ਮਨੋਜ ਤਿਵਾੜੀ
ਇਸ ਦੌਰਾਨ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪ੍ਰੀਜਾਈਡਿੰਗ ਅਫ਼ਸਰ, ਸਹਾਇਕ ਪ੍ਰੀਜਾਇਡਿੰਗ ਅਫ਼ਸਰ ਤੇ ਪੋਲ ਅਫ਼ਸਰ ਵਜੋਂ ਪਾਰਟੀਆਂ ਬਣਾਕੇ ਅੱਜ ਤੀਸਰੀ ਰਿਹਰਸਲ ਮੌਕੇ ਹਰ ਮੈਂਬਰ ਦੀ ਜਿੰਮੇਵਾਰੀ, ਪ੍ਰੀਜਾਈਡਿੰਗ ਅਫ਼ਸਰ ਦੀ ਡਾਇਰੀ, ਵੀ.ਵੀ.ਪੈਟ ਮਸ਼ੀਨਾਂ, 17-ਏ, 17-ਬੀ ਤੇ 17-ਸੀ ਫਾਰਮ, ਸੀਲਾਂ, ਟੈਗ, ਪੋਲਿੰਗ ਏਜੰਟਾਂ ਦੇ ਦਸਤਖ਼ਤ ਤੇ ਹੋਰ ਦਸਤਾਵੇਜਾਂ ਸਬੰਧੀ ਮੁਕੰਮਲ ਜਾਣਕਾਰੀ ਅਤੇ ਸਿਖਲਾਈ ਪ੍ਰਦਾਨ ਕੀਤੀ ਗਈ। ਪ੍ਰੀਜਾਈਡਿੰਗ ਅਧਿਕਾਰੀਆਂ ਨੂੰ ਵੋਟਾਂ ਵਾਲੇ ਦਿਨ ਹਰ ਦੋ-ਦੋ ਘੰਟੇ ਬਾਅਦ ਰਿਪੋਰਟ ਦੇਣ ਸਮੇਤ ਸੈਕਟਰ ਅਫ਼ਸਰਾਂ ਨੂੰ ਦਿੱਤੀ ਜਾਣ ਵਾਲੀ ਜਾਣਕਾਰੀ ਤੋਂ ਜਾਣੂ ਕਰਵਾਇਆ ਗਿਆ।
ਪਟਿਆਲਾ ਦਿਹਾਤੀ ਦੇ ਰਿਟਰਨਿੰਗ ਅਧਿਕਾਰੀ-ਕਮ-ਏ.ਡੀ.ਸੀ. ਗੌਤਮ ਜੈਨ, ਐਸ.ਡੀ.ਐਮ. ਸਮਾਣਾ ਟੀ ਬੈਨਿਥ, ਪਾਤੜਾਂ ਦੇ ਆਰ.ਓ. ਅੰਕੁਰਜੀਤ ਸਿੰਘ, ਘਨੌਰ ਦੇ ਆਰ.ਓ. ਮਨਜੀਤ ਸਿੰਘ ਚੀਮਾ, ਰਾਜਪੁਰਾ ਦੇ ਆਰ.ਓ. ਡਾ. ਸੰਜੀਵ ਕੁਮਾਰ, ਪਟਿਆਲਾ ਦੇ ਐਸ.ਡੀ.ਐਮ. ਚਰਨਜੀਤ ਸਿੰਘ, ਨਾਭਾ ਦੇ ਆਰ.ਓ. ਕਨੂੰ ਗਰਗ ਤੇ ਸਨੌਰ ਦੇ ਆਰ.ਓ. ਜਸਲੀਨ ਕੌਰ ਭੁੱਲਰ ਨੇ ਦੱਸਿਆ ਕਿ ਅੱਜ ਚੋਣ ਅਮਲੇ ਨੇ ਆਪਣੀ ਡਿਊਟੀ ਨਿਭਾਉਣ ਲਈ ਉਤਸ਼ਾਹ ਨਾਲ ਰਿਹਰਸਲ ਵਿੱਚ ਹਿੱਸਾ ਲਿਆ ਅਤੇ 19 ਫਰਵਰੀ ਨੂੰ ਪੋਲ ਪਾਰਟੀਆਂ ਨੂੰ ਬੂਥਾਂ ਲਈ ਰਵਾਨਾ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਦੀ ਅਗਵਾਈ ਹੇਠ ਸਵੀਪ ਦੇ ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀ ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਟੀਮ ਵੱਲੋਂ ਵੱਖ-ਵੱਖ ਸਥਾਨਾਂ ‘ਤੇ ਪੋਲਿੰਗ ਸਟਾਫ਼ ਨੂੰ ਸਹੁੰ ਚੁਕਾਈ ਗਈ ਕਿ ਉਹ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਨ ਲਈ ਬਿਨ੍ਹਾਂ ਕਿਸੇ ਡਰ ਅਤੇ ਪੱਖ-ਪਾਤ ਤੋਂ ਉੱਪਰ ਉੱਠ ਕੇ ਕੰਮ ਕਰਨਗੇ। ਇਸ ਮੌਕੇ ਤੇ ਰਿਟਰਨਿੰਗ ਅਫ਼ਸਰ ਵੱਲੋਂ ਭਾਰਤ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਵੋਟਰਾਂ ਨੂੰ ਵੋਟ ਦੀ ਵਿਸ਼ੇਸ਼ਤਾ ਅਤੇ ਨਾਗਰਿਕ ਵੱਲੋਂ ਕੀਤੇ ਜਾਣ ਵਾਲੇ ਮਤਦਾਨ ਤਾਕਤ ਨੂੰ ਦਰਸਾਉਂਦਾ ਹੋਇਆ ਮਸਕਟ ਸੇਰਾ ਸਥਾਪਿਤ ਕੀਤਾ। ਇਸ ਸਮੇਂ ਸਵੀਪ ਨੋਡਲ ਅਫ਼ਸਰ ਸ੍ਰੀ ਸਤਵੀਰ ਸਿੰਘ, ਪ੍ਰਦੀਪ ਕੁਮਾਰ, ਸੰਨੀ ਸੰਧੀਰ, ਵਿਜੈ ਕੁਮਾਰ, ਅਜੇ ਕੁਮਾਰ, ਗੁਰਦੀਪ ਸਿੰਘ, ਸੁਖਦੇਵ ਸਿੰਘ ਆਦਿ ਸ਼ਾਮਿਲ ਸਨ।
ਰਿਟਰਨਿੰਗ ਅਫ਼ਸਰ ਸਨੌਰ ਜਸਲੀਨ ਕੌਰ ਚੋਣ ਅਮਲੇ ਨੂੰ ਰਿਹਰਸਲ ਦੌਰਾਨ ਸਹੁੰ ਚੁਕਾਉਂਦੇ ਹੋਏ।