ਕਿਸਾਨ ਯੂਨੀਅਨਾ ਵਲੋਂ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਵਿਚ ਜ਼ਿਲ੍ਹਾ ਮੈਜਿਸਟਰੇਟ ਵਲੋਂ 27 ਸਤੰਬਰ ਨੂੰ ਦਫਾ 144 ਲਾਗੂ

SONALI GIRI
ਸਾਉਣੀ ਦੀ ਫਸਲਾਂ ਦੀ ਕਾਸ਼ਤ ਸਬੰਧੀ ਕਿਸਾਨ 6 ਅਪ੍ਰੈਲ ਨੂੰ ਜਾਗਰੂਕ ਕੈਂਪ ਲਗਾਇਆ ਜਾਵੇਗਾ

Sorry, this news is not available in your requested language. Please see here.

ਕਿਸੇ ਵੀ ਕਿਸਮ ਦੇ ਹਥਿਆਰ ਲੈ ਕੇ ਚੱਲਣ ਦੀ ਮਨਾਹੀ
ਰੂਪਨਗਰ, 26 ਸਤੰਬਰ 2021
ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਯੂਨੀਅਨਾ ਵਲੋਂ 27 ਸਤੰਬਰ, 2021 ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ।ਇਸ ਬੰਦ ਦੌਰਨਾ ਕਿਸਾਨ ਯੂਨੀਅਨਾ ਵਲੋਂ ਸੜਕੀ, ਰੇਲ ਆਵਾਜਾਈ ਤੇ ਚੱਕਾ ਜਾਮ ਕੀਤਾ ਜਾਵੇਗਾ।ਇਸ ਬੰਦ ਦੀ ਹਮਾਇਤ ਮਜ਼ਦੂਰ, ਵਿਦਿਆਰਥੀ, ਸਮਾਜਿਕ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਵਲੋਂ ਵੀ ਕੀਤੀ ਗਈ ਹੈ।
ਉਪਰੋਕਤ ਸਥਿੱਤੀ ਦੇ ਮੱਦੇਨਜ਼ਰ ਜਿਲ੍ਹਾ ਰੂਪਨਗਰ ਵਿੱਚ ਅਮਨ ਦੀ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਕਿਸੇ ਵੀ ਕਿਸਮ ਦੇ ਅਗਨ ਸਾਸ਼ਤਰ, ਅਸਲਾ, ਵਿਸਫੋਟਕ ਜਲਣਸ਼ੀਲ ਵਸਤਾਂ ਅਤੇ ਤੇਜਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸ਼ੂਲ ਆਦਿ ਚੁੱਕਣ/ਲੈ ਕੇ ਚੱਲਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਵਲੋਂ ਫੋਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਜਾਰੀ ਕੀਤੇ ਗਏ ਹਨ।
ਇਹ ਹੁਕਮ ਇੱਕ ਦਿਨ ਜਾਣੀ ਕਿ 27 ਸਤੰਬਰ, 2021 ਲਈ ਲਾਗੂ ਰਹਿਣਗੇ।
ਇਹ ਹੁਕਮ  ਆਰਮੀ ਪਰਸਨਲ, ਪੈਰਾ ਮਿਲਟਰੀ ਫੋਰਸਿਜ਼ ੳਤੇ ਪੁਲਿਸ ਕਰਮਚਾਰੀਆਂ ਉੱਪਰ ਲਾਗੂ ਨਹੀਂ ਹੋਣਗੇ।
Spread the love