ਫ਼ਿਰੋਜ਼ਪੁਰ, 23 ਫ਼ਰਵਰੀ 2023
ਜ਼ਿਲ੍ਹਾ ਯੋਜਨਾ ਕਮੇਟੀ ਫਿਰੋਜ਼ਪੁਰ ਦੇ ਚੇਅਰਮੈਨ ਸ. ਚੰਦ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਸਰਕਾਰ ਵੱਲੋ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਜ਼ੀਮੀਨੀ ਪੱਧਰ ਤੱਕ ਲਾਗੂ ਕਰਕੇ ਲਾਭਪਾਤਰੀਆਂ ਤੱਕ ਪਹੁੰਚਾਉਣ, ਸਹਾਇਕ ਧੰਦਿਆਂ ਨੂੰ ਪ੍ਰੋਸਾਹਿਤ ਕਰਨ ਅਤੇ ਰੋਜ਼ਗਾਰ ਮੁਹੱਈਆ ਕਰਾਉਣ ਲਈ ਰੀਵਿਊ ਮੀਟਿੰਗ ਕੀਤੀ ਗਈ।
ਹੋਰ ਪੜ੍ਹੋ – ‘ਸਕੂਲ ਆਫ ਐਮੀਨੈਂਸ’ ’ਚ ਨੌਵੀਂ ਅਤੇ ਗਿਆਰਵੀਂ ਜਮਾਤ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ: ਡਿਪਟੀ ਕਮਿਸ਼ਨਰ
ਮੀਟਿੰਗ ਦੌਰਾਨ ਸ. ਚੰਦ ਸਿੰਘ ਗਿੱਲ ਵੱਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਰਕਾਰ ਦੀਆਂ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਲਈ ਯੋਗ ਉਪਰਾਲੇ ਕੀਤੇ ਜਾਣ ਅਤੇ ਵੱਧ ਤੋਂ ਵੱਧ ਕੈਂਪ ਲਗਾ ਕੇ ਲਾਭਪਾਤਰੀਆਂ ਨੂੰ ਸਕੀਮਾਂ ਬਾਰੇ ਜਾਗਰੂਕ ਕਰਵਾਇਆ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ।
ਮੀਟਿੰਗ ਵਿੱਚ ਸ੍ਰੀ ਚਰਨਜੀਤ ਸਿੰਘ ਡਿਪਟੀ ਈ.ਐਸ.ਏ, ਸ੍ਰੀ ਰਾਜੀਵ ਸੋਢੀ ਸਹਾਇਕ ਕਿਰਤ ਕਮਿਸ਼ਨਰ, ਸ੍ਰੀ ਪ੍ਰਦੀਪ ਸਿੰਘ ਜ਼ਿਲ੍ਹਾ ਬਾਗਬਾਨੀ ਵਿਕਾਸ ਅਫਸਰ, ਸ੍ਰੀ ਰਜਨੀਸ਼ ਕੁਮਾਰ ਜਿ਼ਲ੍ਹਾ ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਸੁਖਜੀਤ ਸਿੰਘ ਤਹਿਸੀਲ ਭਲਾਈ ਅਫਸਰ, ਸ੍ਰੀ ਭਾਰਤ ਭੂਸ਼ਣ ਐਸ.ਈ.ਐਫ.ਸੀ., ਸ੍ਰੀ ਗੁਲਬਾਗ ਸਿੰਘ ਮੱਛੀਪਾਲਣ ਅਫਸਰ, ਸ੍ਰੀ ਕਪਲਮੀਤ ਸਿੰਘ ਡੇਅਰੀ ਵਿਕਾਸ ਅਫਸਰ, ਸ੍ਰੀ ਹਰਪ੍ਰੀਤ ਸਿੰਘ ਪੀ.ਏ. ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।